30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ-ਡਾ. ਹਰਸਿਮਰਤ ਸਾਹੀ

ਦਸੂਹਾ, 29 ਅਕਤੂਬਰ (ਭੁੱਲਰ)-ਪਿੰਡ ਉੱਚੀ ਬੱਸੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਡਾ. ਹਰਸਿਮਰਤ ਸਾਹੀ ਵਲੋਂ ਇਕ ਅਹਿਮ ਮੀਟਿੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 30-10-2026
ਦਸੂਹਾ, 29 ਅਕਤੂਬਰ (ਭੁੱਲਰ)-ਪਿੰਡ ਉੱਚੀ ਬੱਸੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਡਾ. ਹਰਸਿਮਰਤ ਸਾਹੀ ਵਲੋਂ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਡਾ. ਹਰਸਿਮਰਤ ਸਾਹੀ ਨੇ ਪਿੰਡ ਵਾਸੀਆਂ ਨੂੰ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਮਕਸਦ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ ਅਤੇ ਲੋੜਵੰਦ ਪਰਿਵਾਰਾਂ ਤੱਕ ਸਹੂਲਤਾਂ ਪਹੁੰਚਾਉਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਕੀਮਾਂ ਬਾਰੇ ਜਾਣਕਾਰੀ ਹਾਸਿਲ ਕਰਨ ਤੇ ਯੋਗ ਲਾਭਪਾਤਰੀਆਂ ਤੱਕ ਵੀ ਇਹ ਜਾਣਕਾਰੀ ਪਹੁੰਚਾਉਣ। ਇਸ ਮੌਕੇ ਪਿੰਡ ਵਾਸੀਆਂ ਨਾਲ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੰਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਡਾ. ਸਾਹੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ 3000 ਘਰ ਦਸੂਹਾ ਹਲਕੇ ਨੂੰ ਮਿਲਣ ਜਾ ਰਿਹਾ, ਭਾਜਪਾ ਦਾ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਤੇ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਅਜਿਹੀਆਂ ਮੀਟਿੰਗਾਂ ਰਾਹੀਂ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦੀ ਸਹੀ ਜਾਣਕਾਰੀ ਦੇਣਾ ਅਤੇ ਉਨ੍ਹਾਂ ਨੂੰ ਬਣਦਾ ਲਾਭ ਦਿਵਾਉਣ ਲਈ ਯਤਨ ਕਰਨਾ ਬਹੁਤ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਅਗਵਾਈ ਹੇਠ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਦਾ ਸਨਮਾਨ ਅਗਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਏ
Ad Position 24