02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਰਵਾਇਤੀ ਪਹਿਰਾਵਿਆਂ ਤੇ ਪਕਵਾਨਾਂ ਰਾਹੀਂ ਦਰਸਾਈ ਭਾਰਤ ਦੀ ਏਕਤਾ

ਮੁਕੇਰੀਆਂ, 31 ਅਕਤੂਬਰ (ਰਾਮਗੜ੍ਹੀਆ)-ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਖੇ ਨੈਸ਼ਨਲ ਯੂਨਿਟੀ ਡੇ ਬੜੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ। ਵਿਦਿਆਰਥਣਾਂ ਵਲੋਂ ਭਾਰਤ ਦੇ ਵੱਖ-ਵੱਖ ਰਾਜਾਂ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦੀਆਂ ਵਿਸ਼ੇਸ਼ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 01-11-2026
ਮੁਕੇਰੀਆਂ, 31 ਅਕਤੂਬਰ (ਰਾਮਗੜ੍ਹੀਆ)-ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਖੇ ਨੈਸ਼ਨਲ ਯੂਨਿਟੀ ਡੇ ਬੜੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ। ਵਿਦਿਆਰਥਣਾਂ ਵਲੋਂ ਭਾਰਤ ਦੇ ਵੱਖ-ਵੱਖ ਰਾਜਾਂ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦੀਆਂ ਵਿਸ਼ੇਸ਼ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਵੀ ਚੱਕ ਵਲੋਂ ਸ਼ਿਰਕਤ ਕੀਤੀ ਤੇ ਡਾਇਰੈਕਟਰ ਡਾਕਟਰ ਗੁਰਮੀਤ ਕੌਰ ਗਿੱਲ, ਸਮੂਹ ਮੈਨੇਜਮੈਂਟ ਕਮੇਟੀ ਮੈਂਬਰ ਸਾਹਿਬਾਨ ਹਾਜ਼ਰ ਸਨ। ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੇ ਭਾਰਤ ਦੇ ਵੱਖ-ਵੱਖ ਰਾਜਾਂ ਦੇ ਰਵਾਇਤੀ ਪਹਿਰਾਵਿਆਂ ਤੇ ਪ੍ਰਸਿੱਧ ਖਾਣ-ਪੀਣ ਦੀਆਂ ਵਸਤੂਆਂ ਨੂੰ ਬਹੁਤ ਹੀ ਖੂਬਸੂਰਤ ਢੰਗ ਨਾਲ ਪੇਸ਼ ਕੀਤਾ। ਹਰ ਰਾਜ ਦੇ ਖਾਣੇ ਤੇ ਪਹਿਰਾਵੇ ਰਾਹੀਂ ਉਥੋਂ ਦੀ ਸੱਭਿਆਚਾਰਕ ਪਛਾਣ ਨੂੰ ਦਰਸਾਇਆ। ਇਸ ਗਤੀਵਿਧੀ ਨੇ ਵਿਦਿਆਰਥਣਾਂ ਨੂੰ ਭਾਰਤ ਦੀ ਵਿਭਿੰਨਤਾ ਤੇ ਸੱਭਿਆਚਾਰਕ ਏਕਤਾ ਬਾਰੇ ਜਾਣਨ ਦਾ ਮੌਕਾ ਪ੍ਰਦਾਨ ਕੀਤਾ। ਮੁੱਖ ਮਹਿਮਾਨਾਂ ਨੇ ਵਿਦਿਆਰਥਣਾਂ ਨੂੰ ਸੰਦੇਸ਼ ਦਿੱਤਾ ਕਿ ਭਾਰਤ ਵੱਖ-ਵੱਖ ਭਾਸ਼ਾਵਾਂ, ਧਰਮਾਂ, ਪਹਿਰਾਵਿਆਂ ਤੇ ਸੱਭਿਆਚਾਰਾਂ ਵਾਲਾ ਦੇਸ਼ ਹੋਣ ਦੇ ਬਾਵਜੂਦ ਏਕਤਾ ਦੇ ਸੂਤਰ ਵਿਚ ਬੱਝਿਆ ਹੋਇਆ ਹੈ। ਸਾਡੀ ਵਿਭਿੰਨਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ। ਪ੍ਰੋਗਰਾਮ ਦੇ ਅੰਤ ਵਿਚ ਕਾਲਜ ਪ੍ਰਿੰਸੀਪਲ ਡਾਕਟਰ ਮੀਤੂ ਮਹਾਜਨ ਤੇ ਸਕੂਲ ਵਾਇਸ ਪਿੰਸੀਪਲ ਮਨਪ੍ਰੀਤ ਕੌਰ ਵਲੋਂ ਵਿਦਿਆਰਥਣਾਂ ਨੂੰ ਦੇਸ਼ ਪ੍ਰੇਮ ਆਪਸੀ ਸਾਂਝ, ਸਹਿਣਸ਼ੀਲਤਾ ਤੇ ਰਾਸ਼ਟਰੀ ਏਕਤਾ ਦੀ ਭਾਵਨਾ ਪੈਦਾ ਕਰਨ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੈਬਨਿਟ ਮੰਤਰੀ ਬੈਂਸ ਵਲੋਂ ਨਾਨੋਵਾਲ ਅਤੇ ਤਾਰਾਪੁਰ ਤੋਂ ਬੱਸਾਂ ਕੀਤੀਆਂ ਰਵਾਨਾ ਅਗਲੀ ਖ਼ਬਰ ਸੇਂਟ ਸੋਲਜਰ ਕੈਂਪਸ ’ਚ ਕਰਮਯੋਗੀ ਸਥਲ ਵਿਖੇ ਅਨਿਲ ਚੋਪੜਾ ਦਾ ਬੁੱਤ ਸਥਾਪਿਤ
Ad Position 24