ਮਾਨਵਤਾ ਦੀ ਸੇਵਾ ਦੇ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਦੋ ਸਮਾਜ ਸੇਵੀ ਸੰਸਥਾਵਾਂ ਦੀ ਸਾਂਝੀ ਮੀਟਿੰਗ ਅੱਜ
ਟਾਂਡਾ ਉੜਮੁੜ, 30 ਅਕਤੂਬਰ (ਭਗਵਾਨ ਸਿੰਘ ਸੈਣੀ)-ਸਮਾਜ ਵਿਚ ਲੋੜਵੰਦਾਂ ਦੀ ਸਹਾਇਤਾ, ਮਾਨਵਤਾ ਦੀ ਭਲਾਈ ਤੇ ਲੋਕ ਸੇਵਾ ਦੇ ਉਦੇਸ਼ ਨਾਲ ਕਾਰਜਸ਼ੀਲ ਟਾਂਡਾ ਇਲਾਕੇ ਦੀਆਂ ਦੋ ਪ੍ਰਮੁੱਖ ਸਮਾਜ ਸੇਵੀ ਸੰਸਥਾਵਾਂ ਵਿਜ਼ਨ ਕੇਅਰ ਵੈੱਲਫੇਅਰ ਸੁਸਾਇਟੀ ਟਾਂਡਾ ਅਤੇ ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਸੁਸਾਇਟੀ ਟਾਂਡਾ ਦੀ ਮਹੀਨਾਵਾਰ ਵਿਸ਼ੇਸ਼ ਸਾਂਝੀ ਮੀਟਿੰਗ 31 ਅਕਤੂਬਰ ਨੂੰ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਡਾ.
ਟਾਂਡਾ ਉੜਮੁੜ, 30 ਅਕਤੂਬਰ (ਭਗਵਾਨ ਸਿੰਘ ਸੈਣੀ)-ਸਮਾਜ ਵਿਚ ਲੋੜਵੰਦਾਂ ਦੀ ਸਹਾਇਤਾ, ਮਾਨਵਤਾ ਦੀ ਭਲਾਈ ਤੇ ਲੋਕ ਸੇਵਾ ਦੇ ਉਦੇਸ਼ ਨਾਲ ਕਾਰਜਸ਼ੀਲ ਟਾਂਡਾ ਇਲਾਕੇ ਦੀਆਂ ਦੋ ਪ੍ਰਮੁੱਖ ਸਮਾਜ ਸੇਵੀ ਸੰਸਥਾਵਾਂ ਵਿਜ਼ਨ ਕੇਅਰ ਵੈੱਲਫੇਅਰ ਸੁਸਾਇਟੀ ਟਾਂਡਾ ਅਤੇ ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਸੁਸਾਇਟੀ ਟਾਂਡਾ ਦੀ ਮਹੀਨਾਵਾਰ ਵਿਸ਼ੇਸ਼ ਸਾਂਝੀ ਮੀਟਿੰਗ 31 ਅਕਤੂਬਰ ਨੂੰ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਡਾ. ਕੇਵਲ ਸਿੰਘ ਕਾਜਲ, ਡਾ. ਲਵਪ੍ਰੀਤ ਸਿੰਘ ਪਾਬਲਾ ਅਤੇ ਮਾਸਟਰ ਅਵਤਾਰ ਸਿੰਘ ਮਸੀਤੀ ਨੇ ਦੱਸਿਆ ਕਿ ਇਹ ਮੀਟਿੰਗ ਡਾਈਟ ਸੁਕੇਅਰ ਰੈਸਟੋਰੈਂਟ, ਖੱਖ ਰੋਡ, ਟਾਂਡਾ ਵਿਖੇ ਦੁਪਹਿਰ 2:30 ਵਜੇ ਹੋਵੇਗੀ। ਇਸ ਮੀਟਿੰਗ ਵਿਚ ਦੋਵਾਂ ਸੰਸਥਾਵਾਂ ਦੇ ਸਮੂਹ ਮੈਂਬਰ ਸ਼ਮੂਲੀਅਤ ਕਰਨਗੇ ਤੇ ਸਮਾਜ ਸੇਵਾ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੀਟਿੰਗ ਦਾ ਮੁੱਖ ਮੰਤਵ ਆਉਣ ਵਾਲੇ ਦਿਨਾਂ ਵਿਚ ਲੋਕ ਭਲਾਈ ਅਤੇ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਨਵੇਂ ਪ੍ਰੋਜੈਕਟ ਉਲੀਕਣਾ, ਪਹਿਲਾਂ ਤੋਂ ਚੱਲ ਰਹੇ ਸੇਵਾ ਕਾਰਜਾਂ ਦੀ ਸਮੀਖਿਆ ਕਰਨਾ ਅਤੇ ਸਮਾਜ ਦੇ ਲੋੜਵੰਦ ਵਰਗਾਂ ਤੱਕ ਸਹਾਇਤਾ ਪਹੁੰਚਾਉਣ ਲਈ ਸਾਂਝੀ ਰਣਨੀਤੀ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦਾ ਫ਼ਰਜ਼ ਸਿਰਫ਼ ਸਹਾਇਤਾ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਸਮਾਜ ਵਿਚ ਸੇਵਾ, ਸਹਿਯੋਗ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਨਾ ਹੈ।