04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਵਿਧਾਇਕ ਜਿੰਪਾ ਵਲੋਂ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੀਆਂ ਸਖ਼ੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੀਆਂ ਸਖ਼ੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਸਖ਼ੀਆਂ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 04-11-2026
ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੀਆਂ ਸਖ਼ੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਸਖ਼ੀਆਂ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਨਮਾਨ ਨੂੰ ਧਿਆਨ ਵਿਚ ਰੱਖਦਿਆਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਦੀ ਜਾਣਕਾਰੀ ਯੋਗ ਮਹਿਲਾਵਾਂ ਤੱਕ ਪਹੁੰਚਾਉਣ ਅਤੇ ਉਨ੍ਹਾਂ ਨੂੰ ਇਸ ਦਾ ਲਾਭ ਦਿਵਾਉਣ ਵਿਚ ਸਖ਼ੀਆਂ ਨੇ ਅਹਿਮ ਯੋਗਦਾਨ ਪਾਇਆ ਹੈ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਮੇਰੀ ਰਸੋਈ ਯੋਜਨਾ, ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸਖ਼ੀਆਂ ਨੂੰ ਕਿਹਾ ਕਿ ਉਹ ਇਸੇ ਤਰ੍ਹਾਂ ਲੋਕਾਂ ਨਾਲ ਆਪਣਾ ਸੰਪਰਕ ਬਣਾਈ ਰੱਖਣ। ਇਸ ਮੌਕੇ ਹਲਕਾ ਸੰਗਠਨ ਇੰਚਾਰਜ ਅਮਰਜੀਤ ਸਿੰਘ ਸੈਣੀ, ਹਲਕਾ ਕੋਆਰਡੀਨੇਟਰ ਵੁਮੈਨ ਵਿੰਗ ਸਰਬਜੀਤ ਕੌਰ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਮਨਜੋਤ ਕੌਰ, ਕੌਂਸਲਰ ਬਲਜੀਤ ਕੌਰ, ਰਜਨੀ ਕੌਰ, ਸੁਮਨ ਬਹਿਲ, ਪ੍ਰਮੋਦ ਸ਼ਰਮਾ, ਭੁਪਿੰਦਰ, ਕੌਂਸਲਰ ਅੰਜਨਾ ਬਰਮੀ, ਰਾਜੂ, ਗੀਤਾ, ਬਲਜੀਤ ਕੌਰ, ਮਨਦੀਪ ਕੌਰ, ਕੌਂਸਲਰ ਪਰਮਜੀਤ ਕੌਰ, ਗੁਰਬਖ਼ਸ਼ ਕੌਰ, ਬਲਜਿੰਦਰ ਕੌਰ, ਸ਼ੈਰੀ, ਸੰਜੇ ਸ਼ਰਮਾ, ਬਿੰਦੂ ਸ਼ਰਮਾ, ਗੁਰਮੇਲ, ਕਮਲਜੀਤ ਸੋਨੂੰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੈਡਮਿੰਟਨ ਖਿਡਾਰਨ ਹਮਰੀਨ ਕੌਰ ਦੀ ਸਟੇਟ ਪੱਧਰ ’ਤੇ ਚੋਣ ਅਗਲੀ ਖ਼ਬਰ ਨੌਜਵਾਨ ਨੂੰ ਜ਼ਖ਼ਮੀ ਕਰਕੇ ਚਾਂਦੀ ਦੀ ਚੇਨ ਤੇ ਮੋਬਾਈਲ ਖੋਹਿਆ
Ad Position 24