ਅਵਤਾਰ ਸਿੰਘ ਡਾਂਡੀਆ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਕਾਰਜਕਾਰੀ ਮੈਂਬਰ ਬਣੇ
ਹੁਸ਼ਿਆਰਪੁਰ, 31 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਵਲੋਂ ਹਾਈਕਮਾਨ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਅਵਤਾਰ ਸਿੰਘ ਡਾਂਡੀਆ (ਹੁਸ਼ਿਆਰਪੁਰ) ਨੂੰ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਦੇ ਚੱਲਦਿਆਂ ਸੂਬਾ ਕਾਰਜਕਾਰੀ ਮੈਂਬਰ ਨਿਯੁਕਤ ਕੀਤਾ ਗਿਆ। ਆਪਣੀ ਨਿਯੁਕਤੀ ’ਤੇ ਅਵਤਾਰ ਸਿੰਘ ਡਾਂਡੀਆ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ ਉਹ ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।
ਹੁਸ਼ਿਆਰਪੁਰ, 31 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਵਲੋਂ ਹਾਈਕਮਾਨ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਅਵਤਾਰ ਸਿੰਘ ਡਾਂਡੀਆ (ਹੁਸ਼ਿਆਰਪੁਰ) ਨੂੰ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਦੇ ਚੱਲਦਿਆਂ ਸੂਬਾ ਕਾਰਜਕਾਰੀ ਮੈਂਬਰ ਨਿਯੁਕਤ ਕੀਤਾ ਗਿਆ। ਆਪਣੀ ਨਿਯੁਕਤੀ ’ਤੇ ਅਵਤਾਰ ਸਿੰਘ ਡਾਂਡੀਆ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ ਉਹ ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਕਿਸਾਨਾਂ ਪ੍ਰਤੀ ਉਦਾਰੂ ਨੀਤੀਆਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਹਰੇਕ ਕਿਸਾਨ ਨੂੰ ਪਾਰਟੀ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਟੀਚਾ ਹੈ ਕਿ ਦੇਸ਼ ਦਾ ਕਿਸਾਨ ਉੱਨਤ ਤੇ ਖ਼ੁਸ਼ਹਾਲ ਹੋਵੇ, ਜਿਸ ਦੇ ਚੱਲਦਿਆਂ ਕੇਂਦਰ ਸਰਕਾਰ ਵਲੋਂ ਕਿਸਾਨਾਂ ਲਈ ਅਨੇਕਾਂ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਲਾਭ ਜਲਦ ਹੀ ਲਾਭਪਾਤਰੀਆਂ ਨੂੰ ਮਿਲੇਗਾ।