01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪਿੰਡ ਚੱਕ ਕਾਸਿਮ ਵਿਖੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਖੇਡ ਪਾਰਕ ਦਾ ਉਦਘਾਟਨ

ਦਸੂਹਾ, 31 ਅਕਤੂਬਰ (ਕੌਸ਼ਲ)-ਦਸੂਹਾ ਹਲਕੇ ਦੇ ਪਿੰਡ ਚੱਕ ਕਾਸਿਮ ਵਿਖੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਤੇ ਪਿੰਡ ਵਿਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਬਣਾਏ ਖੇਡ ਪਾਰਕ ਦਾ ਉਦਘਾਟਨ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਕੀਤਾ। ਇਸ ਮੌਕੇ ਪਿੰਡ ਦੇ ਪੰਚਾਇਤੀ ਨੁਮਾਇੰਦਿਆਂ, ਸਮਾਜਿਕ ਆਗੂਆਂ ਤੇ ਪਿੰਡ ਵਾਸੀਆਂ ਨੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 01-11-2026
ਦਸੂਹਾ, 31 ਅਕਤੂਬਰ (ਕੌਸ਼ਲ)-ਦਸੂਹਾ ਹਲਕੇ ਦੇ ਪਿੰਡ ਚੱਕ ਕਾਸਿਮ ਵਿਖੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਤੇ ਪਿੰਡ ਵਿਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਬਣਾਏ ਖੇਡ ਪਾਰਕ ਦਾ ਉਦਘਾਟਨ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਕੀਤਾ। ਇਸ ਮੌਕੇ ਪਿੰਡ ਦੇ ਪੰਚਾਇਤੀ ਨੁਮਾਇੰਦਿਆਂ, ਸਮਾਜਿਕ ਆਗੂਆਂ ਤੇ ਪਿੰਡ ਵਾਸੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਖੇਡ ਪਾਰਕ ਦੇ ਉਦਘਾਟਨ ਨੂੰ ਪਿੰਡ ਦੇ ਵਿਕਾਸ ਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਵੱਲ ਇਕ ਅਹਿਮ ਕਦਮ ਮੰਨਿਆ। ਖੇਡ ਪਾਰਕ ਵਰਗੀਆਂ ਸਹੂਲਤਾਂ ਨਾਲ ਬੱਚਿਆਂ ਤੇ ਨੌਜਵਾਨਾਂ ਨੂੰ ਆਪਣੀ ਸਰੀਰਕ ਤੰਦਰੁਸਤੀ ਬਣਾਈ ਰੱਖਣ ਦੇ ਨਾਲ-ਨਾਲ ਖੇਡਾਂ ਵਿਚ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲੇਗਾ। ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਖੇਡਾਂ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਤੇ ਖੇਡਾਂ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕਰਨਾ ਜ਼ਰੂਰੀ ਹੈ। ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਮਿਹਨਤ, ਆਪਸੀ ਸਾਂਝ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਇਸ ਮੌਕੇ ਪਿੰਡ ਦੇ ਸਰਪੰਚ ਬਿਕਰਮ ਸਿੰਘ ਅਤੇ ਪੰਚਾਇਤੀ ਨੁਮਾਇੰਦਿਆਂ ਨੇ ਖੇਡ ਪਾਰਕ ਦੇ ਉਦਘਾਟਨ ਲਈ ਵਿਧਾਇਕ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਬਿਕਰਮ ਸਿੰਘ, ਪੰਚ ਕੁਲਵਿੰਦਰ ਸਿੰਘ, ਪੰਚ ਗੁਰਨਾਮ ਸਿੰਘ, ਪੰਚ ਪ੍ਰੀਤਮ ਕੌਰ, ਪੰਚ ਮਨਦੀਪ ਕੌਰ, ਚਰਨਜੀਤ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਕੇ.ਪੀ. ਸੰਧੂ, ਸੂਬੇਦਾਰ ਬਲਵਿੰਦਰ ਸਿੰਘ, ਮਾਸਟਰ ਗੁਰਦਿਆਲ ਸਿੰਘ, ਪ੍ਰਧਾਨ ਸੁਰਜੀਤ ਸਿੰਘ, ਕੈਪਟਨ ਗੁਰਮੁਖ ਸਿੰਘ, ਭੁਪਿੰਦਰ ਸਿੰਘ, ਰਣਜੀਤ ਸਿੰਘ, ਸੂਬੇਦਾਰ ਗੁਰਚਰਨ ਸਿੰਘ, ਦਵਿੰਦਰ ਸਿੰਘ, ਉਪਿੰਦਰ ਸਿੰਘ, ਪਲਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੂੰ ਟਿਕਟ ਮਿਲਣ ’ਤੇ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਖੇਡਾਂ ਨਾਲ ਜੋੜਨ ਲਈ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ
Ad Position 24