02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਾਬਕਾ ਵਿਧਾਇਕ ਅਰੁਣ ਡੋਗਰਾ ਵਲੋਂ ਕਾਂਗਰਸ ਦੀ ਮਜ਼ਬੂਤੀ ਲਈ ਅਹਿਮ ਬੈਠਕਾਂ ਦਾ ਆਯੋਜਨ

ਰਾਮਗੜ੍ਹ ਸੀਕਰੀ, 1 ਨਵੰਬਰ (ਕਟੋਚ)- ਦਸੂਹਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਸੰਭਾਵਿਤ ਉਮੀਦਵਾਰ ਸਾਬਕਾ ਵਿਧਾਇਕ ਅਰੁਣ ਡੋਗਰਾ ਮਿੱਕੀ ਨੇ ਆਪਣੀਆਂ ਰਾਜਨੀਤਿਕ ਸਰਗਰਮੀਆਂ ਨੂੰ ਗਤੀ ਦਿੰਦਿਆਂ ਬਲਾਕ ਤਲਵਾੜਾ ਦੇ ਕਰੀਬ ਅੱਧੀ ਦਰਜਨ ਪਿੰਡਾਂ ਦਾ ਦੌਰਾ ਕਰਕੇ ਕਾਂਗਰਸੀ ਵਰਕਰਾਂ ਨੂੰ ਜਿੱਥੇ ਲਾਮਬੰਦ ਕੀਤਾ ਉੱਥੇ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਅਰੁਣ ਡੋਗਰਾ ਨੇ ਆਪਣੀ ਪਾਰਟੀ ਦੀ ਟੀਮ ਨਾਲ ਬਲਾਕ ਤਲਵਾੜਾ ਦੇ ਪਿੰਡਾਂ ਕਰਟੋਲੀ, ਸੰਧਾਣੀ, ਰਾਮਗੜ੍ਹ ਸੀਕਰੀ, ਭਵਨੌਰ, ਝਰੇੜਾ ਵਿਖੇ ਕਾਂਗਰਸੀ ਵਰਕਰਾਂ ਨਾਲ ਬੈਠਕਾਂ ਕਰਕੇ ਪੰਜਾਬ ਵਿਧਾਨ ਸਭਾ ਦੀਆਂ ਭਵਿੱਖੀ ਚੋਣਾਂ ਦੇ ਸੰਦਰਭ ਵਿਚ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਲੋਕਾਂ ਦੇ ਹੱਕਾਂ ਦੀ ਲੜਾਈ ਨੂੰ ਹੋਰ ਤੇਜ਼ ਕਰਦਿਆਂ ਇੱਕਜੁੱਟਤਾ ਅਤੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵੱਧਣ ਲਈ ਵਰਕਰਾਂ ਵਿਚ ਜੋਸ਼ ਭਰਿਆ।

Ad Position 21
No active advertisement
ਅਜੀਤ ਡੈਸਕ 02-11-2026
ਰਾਮਗੜ੍ਹ ਸੀਕਰੀ, 1 ਨਵੰਬਰ (ਕਟੋਚ)- ਦਸੂਹਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਸੰਭਾਵਿਤ ਉਮੀਦਵਾਰ ਸਾਬਕਾ ਵਿਧਾਇਕ ਅਰੁਣ ਡੋਗਰਾ ਮਿੱਕੀ ਨੇ ਆਪਣੀਆਂ ਰਾਜਨੀਤਿਕ ਸਰਗਰਮੀਆਂ ਨੂੰ ਗਤੀ ਦਿੰਦਿਆਂ ਬਲਾਕ ਤਲਵਾੜਾ ਦੇ ਕਰੀਬ ਅੱਧੀ ਦਰਜਨ ਪਿੰਡਾਂ ਦਾ ਦੌਰਾ ਕਰਕੇ ਕਾਂਗਰਸੀ ਵਰਕਰਾਂ ਨੂੰ ਜਿੱਥੇ ਲਾਮਬੰਦ ਕੀਤਾ ਉੱਥੇ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਅਰੁਣ ਡੋਗਰਾ ਨੇ ਆਪਣੀ ਪਾਰਟੀ ਦੀ ਟੀਮ ਨਾਲ ਬਲਾਕ ਤਲਵਾੜਾ ਦੇ ਪਿੰਡਾਂ ਕਰਟੋਲੀ, ਸੰਧਾਣੀ, ਰਾਮਗੜ੍ਹ ਸੀਕਰੀ, ਭਵਨੌਰ, ਝਰੇੜਾ ਵਿਖੇ ਕਾਂਗਰਸੀ ਵਰਕਰਾਂ ਨਾਲ ਬੈਠਕਾਂ ਕਰਕੇ ਪੰਜਾਬ ਵਿਧਾਨ ਸਭਾ ਦੀਆਂ ਭਵਿੱਖੀ ਚੋਣਾਂ ਦੇ ਸੰਦਰਭ ਵਿਚ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਲੋਕਾਂ ਦੇ ਹੱਕਾਂ ਦੀ ਲੜਾਈ ਨੂੰ ਹੋਰ ਤੇਜ਼ ਕਰਦਿਆਂ ਇੱਕਜੁੱਟਤਾ ਅਤੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵੱਧਣ ਲਈ ਵਰਕਰਾਂ ਵਿਚ ਜੋਸ਼ ਭਰਿਆ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਬਲਾਕ ਪ੍ਰਧਾਨ ਪ੍ਰੀਤਮ ਸਿੰਘ ਪ੍ਰੀਤ, ਜਨਰਲ ਸਕੱਤਰ ਰਜਿੰਦਰ ਪਿੰਕੀ, ਨਵਲ ਕਿਸ਼ੋਰ ਮਹਿਤਾ, ਸਾਬਕਾ ਸਰਪੰਚ ਅਸ਼ਵਨੀ ਸ਼ਰਮਾ, ਸਰਪੰਚ ਜਸਵਿੰਦਰ ਜੱਸੀ, ਅਸ਼ਵਨੀ ਪੱਪੀ, ਸੁਨੀਲ ਕੌਸ਼ਲ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ੇਸ਼ ਖੇਡ ਮੁਕਾਬਲਿਆਂ ਦੇ ਜੇਤੂਆਂ ਨੂੰ ਸੰਜੀਵ ਅਰੋੜਾ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ 64 ਵਾਂ ਪ੍ਰਿੰਸੀਪਲ ਹਰਭਜਨ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕਰਵਾਉਣ ਸੰਬੰਧੀ ਮੀਟਿੰਗ
Ad Position 24