03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਈ-ਸੇਵਾ ਪੋਰਟਲ ’ਤੇ ਲੰਬਿਤ ਅਰਜ਼ੀਆਂ ਦੇ ਨਿਪਟਾਰੇ ’ਚ ਵਧੀਆ ਕਾਰਗੁਜ਼ਾਰੀ ਲਈ ਸਿਵਲ ਸਰਜਨ ਡਾ. ਮਨਦੀਪ ਕਮਲ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਈ-ਸੇਵਾ ਪੋਰਟਲ ’ਤੇ ਲੰਬਿਤ ਅਰਜ਼ੀਆਂ ਦੇ ਨਿਪਟਾਰੇ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਸਿਹਤ ਵਿਭਾਗ ਦੀ ਵਧੀਆ ਕਾਰਗੁਜ਼ਾਰੀ ਅਤੇ ਪ੍ਰਸ਼ਾਸਨਿਕ ਸੇਵਾਵਾਂ ’ਚ ਮਹੱਤਵਪੂਰਨ ਯੋਗਦਾਨ ਲਈ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਨੂੰ ਵਿਸ਼ੇਸ਼ ਤੌਰ ’ਤੇ ਸਰਟੀਫਿਕੇਟ ਆਫ਼ ਐਪਰੀਸੀਏਸ਼ਨ ਦੇ ਕੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 04-11-2026
ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਈ-ਸੇਵਾ ਪੋਰਟਲ ’ਤੇ ਲੰਬਿਤ ਅਰਜ਼ੀਆਂ ਦੇ ਨਿਪਟਾਰੇ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਸਿਹਤ ਵਿਭਾਗ ਦੀ ਵਧੀਆ ਕਾਰਗੁਜ਼ਾਰੀ ਅਤੇ ਪ੍ਰਸ਼ਾਸਨਿਕ ਸੇਵਾਵਾਂ ’ਚ ਮਹੱਤਵਪੂਰਨ ਯੋਗਦਾਨ ਲਈ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਨੂੰ ਵਿਸ਼ੇਸ਼ ਤੌਰ ’ਤੇ ਸਰਟੀਫਿਕੇਟ ਆਫ਼ ਐਪਰੀਸੀਏਸ਼ਨ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਲੋਂ ਈ-ਸੇਵਾ ਪੋਰਟਲ ’ਤੇ ਲੰਬਿਤ ਅਰਜ਼ੀਆਂ ਦੇ ਨਿਪਟਾਰੇ ਲਈ ਕੀਤੇ ਗਏ ਸੁਚੱਜੇ ਯਤਨਾਂ ਸਦਕਾ ਪੰਜਾਬ ਪੱਧਰ ’ਤੇ ਦਫ਼ਤਰ ਦੀ ਰੈਂਕਿੰਗ 18ਵੇਂ ਸਥਾਨ ਤੋਂ ਸੁਧਰ ਕੇ ਤੀਜੇ ਸਥਾਨ ’ਤੇ ਪਹੁੰਚ ਗਈ। ਇਸ ਮੁਹਿੰਮ ਦੌਰਾਨ ਦਫ਼ਤਰ ਵਿਚ ਲਗਭਗ 12,600 ਲੰਬਿਤ ਅਰਜ਼ੀਆਂ ਦਾ ਨਿਪਟਾਰਾ ਕਰਕੇ ਇਨ੍ਹਾਂ ਦੀ ਗਿਣਤੀ ਲਗਭਗ ਜ਼ੀਰੋ ਤੱਕ ਲਿਆਂਦੀ ਗਈ ਅਤੇ ਲੰਬਿਤ ਅਰਜ਼ੀਆਂ ਦੀ ਦਰ ਇੱਕ ਫ਼ੀਸਦੀ ਤੋਂ ਵੀ ਘੱਟ ਰਹਿ ਗਈ। ਡਾ. ਮਨਦੀਪ ਕਮਲ ਮਾਹੀ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਦੀ ਟੀਮ ਵਲੋਂ ਅਰਜ਼ੀਆਂ ਦੀ ਨਿਰੰਤਰ ਨਿਗਰਾਨੀ, ਸਮਾਂਬੱਧ ਕਾਰਵਾਈ ਅਤੇ ਆਪਸੀ ਤਾਲਮੇਲ ਰਾਹੀਂ ਇਸ ਟੀਚੇ ਨੂੰ ਹਾਸਿਲ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਦਫ਼ਤਰ ਤੋਂ ਵਧੀਕ ਜ਼ਿਲ੍ਹਾ ਰਜਿਸਟਰਾਰ ਤੇਜਿੰਦਰ ਪਾਲ ਸਿੰਘ, ਸੁਪਰਡੈਂਟ ਸਤਪਾਲ ਅਤੇ ਮਨਦੀਪ ਪਾਲ ਨੂੰ ਵੀ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਨਵੇਂ ਡੀ.ਜੀ ਪੰਜਾਬ ਪੋਰਟਲ ’ਤੇ ਵੀ ਅਰਜ਼ੀਆਂ ਦਾ ਨਿਪਟਾਰਾ ਈ-ਸੇਵਾ ਪੋਰਟਲ ਦੀ ਤਰਜ਼ ’ਤੇ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਰਲ, ਸੁਖਾਲੇ ਅਤੇ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਸਕਣ।
Ad Position 22
No active advertisement
ਪਿਛਲੀ ਖ਼ਬਰ ਪੀ.ਐੱਮ. ਸ੍ਰੀ ਕੇਂਦਰੀ ਵਿਦਿਆਲਿਆ ਤਿੱਬੜੀ ਛਾਉਣੀ ਦੇ ਵਿਦਿਆਰਥੀਆਂ ਨੇ ਕੀਤਾ ਐੱਸ.ਪੀ.ਐਨ. ਕਾਲਜ ਦਾ ਦੌਰਾ ਅਗਲੀ ਖ਼ਬਰ 70 ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ-19 ਦਾ ਮੇਘੋਵਾਲ ਗੰਜਿਆਂ ਵਿਖੇ ਉਦਘਾਟਨ
Ad Position 24