03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਟਰੱਕ ਨੇ ਮਾਰੀ ਸਕੂਟਰੀ ਨੂੰ ਟੱਕਰ, ਮਾਂ-ਪੁੱਤਰ ਦੀ ਦਰਦਨਾਕ ਮੌਤ

ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅੱਜ ਹੁਸ਼ਿਆਰਪੁਰ-ਜਲੰਧਰ ਮਾਰਗ ’ਤੇ ਆਈ. ਟੀ.

Ad Position 21
No active advertisement
ਮ੍ਰਿਤਕ ਗਗਨਦੀਪ ਕੌਰ ਤੇ ਰਿਆਜ ਦੀਆਂ ਫਾਈਲ ਫ਼ੋਟੋਆਂ। 03-11-2026
ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅੱਜ ਹੁਸ਼ਿਆਰਪੁਰ-ਜਲੰਧਰ ਮਾਰਗ ’ਤੇ ਆਈ.ਟੀ.ਆਈ. ਨਜ਼ਦੀਕ ਵਾਪਰੇ ਇਕ ਭਿਆਨਕ ਹਾਦਸੇ ’ਚ ਮਾਂ ਅਤੇ ਪੁੱਤਰ ਦੀ ਮੌਕੇ ’ਤੇ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਗਗਨਦੀਪ ਕੌਰ ਵਾਸੀ ਨਿਆੜਾ ਆਪਣੇ ਪੁੱਤਰ ਰਿਆਜ ਨਾਲ ਸਕੂਲ ਤੋਂ ਰਿਸ਼ਤੇਦਾਰਾਂ ਨੂੰ ਮਿਲਣ ਲਈ ਸਕੂਟਰੀ ’ ਤੇ ਇਕ ਨਿੱਜੀ ਹਸਪਤਾਲ ਨੂੰ ਜਾ ਰਹੀ ਸੀ। ਇਸ ਦੌਰਾਨ ਜਦੋਂ ਉਹ ਸਥਾਨਕ ਆਈ.ਟੀ.ਆਈ. ਨਜ਼ਦੀਕ ਪਹੁੰਚੀ ਤਾਂ ਪਿੱਛਿਓਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਜ਼ਬਰਦਸਤ ਟੱਕਰ ਮਾਰੀ। ਟੱਕਰ ਇੰਨੀ ਭਿਆਨਕ ਸੀ ਕਿ ਗਗਨਦੀਪ ਕੌਰ ਅਤੇ ਉਸ ਦੇ ਪੁੱਤਰ ਰਿਆਜ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਾਡਲ ਟਾਊਨ ਦੇ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਗਏ ਅਤੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਮੋਰਚਰੀ ’ਚ ਰਖਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਟਰੱਕ ਚਾਲਕ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਤੇ ਪਿੰਡ ਵਾਸੀ ਵੱਡੀ ਗਿਣਤੀ ‘ਚ ਮੌਕੇ ‘ਤੇ ਪਹੁੰਚੇ ਹੋਏ ਸਨ।
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਵਲੋਂ ਸ਼ਹਿਰ ਦੀਆਂ ਮਠਿਆਈਆਂ ਦੀਆਂ ਦੁਕਾਨਾਂ ਦੀ ਜਾਂਚ, 5 ਸੈਂਪਲ ਭਰੇ ਅਗਲੀ ਖ਼ਬਰ ਸਿਵਲ ਸਰਜਨ ਡਾ. ਮਨਦੀਪ ਕਮਲ ਵਲੋਂ ਸਿਵਲ ਹਸਪਤਾਲ ਦਾ ਸਪੋਰਟਿਵ ਸੁਪਰਵਿਜ਼ਨ ਦੌਰਾ
Ad Position 24