05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਵਿਧਾਇਕ ਘੁੰਮਣ ਨੂੰ ਦੁਬਾਰਾ ਟਿਕਟ ਮਿਲਣ ’ਤੇ ਦਵਿੰਦਰ ਸਿੰਘ ਟੀਟੂ ਵਲੋਂ ਵਧਾਈ

ਦਸੂਹਾ, 2 ਨਵੰਬਰ (ਭੁੱਲਰ)-ਉੱਘੇ ਸਮਾਜ ਸੇਵਕ ਦਵਿੰਦਰ ਸਿੰਘ ਟੀਟੂ ਬੇਰਛਾ ਨੇ ਵਿਧਾਨ ਸਭਾ ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੂੰ ਦੁਬਾਰਾ ਵਿਧਾਨ ਸਭਾ ਹਲਕਾ ਦਸੂਹਾ ਤੋਂ ਟਿਕਟ ਦੇਣ ’ਤੇ ਵਧਾਈ ਦਿੱਤੀ ਅਤੇ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਦਸੂਹਾ ਹਲਕੇ ਦੀ ਕਾਇਆ ਕਲਪ ਕੀਤੀ ਗਈ ਹੈ ਅਤੇ ਪਿੰਡ ਪਿੰਡ ਪੱਧਰ ’ਤੇ ਵਿਕਾਸ ਕਾਰਜ ਬਹੁਤ ਹੀ ਵੱਡੀ ਪੱਧਰ ਉੱਤੇ ਕਰਵਾਏ ਗਏ ਹਨ।

Ad Position 21
No active advertisement
ਅਜੀਤ ਡੈਸਕ 05-11-2026
ਦਸੂਹਾ, 2 ਨਵੰਬਰ (ਭੁੱਲਰ)-ਉੱਘੇ ਸਮਾਜ ਸੇਵਕ ਦਵਿੰਦਰ ਸਿੰਘ ਟੀਟੂ ਬੇਰਛਾ ਨੇ ਵਿਧਾਨ ਸਭਾ ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੂੰ ਦੁਬਾਰਾ ਵਿਧਾਨ ਸਭਾ ਹਲਕਾ ਦਸੂਹਾ ਤੋਂ ਟਿਕਟ ਦੇਣ ’ਤੇ ਵਧਾਈ ਦਿੱਤੀ ਅਤੇ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਦਸੂਹਾ ਹਲਕੇ ਦੀ ਕਾਇਆ ਕਲਪ ਕੀਤੀ ਗਈ ਹੈ ਅਤੇ ਪਿੰਡ ਪਿੰਡ ਪੱਧਰ ’ਤੇ ਵਿਕਾਸ ਕਾਰਜ ਬਹੁਤ ਹੀ ਵੱਡੀ ਪੱਧਰ ਉੱਤੇ ਕਰਵਾਏ ਗਏ ਹਨ। ਉਨ੍ਹਾਂ ਵਲੋਂ ਲਗਭਗ 27 ਤੋਂ ਵੱਧ ਪਿੰਡਾਂ ਵਿਚ ਖੇਡ ਪਾਰਕ ਸਥਾਪਤ ਕੀਤੇ ਜਾ ਚੁੱਕੇ ਹਨ ਅਤੇ ਪਿੰਡਾਂ ਦੇ ਵਿਚ ਵੱਖ-ਵੱਖ ਪ੍ਰੋਜੈਕਟ ਚਲਾਏ ਜਾ ਰਹੇ ਹਨ ਜਿਸ ਨੂੰ ਦੇਖਦਿਆਂ ਪਾਰਟੀ ਹਾਈ ਕਮਾਂਡ ਵਲੋਂ ਉਨ੍ਹਾਂ ਨੂੰ ਦੁਬਾਰਾ ਟਿਕਟ ਐਲਾਨੀ ਗਈ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਵਿਧਾਇਕ ਘੁੰਮਣ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ। ਇਸ ਮੌਕੇ ਨੰਬਰਦਾਰ ਸੰਦੀਪ ਸਿੰਘ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਲਾਹੜ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਅੱਜ ਅਗਲੀ ਖ਼ਬਰ ਟਾਂਡਾ ਤੋਂ ਗਿਲਜੀਆਂ ਦੀ ਅਗਵਾਈ ’ਚ ਸੰਗਰੂਰ ਰੈਲੀ ਲਈ ਕਾਂਗਰਸੀ ਵਰਕਰਾਂ ਦਾ ਕਾਫਲਾ ਰਵਾਨਾ
Ad Position 24