30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਅਗਵਾਈ ਹੇਠ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਦਾ ਸਨਮਾਨ

ਘੋਗਰਾ, 29 ਅਕਤੂਬਰ (ਆਰ. ਐੱਸ.

Ad Position 21
No active advertisement
ਅਜੀਤ ਡੈਸਕ 30-10-2026
ਘੋਗਰਾ, 29 ਅਕਤੂਬਰ (ਆਰ. ਐੱਸ. ਸਲਾਰੀਆ)-ਵਿਧਾਨ ਸਭਾ ਹਲਕਾ ਦਸੂਹਾ ਦੇ ਅਧੀਨ ਪੈਂਦੇ ਪਿੰਡ ਘੋਗਰਾ ਵਿਖੇ ਸਬ ਸਰਕਲ ਪ੍ਰਧਾਨ ਡਾ. ਸੱਜਣ ਸਿੰਘ ਦੇ ਗ੍ਰਹਿ ਵਿਖੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਅਗਵਾਈ ਹੇਠ ਨਵ ਨਿਯੁਕਤ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ) ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੂੰ ਸਨਮਾਨਿਤ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੇ ਬੋਲਦਿਆਂ ਹਾਈ ਕਮਾਂਡ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਾਰਟੀ ਵਲੋਂ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਸਮੂਹ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ। ਇਸ ਮੌਕੇ ਭੁਪਿੰਦਰ ਸਿੰਘ ਨੀਲੂ ਚੀਮਾ, ਡਾ. ਸੱਜਣ ਸਿੰਘ, ਜਸਵਿੰਦਰ ਸਿੰਘ, ਜਸਵੰਤ ਸਿੰਘ ਘੋਗਰਾ, ਨਿਰਮਲ ਸਿੰਘ ਖੈਰਾਬਾਦ, ਜਸਵਿੰਦਰ ਸਿੰਘ ਕਾਲੜਾ ਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵਾ ਦੇ ਖੇਤਰ ’ਚ ਸ਼ਾਨਦਾਰ ਯੋਗਦਾਨ ਲਈ ਸੰਜੀਵ ਅਰੋੜਾ ਸਨਮਾਨਿਤ ਅਗਲੀ ਖ਼ਬਰ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ-ਡਾ. ਹਰਸਿਮਰਤ ਸਾਹੀ
Ad Position 24