01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭੁੰਗਰਨੀ ਵਿਖੇ ਕਰਵਾਏ ਖੇਡ ਮੁਕਾਬਲੇ

ਹੁਸ਼ਿਆਰਪੁਰ, 31 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਖੇਡ ਵਿਭਾਗ ਵਲੋਂ ਸਹਾਇਕ ਕਮਿਸ਼ਨਰ (ਲੀਡ ਅਧਿਕਾਰੀ) ਅਮਨਦੀਪ ਕੌਰ ਦੀ ਅਗਵਾਈ ਹੇਠ ਪਿੰਡ ਭੁੰਗਰਨੀ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ੇਸ਼ ਐਥਲੈਟਿਕਸ ਖੇਡ ਪ੍ਰੋਗਰਾਮ ਕਰਵਾਇਆ।

Ad Position 21
No active advertisement
ਅਜੀਤ ਡੈਸਕ 01-11-2026
ਹੁਸ਼ਿਆਰਪੁਰ, 31 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਖੇਡ ਵਿਭਾਗ ਵਲੋਂ ਸਹਾਇਕ ਕਮਿਸ਼ਨਰ (ਲੀਡ ਅਧਿਕਾਰੀ) ਅਮਨਦੀਪ ਕੌਰ ਦੀ ਅਗਵਾਈ ਹੇਠ ਪਿੰਡ ਭੁੰਗਰਨੀ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ੇਸ਼ ਐਥਲੈਟਿਕਸ ਖੇਡ ਪ੍ਰੋਗਰਾਮ ਕਰਵਾਇਆ। ਇਸ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਤੇ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਪ੍ਰੇਰਿਤ ਕਰਨਾ ਸੀ। ਅਮਨਦੀਪ ਕੌਰ ਨੇ ਕਿਹਾ ਕਿ 60 ਰੋਜ਼ਾ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਕਰਵਾਏ ਪ੍ਰੋਗਰਾਮ ’ਚ ਸਕੂਲ ਦੇ ਲਗਪਗ 40 ਤੋਂ 45 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਖੇਡ ਪ੍ਰੋਗਰਾਮ ਦਾ ਪ੍ਰਬੰਧ ਖੇਡ ਕੋਚ ਹਰਜੀਤ ਪਾਲ ਸਿੰਘ ਤੇ ਅਥਲੈਟਿਕਸ ਕੋਚ ਮੋਨਿਕਾ ਦੀ ਦੇਖ-ਰੇਖ ਹੇਠ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਪਿੰਡ ’ਚ ਕੱਢੀ ਗਈ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਨਾਲ ਹੋਈ। ਰੈਲੀ ਤੋਂ ਬਾਅਦ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਲੜਕਿਆਂ ਦੇ ਅੰਡਰ-14 ਅਤੇ 14 ਤੋਂ 17 ਸਾਲ ਉਮਰ ਵਰਗ ਵਿਚ 100 ਮੀਟਰ ਦੌੜ ਕਰਵਾਈ ਗਈ। ਲੜਕੀਆਂ ਲਈ ਡੌਜਬਾਲ ਤੇ ਲੜਕੇ ਤੇ ਲੜਕੀਆਂ ਦੋਵਾਂ ਲਈ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਖੇਡ ਗਤੀਵਿਧੀਆਂ ਵਿਚ ਹਿੱਸਾ ਲਿਆ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਜ਼ਿਲ੍ਹਾ ਭਾਜਪਾ ਪ੍ਰਧਾਨ ਆਨੰਦਵੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਵਿਧਾਇਕ ਘੁੰਮਣ ਨੂੰ ਟਿਕਟ ਮਿਲਣ ’ਤੇ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ
Ad Position 24