30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਚੋਣਾਂ ਦੀਆਂ ਤਿਆਰੀਆਂ ਸੰਬੰਧੀ ਡੀ. ਸੀ. ਤੇ ਐੱਸ. ਐੱਸ. ਪੀ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 30 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਚੋਣ ਪ੍ਰਕਿਰਿਆ ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਜਾਣ ਵਾਲੇ ਜ਼ਰੂਰੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।

Ad Position 21
No active advertisement
ਚੋਣਾਂ ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ। ਤਸਵੀਰ : ਹਮਸ਼ਾਇਨ ਸਟੂਡੀਓ 31-10-2026
ਹੁਸ਼ਿਆਰਪੁਰ, 30 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਚੋਣ ਪ੍ਰਕਿਰਿਆ ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਜਾਣ ਵਾਲੇ ਜ਼ਰੂਰੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਦੌਰਾਨ ਵਿਸ਼ੇਸ਼ ਤੌਰ ‘ਤੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਤੇ ਇਲਾਕਿਆਂ ਦੀ ਪਹਿਚਾਣ ਕਰਨ ਲਈ ਵਲਨਰੇਬਿਲਟੀ ਮੈਪਿੰਗ ਦਾ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ‘ਤੇ ਜ਼ੋਰ ਦਿੱਤਾ ਗਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੋਣਾਂ ਸੰਬੰਧੀ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ ਸੱਤ ਵਿਧਾਨ ਸਭਾ ਹਲਕੇ ਹਨ, ਜਿਨ੍ਹਾਂ ’ਚ ਮੁਕੇਰੀਆਂ, ਦਸੂਹਾ, ਉੜਮੁੜ, ਸ਼ਾਮਚੁਰਾਸੀ, ਹੁਸ਼ਿਆਰਪੁਰ, ਚੱਬੇਵਾਲ ਤੇ ਗੜ੍ਹਸ਼ੰਕਰ ਸ਼ਾਮਿਲ ਹਨ। ਇਨ੍ਹਾਂ ਹਲਕਿਆਂ ਵਿਚ ਪੋਲਿੰਗ ਬੂਥਾਂ ਦੀ ਤਰਕਸੰਗਤ ਵੰਡ (ਰੈਸ਼ਨੇਲਾਈਜ਼ੇਸ਼ਨ) ਤੋਂ ਬਾਅਦ ਕੁਲ 1601 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਇਸ ਦੌਰਾਨ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ, ਸੰਵੇਦਨਸ਼ੀਲ ਇਲਾਕਿਆਂ ਤੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸਥਾਰਪੂਰਵਕ ਰਿਪੋਰਟ ਤਿਆਰ ਕੀਤੀ ਜਾਵੇ। ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਵਿਧਾਨ ਸਭਾ ਹਲਕੇ ਵਿਚ ਡੀ. ਐੱਸ. ਪੀ. ਰੈਂਕ ਦੇ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਹ ਅਫ਼ਸਰ ਸੰਬੰਧਿਤ ਰਿਟਰਨਿੰਗ ਅਧਿਕਾਰੀਆਂ ਨਾਲ ਤਾਲਮੇਲ ਸਥਾਪਿਤ ਕਰਕੇ ਪੁਲਿਸ ਸੈਕਟਰ ਅਧਿਕਾਰੀਆਂ ਦੀ ਨਿਯੁਕਤੀ ਤੇ ਸਾਂਝੇ ਨਿਰੀਖਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨਗੇ। ਮੀਟਿੰਗ ਦੌਰਾਨ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੇ ਸਾਲ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਚਿੰਨ੍ਹਤ ਕੀਤੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਸਥਾਨਾਂ ਦੇ ਅੰਕੜਿਆਂ ਦੀ ਵੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ‘ਮੈਨੂਅਲ ਆਨ ਵਲਨਰੇਬਿਲਟੀ ਮੈਪਿੰਗ-202 3’ ਅਨੁਸਾਰ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ। ਇਸ ਦੇ ਨਾਲ ਹੀ ਕਾਨੂੰਨ ਵਿਵਸਥਾ ਨਾਲ ਸੰਬੰਧਿਤ ਤਿਆਰੀਆਂ ਤੇ ਪ੍ਰਬੰਧਾਂ ਦੀ ਵੀ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਆਗਾਮੀ ਚੋਣਾਂ ਲਈ ਡਿਸਪੈਚ ਸੈਂਟਰ, ਰਿਸੀਵਿੰਗ ਸੈਂਟਰ, ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸਥਾਪਿਤ ਕਰਨ ਸੰਬੰਧੀ ਅਧਿਕਾਰੀਆਂ ਨੂੰ ਸੰਬੰਧਿਤ ਸੰਸਥਾਵਾਂ ਤੇ ਵਿਭਾਗਾਂ ਦੇ ਮੁਖੀਆਂ ਨਾਲ ਤਾਲਮੇਲ ਕਰਕੇ ਢੁਕਵੀਆਂ ਇਮਾਰਤਾਂ ਦੀ ਸਥਿਤੀ ਦੀ ਮੁੜ ਜਾਂਚ ਕਰਨ ਅਤੇ ਸੋਧੀ ਹੋਈ ਰਿਪੋਰਟ ਭੇਜਣ ਦੀਆਂ ਹਦਾਇਤਾਂ ਵੀ ਦਿੱਤੀਆਂ। ਇਸ ਮੌਕੇ ਏ. ਡੀ. ਸੀ. ਰਾਕੇਸ਼ ਕੁਮਾਰ ਮੀਣਾ, ਐੱਸ. ਪੀ. ਸੰਦੀਪ ਸਿੰਘ, ਐੱਸ. ਡੀ. ਐੱਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ , ਤਹਿਸੀਲਦਾਰ ਚੋਣ ਰਮਨਦੀਪ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ ਦੇ ਵਿਦਿਆਰਥੀਆਂ ਦਾ ‘ਖੇਡਾਂ ਵਤਨ ਪੰਜਾਬ ਦੀਆਂ’ ਅਤੇ 70ਵੀਆਂ ਜ਼ਿਲ੍ਹਾ ਤੇ ਰਾਜ ਪੱਧਰੀ ਖੇਡ ਮੁਕਾ... ਅਗਲੀ ਖ਼ਬਰ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੀ ਅਗਵਾਈ ’ਚ ਵਿਸ਼ੇਸ਼ ਲੋਕ ਅਦਾਲਤ 21 ਨੂੰ
Ad Position 24