ਠਾਕੁਰ ਵਿਵੇਕ ਸਿੰਘ ਰਿੰਕਾ ਨੂੰ ਭਾਜਪਾ ਦਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ
ਦਸੂਹਾ, 1 ਨਵੰਬਰ (ਕੌਸ਼ਲ)- ਠਾਕੁਰ ਵਿਵੇਕ ਸਿੰਘ ਰਿੰਕਾ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਉਪਰੰਤ ਉਨ੍ਹਾਂ ਨੇ ਪਾਰਟੀ ਦੀ ਸਮੂਹ ਹਾਈਕਮਾਨ ਅਤੇ ਸੀਨੀਅਰ ਆਗੂਆਂ ਦਾ ਧੰਨਵਾਦ ਪ੍ਰਗਟ ਕੀਤਾ।
ਦਸੂਹਾ, 1 ਨਵੰਬਰ (ਕੌਸ਼ਲ)- ਠਾਕੁਰ ਵਿਵੇਕ ਸਿੰਘ ਰਿੰਕਾ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਉਪਰੰਤ ਉਨ੍ਹਾਂ ਨੇ ਪਾਰਟੀ ਦੀ ਸਮੂਹ ਹਾਈਕਮਾਨ ਅਤੇ ਸੀਨੀਅਰ ਆਗੂਆਂ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜੋ ਭਰੋਸਾ ਜਤਾਉਂਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਵੀ ਲਗਾਤਾਰ ਯਤਨਸ਼ੀਲ ਰਹਿਣਗੇ। ਠਾਕੁਰ ਵਿਵੇਕ ਸਿੰਘ ਰਿੰਕਾ ਨੇ ਕਿਹਾ ਕਿ ਉਹ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਸੰਗਠਨ ਦੀ ਮਜ਼ਬੂਤੀ ਲਈ ਕੰਮ ਕਰਨਗੇ ਅਤੇ ਪਾਰਟੀ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ।