ਆਮ ਆਦਮੀ ਪਾਰਟੀ ਦੀ ਸਰਕਾਰ ਹਰੇਕ ਮੁਹਾਜ਼ ’ਤੇ ਹੋਈ ਫੇਲ੍ਹ-ਵਿਸ਼ਵਨਾਥ ਬੰਟੀ
ਹੁਸ਼ਿਆਰਪੁਰ, 31 ਅਕਤੂਬਰ (ਬਲਜਿੰਦਰਪਾਲ ਸਿੰਘ)-ਕਾਂਗਰਸੀ ਵਰਕਰਾਂ ਦੀ ਇਕੱਤਰਤਾ ਮੁਹੱਲਾ ਭਵਾਨੀ ਨਗਰ ’ਚ ਮੌਂਟੀ ਸੈਣੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਵਿਸ਼ਵਨਾਥ ਬੰਟੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।
ਹੁਸ਼ਿਆਰਪੁਰ, 31 ਅਕਤੂਬਰ (ਬਲਜਿੰਦਰਪਾਲ ਸਿੰਘ)-ਕਾਂਗਰਸੀ ਵਰਕਰਾਂ ਦੀ ਇਕੱਤਰਤਾ ਮੁਹੱਲਾ ਭਵਾਨੀ ਨਗਰ ’ਚ ਮੌਂਟੀ ਸੈਣੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਵਿਸ਼ਵਨਾਥ ਬੰਟੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਮੌਂਟੀ ਸੈਣੀ ਨੇ ਸਾਥੀਆਂ ਸਮੇਤ ਵਿਸ਼ਵਨਾਥ ਬੰਟੀ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਵਿਸ਼ਵਨਾਥ ਬੰਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰੇਕ ਮੁਹਾਜ਼ ’ਤੇ ਫ਼ੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ ਪਰ ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਚੱਲਦਿਆਂ ਅੱਜ ਹਰੇਕ ਸੂਬਾ ਵਾਸੀ ਦੁਖੀ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੱਤਾ ਹਾਸਿਲ ਕਰਨ ਦੀ ਕੋਈ ਲਾਲਸਾ ਨਹੀਂ ਹੈ ਬਲਕਿ ਉਹ ਰਾਜਨੀਤੀ ਰਾਹੀਂ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ। ਬੰਟੀ ਨੇ ਕਿਹਾ ਕਿ ਵੱਡੇ ਵੱਡੇ ਵਾਅਦਿਆਂ ਅਤੇ ਪ੍ਰਚਾਰ ਦੇ ਸਹਾਰੇ ਬਹੁਤੇ ਸਮੇਂ ਤੱਕ ਲੋਕਾਂ ਦਾ ਵਿਸ਼ਵਾਸ ਨਹੀਂ ਜਿੱਤਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਅਸਲੀ ਕਸੌਟੀ ਇਹ ਹੁੰਦੀ ਹੈ ਕਿ ਉਸ ਦੇ ਕਾਰਜਕਾਲ ਤੋਂ ਲੋਕ ਕਿੰਨੇ ਸੰਤੁਸ਼ਟ ਹਨ। ਕਾਂਗਰਸ ਪਾਰਟੀ ਦੀਆਂ ਨੀਤੀਆਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲੀ ਹੈ ਅਤੇ ਹਮੇਸ਼ਾ ਲੋਕ ਹਿੱਤਾ ਨੂੰ ਪਹਿਲ ਦਿੱਤੀ ਹੈ। ਇਸ ਮੌਕੇ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਹਾਜ਼ਰ ਸਨ।