ਸ੍ਰੀਮਤੀ ਪੀ. ਡੀ. ਆਰੀਆ ਸਕੂਲ ’ਚ ਅੱਖਾਂ ਦਾ ਜਾਂਚ ਕੈਂਪ ਲਗਾਇਆ
ਹੁਸ਼ਿਆਰਪੁਰ, 30 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰੋਟਰੀ ਆਈ ਬੈਂਕ ਤੇ ਕੌਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਵਲੋਂ ਰੋਟਰੀ ਕਲੱਬ ਆਫ਼ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਸ੍ਰੀਮਤੀ ਪੀ. ਡੀ.
ਹੁਸ਼ਿਆਰਪੁਰ, 30 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰੋਟਰੀ ਆਈ ਬੈਂਕ ਤੇ ਕੌਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਵਲੋਂ ਰੋਟਰੀ ਕਲੱਬ ਆਫ਼ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਸ੍ਰੀਮਤੀ ਪੀ. ਡੀ. ਆਰੀਆ ਮਹਿਲਾ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਦੀਆਂ ਅੱਖਾਂ ਦੀ ਡਿਜੀਟਲ ਮਸ਼ੀਨਾਂ ਰਾਹੀਂ ਜਾਂਚ ਕੀਤੀ ਗਈ । ਇਹ ਸਿਹਤ ਜਾਂਚ ਕੈਂਪ ਸੰਸਥਾ ਦੇ ਪ੍ਰਧਾਨ ਜੇ. ਬੀ. ਬਹਿਲ ਦੀ ਪ੍ਰਧਾਨਗੀ ਹੇਠ ਲਗਾਇਆ। ਇਸ ਮੌਕੇ ਪ੍ਰਧਾਨ ਜੇ. ਬੀ. ਬਹਿਲ ਨੇ ਕਿਹਾ ਕਿ ਮੋਬਾਈਲ ਫ਼ੋਨ ਤੇ ਟੈਲੀਵਿਜ਼ਨ ਦੀ ਬਹੁਤ ਜ਼ਿਆਦਾ ਵਰਤੋਂ ਕਾਰਨ ਬੱਚਿਆਂ ਵਿਚ ਅੱਖਾਂ ਨਾਲ ਸੰਬੰਧਿਤ ਸਮੱਸਿਆਵਾਂ ਤੇਜ਼ੀ ਨਾਲ ਵਧ ਰਹੀਆਂ ਹਨ। ਇਸ ਮੌਕੇ ਸਕੱਤਰ ਪ੍ਰੋ. ਦਲਜੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਪਹਿਲੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਜਿਨ੍ਹਾਂ ਬੱਚਿਆਂ ਦੀਆਂ ਅੱਖਾਂ ’ਚ ਕਿਸੇ ਕਿਸਮ ਦੀ ਸਮੱਸਿਆ ਪਾਈ ਗਈ, ਉਨ੍ਹਾਂ ਨੂੰ ਅਗਲੀ ਜਾਂਚ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਰੈਫ਼ਰ ਕੀਤਾ। ਇਸ ਮੌਕੇ ਰੋਟਰੀ ਕਲੱਬ ਆਫ਼ ਹੁਸ਼ਿਆਰਪੁਰ ਵਲੋਂ ਰੋਟੇਰੀਅਨ ਜੀ. ਐੱਸ. ਬਾਵਾ ਨੇ ਕਿਹਾ ਕਿ ਬੱਚਿਆਂ ਦੀਆਂ ਅੱਖਾਂ ਦੀ ਨਿਯਮਿਤ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਸ੍ਰੀਮਤੀ ਪੀ. ਡੀ. ਆਰੀਆ ਸਕੂਲ ਦੀ ਪ੍ਰਿੰਸੀਪਲ ਸ਼ਿਵਾਨੀ ਸ਼ਰਮਾ ਨੇ ਰੋਟਰੀ ਆਈ ਬੈਂਕ ਅਤੇ ਕੌਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਅਤੇ ਰੋਟਰੀ ਕਲੱਬ ਆਫ਼ ਹੁਸ਼ਿਆਰਪੁਰ ਦੇ ਹਾਜ਼ਰ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੋਨਿਕਾ ਚੌਹਾਨ, ਸੀਮਾ ਰਾਣੀ, ਸੁਨਤਾ, ਨਵੀਨ, ਜਸਬੀਰ ਕਵਰ, ਪ੍ਰੋ. ਰਾਜੀਵ ਸ਼ਰਮਾ, ਐਨ. ਕੇ. ਗੁਪਤਾ, ਕ੍ਰਿਸ਼ਨ ਕਿਸ਼ੋਰ, ਰਮਿੰਦਰ ਸਿੰਘ, ਤਰੁਣ ਸਰੀਨ ਸਮੇਤ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।