30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸਰ ਮਾਰਸ਼ਲ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਟਾਂਡਾ ਉੜਮੁੜ, 29 ਅਕਤੂਬਰ (ਭਗਵਾਨ ਸਿੰਘ ਸੈਣੀ)- ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਚੌਥੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਅਵਤਾਰ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਕੂਲ ਦੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪ੍ਰਿੰਸੀਪਲ ਕੁਲਵੀਰ ਸਿੰਘ ਦੀ ਸੁਚੱਜੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਧਾਰਮਿਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਗੁਰੂ ਜੀ ਦੀ ਮਹਿਮਾ ਵਿਚ ਮਨੋਹਰ ਕੀਰਤਨ, ਸ਼ਬਦ ਗਾਇਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਵਿਚਾਰ ਸਾਂਝੇ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 30-10-2026
ਟਾਂਡਾ ਉੜਮੁੜ, 29 ਅਕਤੂਬਰ (ਭਗਵਾਨ ਸਿੰਘ ਸੈਣੀ)- ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਚੌਥੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਅਵਤਾਰ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਕੂਲ ਦੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪ੍ਰਿੰਸੀਪਲ ਕੁਲਵੀਰ ਸਿੰਘ ਦੀ ਸੁਚੱਜੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਧਾਰਮਿਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਗੁਰੂ ਜੀ ਦੀ ਮਹਿਮਾ ਵਿਚ ਮਨੋਹਰ ਕੀਰਤਨ, ਸ਼ਬਦ ਗਾਇਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਪ੍ਰਿੰਸੀਪਲ ਕੁਲਵੀਰ ਸਿੰਘ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗੁਰਪੁਰਬ ਦੀ ਲੱਖ-ਲੱਖ ਵਧਾਈ ਦਿੰਦਿਆਂ ਸ੍ਰੀ ਗੁਰੂ ਰਾਮਦਾਸ ਜੀ ਦੁਆਰਾ ਦਰਸਾਏ ਨਾਮ ਜਪਣ, ਵੰਡ ਛਕਣ, ਸੇਵਾ ਅਤੇ ਨਿਮਰਤਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਸ਼ੁੱਭ ਅਵਸਰ ’ਤੇ ਸਕੂਲ ਦੇ ਵਾਈਸ ਚੇਅਰਮੈਨ ਕੁਲਵੰਤ ਸਿੰਘ ਮਾਰਸ਼ਲ ਅਤੇ ਕੋਆਰਡੀਨੇਟਰ ਬਲਦੇਵ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਹਨਾਂ ਤੋਂ ਇਲਾਵਾ ਸਮਾਗਮ ਵਿਚ ਅਧਿਆਪਕ ਮਨੀਸ਼ ਸਿੰਘ, ਓਕਾਂਰ ਸਿੰਘ, ਟੀਨਾ ਸ਼ਰਮਾ, ਮਨਦੀਪ ਕੌਰ, ਪਰਵੀਨ, ਅਮਨਦੀਪ ਕੌਰ, ਚਰਨਜੀਤ ਕੌਰ, ਮਨਪ੍ਰੀਤ, ਰਜਿੰਦਰ ਕੌਰ, ਸੁਮਨ, ਕੋਮਲ ਅਤੇ ਪ੍ਰਿਅੰਕਾ ਸਮੇਤ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਮੌਜੂਦ ਸਨ। ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਆਪਣੇ ਜੀਵਨ ਵਿਚ ਅਪਣਾਉਣ ਦਾ ਸੁਨੇਹਾ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮਾਈਨਿੰਗ ਦੇ ਮੁੱਦੇ ’ਤੇ ਵਿਧਾਇਕ ਘੁੰਮਣ ਆਪਣਾ ਪੱਖ ਸਪਸ਼ੱਟ ਕਰਨ-ਡਾ. ਸਾਹੀ ਅਗਲੀ ਖ਼ਬਰ ਸਮਾਜ ਸੇਵਾ ਦੇ ਖੇਤਰ ’ਚ ਸ਼ਾਨਦਾਰ ਯੋਗਦਾਨ ਲਈ ਸੰਜੀਵ ਅਰੋੜਾ ਸਨਮਾਨਿਤ
Ad Position 24