ਬੱਸ ਹੇਠਾਂ ਆਉਣ ਨਾਲ ਬਜ਼ੁਰਗ ਦੀ ਮੌਤ
ਮਾਹਿਲਪੁਰ, 31 ਅਕਤੂਬਰ (ਰਜਿੰਦਰ ਸਿੰਘ)-ਬੀਤੀ ਦੇਰ ਸ਼ਾਮ ਥਾਣਾ ਮਾਹਿਲਪੁਰ ਦੇ ਸਾਹਮਣੇ ਪੰਜਾਬ ਰੋਡਵੇਜ਼ ਦੀ ਬੱਸ ਹੇਠਾਂ ਆਉਣ ਨਾਲ ਸਾਈਕਲ ’ਤੇ ਜਾ ਰਹੇ ਬਜ਼ੁਰਗ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਅਸ਼ੋਕ ਕੁਮਾਰ ਪੁੱਤਰ ਵੇਦ ਪ੍ਰਕਾਸ਼ ਵਾਸੀ ਮਾਹਿਲਪੁਰ ਦੇ ਵਾਰਡ-1 ਜੋ ਸਾਈਕਲ ’ਤੇ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਅਚਾਨਕ ਨੰਗਲ ਤੋਂ ਆ ਰਹੀ ਬੱਸ ਪੀ.
ਮਾਹਿਲਪੁਰ, 31 ਅਕਤੂਬਰ (ਰਜਿੰਦਰ ਸਿੰਘ)-ਬੀਤੀ ਦੇਰ ਸ਼ਾਮ ਥਾਣਾ ਮਾਹਿਲਪੁਰ ਦੇ ਸਾਹਮਣੇ ਪੰਜਾਬ ਰੋਡਵੇਜ਼ ਦੀ ਬੱਸ ਹੇਠਾਂ ਆਉਣ ਨਾਲ ਸਾਈਕਲ ’ਤੇ ਜਾ ਰਹੇ ਬਜ਼ੁਰਗ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਅਸ਼ੋਕ ਕੁਮਾਰ ਪੁੱਤਰ ਵੇਦ ਪ੍ਰਕਾਸ਼ ਵਾਸੀ ਮਾਹਿਲਪੁਰ ਦੇ ਵਾਰਡ-1 ਜੋ ਸਾਈਕਲ ’ਤੇ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਅਚਾਨਕ ਨੰਗਲ ਤੋਂ ਆ ਰਹੀ ਬੱਸ ਪੀ. ਬੀ. 12.ਵਾਈ.1441 ਨਾਲ ਟਕਰਾ ਗਿਆ ਤੇ ਬੱਸ ਉਸ ਦੀਆਂ ਲੱਤਾਂ ਦੇ ਉੱਪਰੋਂ ਲੰਘ ਗਈ। ਰਾਹਗੀਰਾਂ ਨੇ ਉਸ ਨੂੰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਦਾਖਲ ਕਰਵਾਇਆ, ਜਿਥੇ ਉਸ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਰੈਫ਼ਰ ਕੀਤਾ। ਹਾਲਤ ਜ਼ਿਆਦਾ ਗੰਭੀਰ ਹੋਣ ਕਰਕੇ ਉਸ ਨੂੰ ਕਿਸੇ ਨਿੱਜੀ ਹਸਪਤਾਲ ਵਿਚ ਲਿਜਾਇਆ, ਜਿਥੇ ਉਸ ਦੀ ਰਸਤੇ ਵਿਚ ਹੀ ਮੌਤ ਹੋ ਗਈ। ਥਾਣਾ ਮਾਹਿਲਪੁਰ ਦੀ ਪੁਲਿਸ ਬੱਸ ਸਮੇਤ ਡਰਾਈਵਰ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।