01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਬਲਾਕ ਦਸੂਹਾ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਦਿੱਤੇ 2.81 ਕਰੋੜ ਦੇ ਫ਼ੰਡ-ਵਿਧਾਇਕ ਘੁੰਮਣ

ਦਸੂਹਾ, 1 ਨਵੰਬਰ (ਭੁੱਲਰ)-ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਸ਼ਹੀਦ ਭਗਤ ਸਿੰਘ ਮਾਰਕੀਟ ਵਿਖੇ ਵੱਖ-ਵੱਖ ਪੰਚਾਇਤਾਂ ਨੂੰ ਵਿਕਾਸ ਕੰਮਾਂ ਲਈ ਚੈੱਕ ਵੰਡੇ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਨਿਰੀਖਣ ਕਰਦਿਆਂ ਪੇਂਡੂ ਖੇਤਰਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ।

Ad Position 21
No active advertisement
ਅਜੀਤ ਡੈਸਕ 02-11-2026
ਦਸੂਹਾ, 1 ਨਵੰਬਰ (ਭੁੱਲਰ)-ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਸ਼ਹੀਦ ਭਗਤ ਸਿੰਘ ਮਾਰਕੀਟ ਵਿਖੇ ਵੱਖ-ਵੱਖ ਪੰਚਾਇਤਾਂ ਨੂੰ ਵਿਕਾਸ ਕੰਮਾਂ ਲਈ ਚੈੱਕ ਵੰਡੇ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਨਿਰੀਖਣ ਕਰਦਿਆਂ ਪੇਂਡੂ ਖੇਤਰਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ। ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਕਰਮਬੀਰ ਨੇ ਕਿਹਾ ਕਿ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਦਾ ਉਦੇਸ਼ ਉਨ੍ਹਾਂ ਦੀ ਪ੍ਰਗਤੀ ’ਤੇ ਨਜ਼ਰ ਰੱਖਣਾ ਤੇ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਇਨ੍ਹਾਂ ਕਾਰਜਾਂ ਦਾ ਉਚਿੱਤ ਲਾਭ ਮਿਲੇ। ਇਸ ਸਮੇਂ ਜਗਮੋਹਨ ਸਿੰਘ ਘੁੰਮਣ, ਬਿੰਦੂ ਘੁੰਮਣ, ਮਾਰਕੀਟ ਕਮੇਟੀ ਦਸੂਹਾ ਦੇ ਚੇਅਰਮੈਨ ਕਮਲਪ੍ਰੀਤ ਸਿੰਘ ਸੰਧੂ, ਗਗਨ ਚੀਮਾ ਵਾਈਸ ਚੇਅਰਮੈਨ, ਦਿਲਬਾਗ ਸਿੰਘ ਗਾਲੋਵਾਲ, ਬਲਦੇਵ ਸਿੰਘ ਬੁਧੋਬਰਕਤ, ਗੁਰਪ੍ਰੀਤ ਸਿੰਘ ਲਵਲੀ, ਸੁਖਵਿੰਦਰ ਸਿੰਘ ਵਿਰਕ, ਗੁਰਪ੍ਰੀਤ ਸਿੰਘ ਸੰਧੂ, ਮਨਜਿੰਦਰ ਸਿੰਘ ਗਿੱਲ, ਰਜਵੰਤ ਕੌਰ ਹਲਕਾ ਕੋਆਰਡੀਨੇਟਰ, ਕੁਲਵਿੰਦਰ ਕੌਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਅਮਨ ਘੁੰਮਣ, ਲਾਡੀ ਬਾਜਵਾ, ਹਰਮਨਦੀਪ ਸਿੰਘ ਸੰਮਤੀ ਮੈਂਬਰ, ਹਰਜਿੰਦਰ ਸਿੰਘ, ਗੁਰਦੀਪ ਸਿੰਘ ਸੋਨੂੰ ਸੰਮਤੀ ਮੈਂਬਰ, ਗੁਰਮੀਤ ਕੌਰ ਸੰਮਤੀ ਮੈਂਬਰ, ਦੀਦਾਰ ਸਿੰਘ ਕਾਲਾ ਸੰਮਤੀ ਮੈਂਬਰ, ਐਡਵੋਕੇਟ ਹਰਮਨਜੀਤ ਸਿੰਘ ਸਰਾਂ, ਐਡਵੋਕੇਟ ਸੁਮਨਦੀਪ ਸਿੰਘ, ਐਡਵੋਕੇਟ ਤਜਿੰਦਰ ਸਿੰਘ ਚੀਮਾ, ਲੱਕੀ ਚੀਮਾ, ਹੈਪੀ ਬੰਗਾਲੀਪੁਰ, ਗੋਲਡੀ ਸਰਪੰਚ, ਰੋਹਿਤ ਬਾਜਾਚੱਕ, ਜਸਕਰਨ ਸਿੰਘ ਭੂਸ਼ਾ, ਪਰਮਜੀਤ ਸਿੰਘ ਸੈਦੋਵਾਲ, ਬੱਬਲੂ ਕੈਰੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਨਵਤਾ ਦੀ ਸੇਵਾ ਦਾ ਘੇਰਾ ਹੋਰ ਵਿਸ਼ਾਲ ਕਰਨਗੀਆਂ ਸਮਾਜ ਸੇਵੀ ਸੰਸਥਾਵਾਂ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਦਲਵਾਲੀ ਕਲਾਂ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ
Ad Position 24