03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸਿਵਲ ਹਸਪਤਾਲ ’ਚ ਬਜ਼ੁਰਗਾਂ ਲਈ ਮੈਡੀਕਲ ਕੈਂਪ ਲਗਾਇਆ

ਗੜ੍ਹਸ਼ੰਕਰ, 3 ਨਵੰਬਰ (ਧਾਲੀਵਾਲ)-ਸਿਹਤ ਵਿਭਾਗ ਪੰਜਾਬ ਵੱਲੋਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 04-11-2026
ਗੜ੍ਹਸ਼ੰਕਰ, 3 ਨਵੰਬਰ (ਧਾਲੀਵਾਲ)-ਸਿਹਤ ਵਿਭਾਗ ਪੰਜਾਬ ਵੱਲੋਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਰਮਲ ਕੁਮਾਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਬਜ਼ੁਰਗਾਂ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਬਜ਼ੁਰਗ ਨਾਗਰਿਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਮਰੀਜ਼ਾਂ ਨੂੰ ਮੈਡੀਕਲ ਸਲਾਹ, ਦਵਾਈਆਂ, ਨਜ਼ਰ ਦੀਆਂ ਐਨਕਾਂ ਅਤੇ ਸਿਹਤ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਮੌਕੇ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਹੋਰ ਸਿਹਤ ਸਮੱਸਿਆਵਾਂ ਸਬੰਧੀ ਜਾਂਚ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ। ਕੈਂਪ ਦਾ ਮਕਸਦ ਬਜ਼ੁਰਗਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਸੀ। ਕੈਂਪ ਨੂੰ ਸਫਲ ਬਣਾਉਣ ਲਈ ਹਸਪਤਾਲ ਦੇ ਸਮੂਹ ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਅਤੇ ਹੋਰ ਸਿਹਤ ਕਰਮਚਾਰੀਆਂ ਨੇ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਬੀਰਮਪੁਰ ਵਿਖੇ 2 ਰੋਜ਼ਾ ਬਲਾਕ ਪੱਧਰੀ ਮੇਲਾ ਕਰਵਾਇਆ ਅਗਲੀ ਖ਼ਬਰ 30 ਤੋਲੇ ਸੋਨਾ ਤੇ 20 ਹਜ਼ਾਰ ਦੀ ਨਕਦੀ ਚੋਰੀ ਕਰਨ ਦੇ ਦੋਸ਼ ’ਚ 2 ਔਰਤਾਂ ਖ਼ਿਲਾਫ਼ ਮਾਮਲਾ ਦਰਜ
Ad Position 24