04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਉਰਦੂ ਆਮੋਜ਼ ਦੇ ਕੋਰਸ ’ਚ ਹੁਸ਼ਿਆਰਪੁਰ ਦੇ ਬਲਵਿੰਦਰ ਸਿੰਘ ਨੇ ਪੰਜਾਬ ’ਚੋਂ ਕੀਤਾ ਦੂਜਾ ਸਥਾਨ ਹਾਸਿਲ

ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਵਲੋਂ ਕਰਵਾਏ ਜਾ ਰਹੇ ਛੇ ਮਹੀਨੇ ਦੇ ਉਰਦੂ ਆਮੋਜ਼ ਕੋਰਸ ਦੇ ਬੈਚ ਜਨਵਰੀ-ਜੂਨ 2026 ਦੇ ਵਿਦਿਆਰਥੀਆਂ ’ਚੋਂ ਹੁਸ਼ਿਆਰਪੁਰ ਦੇ ਬਲਵਿੰਦਰ ਸਿੰਘ ਨੇ ਪੰਜਾਬ ’ਚੋਂ ਦੂਜਾ ਸਥਾਨ ਹਾਸਿਲ ਕੀਤਾ। ਇਸ ਸੰਬੰਧੀ ਕਰਵਾਏ ਸਰਟੀਫਿਕੇਟ ਵੰਡ ਸਮਾਗਮ ਦੌਰਾਨ ਦਫ਼ਤਰ ਭਾਸ਼ਾ ਵਿਭਾਗ ਵਿਖੇ ਆਈਆਂ ਸ਼ਖ਼ਸੀਅਤਾਂ ਨੂੰ ਜੀ ਆਇਆਂ ਸ਼ਬਦ ਆਖਦਿਆਂ ਜ਼ਿਲ੍ਹਾ ਖੋਜ ਅਫ਼ਸਰ ਡਾ ਜਸਵੰਤ ਰਾਏ ਨੇ ਭਾਸ਼ਾ ਵਿਭਾਗ ਵਲੋਂ ਕਰਵਾਏ ਜਾ ਰਹੇ ਉਰਦੂ ਆਮੋਜ਼ ਕੋਰਸ ਅਤੇ ਭਾਸ਼ਾ ਵਿਭਾਗ ਦੀਆਂ ਬਾਕੀ ਸਾਹਿੱਤਿਕ ਅਤੇ ਸਿਰਜਣਾਤਮਿਕ ਗਤੀਵਿਧੀਆਂ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 04-11-2026
ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਵਲੋਂ ਕਰਵਾਏ ਜਾ ਰਹੇ ਛੇ ਮਹੀਨੇ ਦੇ ਉਰਦੂ ਆਮੋਜ਼ ਕੋਰਸ ਦੇ ਬੈਚ ਜਨਵਰੀ-ਜੂਨ 2026 ਦੇ ਵਿਦਿਆਰਥੀਆਂ ’ਚੋਂ ਹੁਸ਼ਿਆਰਪੁਰ ਦੇ ਬਲਵਿੰਦਰ ਸਿੰਘ ਨੇ ਪੰਜਾਬ ’ਚੋਂ ਦੂਜਾ ਸਥਾਨ ਹਾਸਿਲ ਕੀਤਾ। ਇਸ ਸੰਬੰਧੀ ਕਰਵਾਏ ਸਰਟੀਫਿਕੇਟ ਵੰਡ ਸਮਾਗਮ ਦੌਰਾਨ ਦਫ਼ਤਰ ਭਾਸ਼ਾ ਵਿਭਾਗ ਵਿਖੇ ਆਈਆਂ ਸ਼ਖ਼ਸੀਅਤਾਂ ਨੂੰ ਜੀ ਆਇਆਂ ਸ਼ਬਦ ਆਖਦਿਆਂ ਜ਼ਿਲ੍ਹਾ ਖੋਜ ਅਫ਼ਸਰ ਡਾ ਜਸਵੰਤ ਰਾਏ ਨੇ ਭਾਸ਼ਾ ਵਿਭਾਗ ਵਲੋਂ ਕਰਵਾਏ ਜਾ ਰਹੇ ਉਰਦੂ ਆਮੋਜ਼ ਕੋਰਸ ਅਤੇ ਭਾਸ਼ਾ ਵਿਭਾਗ ਦੀਆਂ ਬਾਕੀ ਸਾਹਿੱਤਿਕ ਅਤੇ ਸਿਰਜਣਾਤਮਿਕ ਗਤੀਵਿਧੀਆਂ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ। ਉਰਦੂ ਆਮੋਜ਼ ਦਾ ਇਮਤਿਹਾਨ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਭਾਸ਼ਾ ਵਿਭਾਗ ਵਲੋਂ ਕਰਵਾਇਆ ਜਾ ਰਿਹਾ ਉਰਦੂ ਆਮੋਜ਼ ਦਾ ਕੋਰਸ ਪੰਜਾਬੀ ਭਾਸ਼ਾ ਦੇ ਲੰਬੇ ਚੌੜੇ ਇਤਿਹਾਸ ਨੂੰ ਟਟੋਲਣ ਅਤੇ ਖੰਘਾਲਣ ਵਿਚ ਹੋਰ ਵਾਧਾ ਕਰੇਗਾ। ਇਸ ਕਰਕੇ ਵੱਧ ਤੋਂ ਵੱਧ ਵਿਦਿਆਰਥੀਆਂ ਅਤੇ ਪਾਠਕਾਂ ਨੂੰ ਇਸ ਕੋਰਸ ਨਾਲ ਜੁੜਨ ਦੀ ਲੋੜ ਹੈ। ਉਨ੍ਹਾਂ ਉਰਦੂ ਆਮੋਜ਼ ਦਾ ਇਮਤਿਹਾਨ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕਰਕੇ ਵਧਾਈ ਦਿੱਤੀ। ਇਸ ਮੌਕੇ ਲਾਲ ਸਿੰਘ, ਡਾ. ਬ੍ਰਿਜ ਭੂਸ਼ਨ ਉਰਦੂ ਅਧਿਆਪਕ, ਸੰਜੀਵ ਰਤਨ, ਸੰਦੀਪ ਕੁਮਾਰ, ਗੁਰਬਚਨ ਸਿੰਘ ਸੰਗਰ, ਧਰਮਪਾਲ ਸ਼ਰਮਾ, ਨਿਤੇਸ਼, ਬਲਵਿੰਦਰ ਸਿੰਘ, ਰਾਜ ਕੁਮਾਰ, ਰਾਜ ਕੁਮਾਰ ਸ਼ਰਮਾ, ਸੀਮਾ ਅਤੇ ਕੁਲਵਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਹੁਸੈਨਪੁਰ ਲਾਲੋਵਾਲ ’ਚ ਪੁਰਾਤਨ ਛਿੰਝ ਮੇਲਾ ਕਰਵਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ ਕਾਂਗਰਸ ਦੀ ਇਨਸਾਫ਼ ਰੈਲੀ-ਅਮਰਪਾਲ ਕਾਕਾ
Ad Position 24