02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਰਦੋਖਾਨਪੁਰ ’ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 1 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵੱਲੋਂ ਪਿੰਡ ਹਰਦੋਖਾਨਪੁਰ ਦੇ ਭਗਵਾਨ ਵਾਲਮੀਕਿ ਮੰਦਰ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਇਸ ਦੇ ਇਲਾਜ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

Ad Position 21
No active advertisement
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿੰਡ ਹਰਦੋਖਾਨਪੁਰ ’ਚ ਕਰਵਾਏ ਜਾਗਰੂਕਤਾ ਸੈਮੀਨਾਰ ਦਾ ਦ੍ਰਿਸ਼। 02-11-2026
ਹੁਸ਼ਿਆਰਪੁਰ, 1 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵੱਲੋਂ ਪਿੰਡ ਹਰਦੋਖਾਨਪੁਰ ਦੇ ਭਗਵਾਨ ਵਾਲਮੀਕਿ ਮੰਦਰ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਇਸ ਦੇ ਇਲਾਜ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿਚ ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਦੇ ਕਾਉਂਸਲਰ ਪ੍ਰਸ਼ਾਂਤ ਆਦੀਆ, ਕਾਉਂਸਲਰ ਪਰਮਿੰਦਰ ਕੌਰ ਅਤੇ ਸਟਾਫ਼ ਨਰਸ ਤਰੁਣ ਗਿੱਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਕਾਉਂਸਲਰ ਪ੍ਰਸ਼ਾਂਤ ਆਦਿਆ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਦੀ ਲਤ ਵਿਅਕਤੀ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀ ਹੈ। ਨਸ਼ਾ ਸਿਰਫ਼ ਇੱਕ ਬੁਰੀ ਆਦਤ ਨਹੀਂ, ਸਗੋਂ ਇੱਕ ਬਿਮਾਰੀ ਹੈ, ਜਿਸ ਦਾ ਸਮੇਂ ਸਿਰ ਢੁਕਵੇਂ ਡਾਕਟਰੀ ਇਲਾਜ ਅਤੇ ਕਾਊਂਸਲਿੰਗ ਰਾਹੀਂ ਇਲਾਜ ਸੰਭਵ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਲ ਸਿਵਲ ਹਸਪਤਾਲ ਦਸੂਹਾ ਵਿਖੇ ਨਸ਼ਾ ਮੁਕਤੀ ਕੇਂਦਰ ਚਲਾਏ ਜਾ ਰਹੇ ਹਨ, ਜਿੱਥੇ ਨਸ਼ੇ ਤੋਂ ਪ੍ਰਭਾਵਿਤ ਮਰੀਜ਼ਾਂ ਦਾ 15 ਤੋਂ 21 ਦਿਨਾਂ ਤੱਕ ਡਿਟੌਕਸੀਫਿਕੇਸ਼ਨ ਇਲਾਜ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਲੋੜ ਅਨੁਸਾਰ ਮਰੀਜ਼ਾਂ ਨੂੰ ਸਰਕਾਰੀ ਮੁੜ ਵਸੇਬਾ ਕੇਂਦਰ, ਮੁਹੱਲਾ ਫ਼ਤਿਹਗੜ੍ਹ, ਹੁਸ਼ਿਆਰਪੁਰ ਵਿਖੇ 90 ਦਿਨਾਂ ਲਈ ਦਾਖ਼ਲ ਕਰਕੇ ਇਲਾਜ ਅਤੇ ਮੁੜ ਵਸੇਬੇ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਸੈਮੀਨਾਰ ਦੇ ਅੰਤ ਵਿਚ ਸਟਾਫ਼ ਨਰਸ ਤਰੁਣ ਗਿੱਲ ਨੇ ਹਾਜ਼ਰ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ ਦੀ ਸਹੁੰ ਚੁਕਾਈ।
Ad Position 22
No active advertisement
ਪਿਛਲੀ ਖ਼ਬਰ ਕੌਮੀ ਏਕਤਾ ਦਿਵਸ ਮੌਕੇ ਏਕਤਾ ਤੇ ਅਖੰਡਤਾ ਕਾਇਮ ਰੱਖਣ ਦਾ ਲਿਆ ਸੰਕਲਪ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਲਈ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੀ ਪ੍ਰਬੰਧਕੀ ਟੀਮ ਢਾਕਾ...
Ad Position 24