01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

253 ਅਧਿਆਪਕਾਂ ਨੂੰ ਨੌਕਰੀ ’ਚੋਂ ਕੱਢਣ ਦੇ ਵਿਰੋਧ ’ਚ ਹੁਕਮਾਂ ਦੀਆਂ ਕਾਪੀਆਂ ਫੂਕ ਕੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 31 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ 253 ਮਾਸਟਰ ਕਾਡਰ ਅਧਿਆਪਕਾਂ ਨੂੰ ਟਰਮੀਨੇਟ ਕਰਨ ਦੇ ਫ਼ੈਸਲੇ ਖ਼ਿਲਾਫ਼ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕੱਤਰਤਾ ਕਰਨ ਉਪਰੰਤ ਰੋਸ ਮਾਰਚ ਕੀਤਾ। ਇਸ ਦੌਰਾਨ ਅਧਿਆਪਕ ਆਗੂਆਂ ਨੇ ਵਿਭਾਗ ਵਲੋਂ ਅਧਿਆਪਕਾਂ ਨੂੰ ਭੇਜੇ ਟਰਮੀਨੇਸ਼ਨ ਦੇ ਹੁਕਮਾਂ ਦੀਆਂ ਕਾਪੀਆਂ ਸਾੜੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 01-11-2026
ਹੁਸ਼ਿਆਰਪੁਰ, 31 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ 253 ਮਾਸਟਰ ਕਾਡਰ ਅਧਿਆਪਕਾਂ ਨੂੰ ਟਰਮੀਨੇਟ ਕਰਨ ਦੇ ਫ਼ੈਸਲੇ ਖ਼ਿਲਾਫ਼ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕੱਤਰਤਾ ਕਰਨ ਉਪਰੰਤ ਰੋਸ ਮਾਰਚ ਕੀਤਾ। ਇਸ ਦੌਰਾਨ ਅਧਿਆਪਕ ਆਗੂਆਂ ਨੇ ਵਿਭਾਗ ਵਲੋਂ ਅਧਿਆਪਕਾਂ ਨੂੰ ਭੇਜੇ ਟਰਮੀਨੇਸ਼ਨ ਦੇ ਹੁਕਮਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦੇ ਇਸ ਅਧਿਆਪਕ ਵਿਰੋਧੀ ਫ਼ੈਸਲੇ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਸਰਕਾਰ ਦੀ ਅਧਿਆਪਕ ਵਿਰੋਧੀ, ਨੌਜਵਾਨ ਵਿਰੋਧੀ ਅਤੇ ਲੋਕ ਵਿਰੋਧੀ ਨੀਤੀ ਦਾ ਜਿਉਂਦਾ-ਜਾਗਦਾ ਸਬੂਤ ਕਰਾਰ ਦਿੱਤਾ। ਰੋਸ ਪ੍ਰਦਰਸ਼ਨ ਦੀ ਅਗਵਾਈ ਪ੍ਰਿਤਪਾਲ ਸਿੰਘ ਚੌਟਾਲਾ, ਸੁਖਦੇਵ ਸਿੰਘ ਡਾਂਨਸੀਵਾਲ, ਸੁਰਜੀਤ ਰਾਜਾ, ਜਤਿੰਦਰ ਸਿੰਘ ਸੋਨੀ, ਸੰਜੀਵ ਧੂਤ, ਸਰਬਜੀਤ ਸਿੰਘ ਕੰਗ, ਜਰਨੈਲ ਸਿੰਘ ਸੀਕਰੀ ਨੇ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਆਪਣੇ ਆਪ ਨੂੰ ਇਨਕਲਾਬੀ ਅਤੇ ਆਮ ਲੋਕਾਂ ਦੀ ਹਮਦਰਦ ਅਖਵਾਉਣ ਵਾਲੀ ਸਰਕਾਰ ਨੇ 253 ਅਧਿਆਪਕ ਪਰਿਵਾਰਾਂ ਦੀ ਰੋਜ਼ੀ-ਰੋਟੀ ‘ਤੇ ਕੁਹਾੜਾ ਮਾਰਿਆ ਹੈ। ਸਰਕਾਰ ਦੀ ਅਖੌਤੀ ਸਿੱਖਿਆ ਕ੍ਰਾਂਤੀ ਦੀ ਫੂਕ ਨਿਕਲ ਚੁੱਕੀ ਹੈ ਅਤੇ ਅਖੌਤੀ ਇਨਕਲਾਬੀਆਂ ਦੀ ਸਰਕਾਰ ਦਾ ਰੁਜ਼ਗਾਰ ਖੋਹਣ ਵਾਲਾ ਅਸਲ ਚਿਹਰਾ ਲੋਕਾਂ ਸਾਹਮਣੇ ਨੰਗਾ ਹੋ ਚੁੱਕਾ ਹ ੈ। ਜਿਹੜੀ ਸਰਕਾਰ ਚੋਣਾਂ ਸਮੇਂ ਰੁਜ਼ਗਾਰ ਦੇਣ ਦੇ ਵੱਡੇ-ਵੱਡੇ ਵਾਅਦੇ ਕਰਦੀ ਸੀ, ਉਹੀ ਸਰਕਾਰ ਹੁਣ ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਬੱਚਿਆਂ ਦਾ ਭਵਿੱਖ ਸੰਵਾਰ ਰਹੇ ਅਧਿਆਪਕਾਂ ਨੂੰ ਨੌਕਰੀਆਂ ਤੋਂ ਬਾਹਰ ਦਾ ਰਸਤਾ ਦਿਖਾ ਰਹੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ੈਸਲਾ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਪਿਛਲੇ ਦਿਨੀਂ ਇਕ ਕੇਸ ਦੇ ਸੰਬੰਧ ਵਿਚ ਕੀਤੀ ਇਸ ਟਿੱਪਣੀ ਕਿ ‘ਸਰਕਾਰੀ ਨੌਕਰੀ ਦੀ ਸਮਾਪਤੀ ਮੁਲਾਜ਼ਮ ਲਈ ਮੌਤ ਦੇ ਸਮਾਨ ਹੈ’, ਨੂੰ ਵੀ ਮੂੰਹ ਚਿੜਾਉਂਦਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਪਿਛਲੇ ਦਸ ਦਿਨਾਂ ਤੋਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਨੂੰ ਟਰਮੀਨੇਸ਼ਨ ਦੇ ਹੁਕਮ ਭੇਜਣਾ ਸਰਕਾਰ ਦੇ ਹੰਕਾਰੀ ਰਵੱਈਏ ਦੀ ਸਪੱਸ਼ਟ ਮਿਸਾਲ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਿਰਫ਼ 253 ਅਧਿਆਪਕਾਂ ਨੂੰ ਹੀ ਪ੍ਰਭਾਵਿਤ ਨਹੀਂ ਕਰਦਾ, ਸਗੋਂ ਉਨ੍ਹਾਂ ਦੇ ਬੱਚਿਆਂ, ਮਾਪਿਆਂ ਅਤੇ ਪਰਿਵਾਰਾਂ ਦੀ ਆਰਥਿਕ ਸੁਰੱਖਿਆ ਦੇ ਨਾਲ-ਨਾਲ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੀ ਸਿੱਖਿਆ ਨੂੰ ਵੀ ਸਿੱਧੀ ਸੱਟ ਮਾਰਦਾ ਹੈ। ਆਗੂਆਂ ਨੇ ਮੰਗ ਕੀਤੀ ਕਿ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਫ਼ੈਸਲੇ ‘ਤੇ ਮੁੜ ਵਿਚਾਰ ਕਰਦਿਆਂ ਇਸ ਨੂੰ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਧਿਆਪਕਾਂ ਦੇ ਰੁਜ਼ਗਾਰ ਅਤੇ ਸਨਮਾਨ ਨਾਲ ਖਿਲਵਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਵਿਕਾਸ ਸ਼ਰਮਾ, ਬਲਜੀਤ ਮਹਿਮੋਵਾਲ, ਰਿਮਪਾ, ਰੱਜੀ, ਸੋਨੀਆ, ਨਰਿੰਦਰ ਕੌਰ, ਨੀਲਮ ਰਾਜੂ, ਸਚਿਨ ਗੜ੍ਹਦੀਵਾਲਾ, ਪ੍ਰਵੀਨ ਕੁਮਾਰ, ਮਧੂ, ਨਵਲ ਕਿਸ਼ੋਰ, ਮਦਨ ਲਾਲ, ਸਰਬਜੀਤ ਸਿੰਘ, ਨੰਦ ਰਾਮ, ਦਵਿੰਦਰ ਹੁਸ਼ਿਆਰਪੁਰ, ਅਸ਼ਵਨੀ ਕੁਮਾਰ, ਸੋਮਪਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੂਪਨਗਰ ਦੇ ਵਾਰਡ ਨੰਬਰ 14 ਸਮੇਤ ਸ਼ਹਿਰ ਦੇ ਕਈ ਹਿੱਸਿਆਂ ’ ਚ ਸੀਵਰੇਜ ਦਾ ਪਾਣੀ ਬਣਿਆ ਲੋਕਾਂ ਲਈ ਮੁਸੀਬਤ ਹਰਗੋਬਿੰਦ ਨਗਰ... ਅਗਲੀ ਖ਼ਬਰ ਚੋਰਾਂ ਨੇ ਲਗਾਤਾਰ ਤਿੰਨ ਦਿਨ ਕਲਸੀ ਫਾਰਮ ਨੂੰ ਬਣਾਇਆ ਨਿਸ਼ਾਨਾ
Ad Position 24