30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮਾਈਨਿੰਗ ਦੇ ਮੁੱਦੇ ’ਤੇ ਵਿਧਾਇਕ ਘੁੰਮਣ ਆਪਣਾ ਪੱਖ ਸਪਸ਼ੱਟ ਕਰਨ-ਡਾ. ਸਾਹੀ

ਤਲਵਾੜਾ, 29 ਅਕਤੂਬਰ (ਐਚ. ਐਸ.

Ad Position 21
No active advertisement
ਅਜੀਤ ਡੈਸਕ 30-10-2026
ਤਲਵਾੜਾ, 29 ਅਕਤੂਬਰ (ਐਚ. ਐਸ. ਮਿੱਠੂ)-ਹਲਕਾ ਦਸੂਹਾ ਵਿਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਮੁੱਦੇ ’ਤੇ ਸਥਾਨਕ ਵਿਧਾਇਕ ਕਰਮਬੀਰ ਸਿੰਘ ਘੁੰਮਣ ਵਲੋਂ ਦਿੱਤੇ ਗਏ ਬਿਆਨਾਂ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਡਾ. ਹਰਸਿਮਰਤ ਸਾਹੀ ਨੇ ਕਿਹਾ ਕਿ ਇਸ ਮਾਮਲੇ ਸੰਬੰਧੀ ਸਾਰੇ ਤੱਥ ਲੋਕਾਂ ਸਾਹਮਣੇ ਸਪੱਸ਼ਟ ਹੋਣੇ ਚਾਹੀਦੇ ਹਨ। ਡਾ. ਸਾਹੀ ਨੇ ਦਾਅਵਾ ਕੀਤਾ ਕਿ ਸਾਲ 2017 ਤੋਂ ਪਹਿਲਾਂ ਹਲਕਾ ਦਸੂਹਾ ਵਿਚ ਨਾਜਾਇਜ਼ ਕਰੈਸ਼ਰਾਂ ਦੀ ਸਮੱਸਿਆ ਨਹੀਂ ਸੀ। ਉਨ੍ਹਾਂ ਕਿਹਾ ਕਿ ਗੂਗਲ ਅਰਥ ਤੇ ਗੂਗਲ ਮੈਪਸ ਦੀਆਂ ਪੁਰਾਣੀਆਂ ਸੈਟੇਲਾਈਟ ਤਸਵੀਰਾਂ ਦੀ ਜਾਂਚ ਕਰਕੇ ਇਸ ਸੰਬੰਧੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕਦਾ ਹੈ। ਉਨ੍ਹਾਂ ਅਨੁਸਾਰ ਕੰਢੀ ਖੇਤਰ ਵਿਚ ਮਾਈਨਿੰਗ ਕਾਰਨ ਕੁਦਰਤੀ ਸਰੋਤਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣਾ ਸਰਕਾਰ ਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਇਸ ਲਈ ਜ਼ਰੂਰੀ ਹੈ ਕਿ ਅਜਿਹੀਆਂ ਗਤੀਵਿਧੀਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ‘52 ਗੇਟ’ ਵਿਖੇ ਕਰੱਸ਼ਰ ਦਾ ਜ਼ਿਕਰ ਕਰਦਿਆਂ ਡਾ. ਸਾਹੀ ਨੇ ਕਿਹਾ ਕਿ ਇਸ ਮਾਮਲੇ ਸੰਬੰਧੀ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੂੰ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵਲੋਂ ਕਿਸੇ ਕਰੈਸ਼ਰ ਨੂੰ ਸੀਲ ਕੀਤਾ ਗਿਆ ਸੀ, ਤਾਂ ਉਸ ਤੋਂ ਬਾਅਦ ਉਸ ਦੇ ਚੱਲਣ ਸੰਬੰਧੀ ਲੱਗ ਰਹੇ ਦੋਸ਼ਾਂ ਦੀ ਜਾਂਚ ਕਰਵਾਉਣੀ ਵੀ ਜ਼ਰੂਰੀ ਹੈ, ਤਾਂ ਜੋ ਅਸਲ ਸਥਿਤੀ ਸਾਹਮਣੇ ਆ ਸਕੇ। ਡਾ. ਸਾਹੀ ਨੇ ਕਿਹਾ ਕਿ ਹਲਕਾ ਦਸੂਹਾ ਦੇ ਲੋਕ ਇਸ ਮਾਮਲੇ ਬਾਰੇ ਸੱਚਾਈ ਜਾਣਨਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਜਾਂਚ ਰਾਹੀਂ ਸਾਰੇ ਤੱਥ ਸਾਹਮਣੇ ਆਉਣਗੇ।
Ad Position 22
No active advertisement
ਪਿਛਲੀ ਖ਼ਬਰ ਗੁਰਸੇਵਾ ਕਾਲਜ ’ਚ ਬੀ. ਐੱਸ. ਸੀ. ਨਰਸਿੰਗ ਪੋਸਟ ਬੇਸਿਕ ਲਈ ਕੌਂਸਲਿੰਗ ਅੱਜ-ਡਾ. ਰਾਏ ਅਗਲੀ ਖ਼ਬਰ ਸਰ ਮਾਰਸ਼ਲ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Ad Position 24