31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਅਰਮਿੰਦਰ ਸਿੰਘ ਹੁਸੈਨਪੁਰ ਦਾ ਧਾਮੀ ਵਲੋਂ ਸਨਮਾਨ

ਹੁਸ਼ਿਆਰਪੁਰ, 31 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ (ਦਿਹਾਤੀ) ਬਣਨ ’ਤੇ ਅਰਮਿੰਦਰ ਸਿੰਘ ਹੁਸੈਨਪੁਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਸਨਮਾਨਿਤ ਕੀਤਾ। ਇਸ ਮੌਕੇ ਹਲਕਾ ਇੰਚਾਰਜ ਸ਼ਾਮਚੁਰਾਸੀ ਸੰਦੀਪ ਸਿੰਘ ਸੀਕਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

Ad Position 21
No active advertisement
ਅਜੀਤ ਡੈਸਕ 01-11-2026
ਹੁਸ਼ਿਆਰਪੁਰ, 31 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ (ਦਿਹਾਤੀ) ਬਣਨ ’ਤੇ ਅਰਮਿੰਦਰ ਸਿੰਘ ਹੁਸੈਨਪੁਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਸਨਮਾਨਿਤ ਕੀਤਾ। ਇਸ ਮੌਕੇ ਹਲਕਾ ਇੰਚਾਰਜ ਸ਼ਾਮਚੁਰਾਸੀ ਸੰਦੀਪ ਸਿੰਘ ਸੀਕਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਹਮੇਸ਼ਾ ਪਾਰਟੀ ਵਰਕਰਾਂ ਨੂੰ ਸਨਮਾਨ ਦਿੰਦਾ ਹੈ। ਉਨ੍ਹਾਂ ਕਿਹਾ ਕਿ ਯੂਥ ਵਿੰਗ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ, ਜਿਸ ਦਾ ਮਜ਼ਬੂਤ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅਰਮਿੰਦਰ ਸਿੰਘ ਹੁਸੈਨਪੁਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪਾਰਟੀ ਲਈ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਹਨ ਤੇ ਆਉਣ ਵਾਲੇ ਸਮੇਂ ’ਚ ਉਹ ਪਾਰਟੀ ਦੀ ਮਜ਼ਬੂਤੀ ਲਈ ਵੱਧ ਚੜ੍ਹ ਕੇ ਕੰਮ ਕਰਨਗੇ। ਇਸ ਮੌਕੇ ਅਰਮਿੰਦਰ ਸਿੰਘ ਹੁਸੈਨਪੁਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸੰਮਤੀ ਮੈਂਬਰ ਅਮਨਦੀਪ ਸਿੰਘ ਬੁਲਾਰਾ ਪੰਜਾਬ, ਜਸ਼ਨ ਗੁਰਾਇਆ, ਕਰਨ ਧੁੱਗਾ, ਜਗਮਨ ਘੁੰਮਣ, ਲਵਲੀ ਦਸੂਹਾ, ਨਵੀ ਹੁਸੈਨਪੁਰ, ਪਰਮਵੀਰ ਖੱਬਲਾ, ਗੁਰਵਿੰਦਰ ਮੋਹਕਮਗੜ੍ਹ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਦੀ ਵਿਗੜ ਰਹੀ ਸਥਿਤੀ ਨੇ ਵਧਾਈ ਚਿੰਤਾ-ਦੇਵੀਦਾਸ ਅਗਲੀ ਖ਼ਬਰ ਵਿਧਾਇਕ ਜਿੰਪਾ ਨੂੰ ਦੂਜੀ ਵਾਰ ਹੁਸ਼ਿਆਰਪੁਰ ਤੋਂ ਉਮੀਦਵਾਰ ਬਣਾਏ ਜਾਣ ’ਤੇ ਹਲਕਾ ਵਾਸੀਆਂ ’ਚ ਖ਼ੁਸ਼ੀ ਦੀ ਲਹਿਰ
Ad Position 24