31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਇਕੱਤਰਤਾ

ਹੁਸ਼ਿਆਰਪੁਰ, 31 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਦੇ ਦਿਸ਼ਾ-ਨਿਰਦੇਸ਼ ਹੇਠ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਨਿਰਮਲ ਸਿੰਘ ਭੀਲੋਵਾਲ, ਇਕਬਾਲ ਸਿੰਘ ਜੌਹਲ, ਇਕਬਾਲ ਸਿੰਘ ਖੇੜਾ ਸਾਰੇ ਮੀਤ ਪ੍ਰਧਾਨ, ਸਤਨਾਮ ਸਿੰਘ ਬੰਟੀ ਚੱਗਰਾ ਪ੍ਰਧਾਨ ਦੁਆਬਾ ਜ਼ੋਨ ਪੱਛੜੀਆਂ ਸ਼੍ਰੇਣੀਆਂ, ਸੁਰਜੀਤ ਸਿੰਘ ਕੈਰੇ ਜ਼ਿਲ੍ਹਾ ਪ੍ਰਧਾਨ ਬੀ.

Ad Position 21
No active advertisement
ਇੰਜ. ਸੰਦੀਪ ਸਿੰਘ ਰਈਆ ਨੂੰ ਸਦਮਾ, ਪਤਨੀ ਲੈਕ. ਕਮਲਜੀਤ ਕੌਰ ਦਾ ਦਿਹਾਂਤ 01-11-2026
ਹੁਸ਼ਿਆਰਪੁਰ, 31 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਦੇ ਦਿਸ਼ਾ-ਨਿਰਦੇਸ਼ ਹੇਠ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਨਿਰਮਲ ਸਿੰਘ ਭੀਲੋਵਾਲ, ਇਕਬਾਲ ਸਿੰਘ ਜੌਹਲ, ਇਕਬਾਲ ਸਿੰਘ ਖੇੜਾ ਸਾਰੇ ਮੀਤ ਪ੍ਰਧਾਨ, ਸਤਨਾਮ ਸਿੰਘ ਬੰਟੀ ਚੱਗਰਾ ਪ੍ਰਧਾਨ ਦੁਆਬਾ ਜ਼ੋਨ ਪੱਛੜੀਆਂ ਸ਼੍ਰੇਣੀਆਂ, ਸੁਰਜੀਤ ਸਿੰਘ ਕੈਰੇ ਜ਼ਿਲ੍ਹਾ ਪ੍ਰਧਾਨ ਬੀ.ਸੀ ਵਿੰਗ, ਸਰਬਜੀਤ ਸਿੰਘ ਮੋਮੀ ਜ਼ਿਲ੍ਹਾ ਪ੍ਰਧਾਨ ਐੱਸ. ਸੀ. ਵਿੰਗ ਹਾਜ਼ਰ ਹੋਏ। ਇਸ ਮੌਕੇ ਆਗੂਆਂ ਨੇ ਕਿਹਾ ਕਿ 10 ਨਵੰਬਰ ਤੋਂ ਪੰਜਾਬ ਭਰ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਸ਼ੁਰੂ ਹੋ ਰਹੀਆਂ ਯਾਤਰਾਵਾਂ ਨੂੰ ਲੈ ਕੇ ਜ਼ਿਲ੍ਹੇ ’ਚ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਸਦੇ ਨਾਲ ਹੀ ਵਰਕਰਾਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਤੋਂ ਲੋਕ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ ਅਤੇ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਹੋਵੇਗਾ। ਇਸ ਮੌਕੇ ਲਖਵਿੰਦਰ ਸਿੰਘ ਲੱਖੀ ਠੱਕਰ, ਹਰਵਿੰਦਰ ਸਿੰਘ ਝਿੰਗੜ ਕਲਾ ਦੋਵੇਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ,ਭੁਪਿੰਦਰ ਸਿੰਘ ਸ਼ਹਿਰੀ ਪ੍ਰਧਾਨ ਬੀ.ਸੀ ਵਿੰਗ, ਅਮਨਦੀਪ ਸਿੰਘ ਸੋਨੀ ਮੈਂਬਰ ਜਨਰਲ ਕੌਂਸਲ, ਜਗਤਾਰ ਸਿੰਘ ਸੀਨੀਅਰ ਮੀਤ ਪ੍ਰਧਾਨ, ਇਕਬਾਲ ਸਿੰਘ ਗੋਪੀ ਸੀਨੀਅਰ ਮੀਤ ਪ੍ਰਧਾਨ ਵਪਾਰ ਵਿੰਗ, ਐਡਵੋਕੇਟ ਸੂਰਜ ਸਿੰਘ ਸੀਨੀਅਰ ਮੀਤ ਪ੍ਰਧਾਨ, ਮਨਦੀਪ ਸਿੰਘ ਮੈਂਬਰ ਬਲਾਕ ਸੰਮਤੀ, ਜ਼ੋਰਾ ਸਿੰਘ ਮੈਂਬਰ ਬਲਾਕ ਸੰਮਤੀ, ਕਸ਼ਮੀਰ ਸਿੰਘ ਪ੍ਰਧਾਨ ਬੀ. ਸੀ. ਵਿੰਗ, ਅਵਤਾਰ ਸਿੰਘ ਸਸੋਲੀ, ਪਰਮਦੀਪ ਸਿੰਘ ਪੰਡੋਰੀ, ਸਰਵਿੰਦਰ ਸਿੰਘ ਠੀਂਡਾ, ਸਰਬਜੀਤ ਸਿੰਘ ਸੱਗੀ, ਹਰਮਨ ਪ੍ਰੀਤ ਸਿੰਘ ਸੈਣੀ, ਰੁਪਿੰਦਰ ਜੀਤ ਸਿੰਘ ਰਾਜਾ, ਸੰਜੀਵ ਕੁਮਾਰ, ਸੁਖਦੇਵ ਸਿੰਘ ਬੰਬੇਲੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ’ਚ 5 ਕਿੱਲੋ ਦੀ ਬੱਚੇਦਾਨੀ ਦਾ ਸਫਲ ਆਪ੍ਰੇਸ਼ਨ ਅਗਲੀ ਖ਼ਬਰ ਹਲਕਾ ਚੱਬੇਵਾਲ ਦਾ ਵਿਕਾਸ ਤੇ ਸੇਵਾ ਮੇਰਾ ਸੰਕਲਪ-ਡਾ. ਇਸ਼ਾਂਕ ਕੁਮਾਰ
Ad Position 24