05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸੂਬਾ ਪੱਧਰੀ ਸਕੂਲ ਖੇਡਾਂ ’ਚ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਨਿਸ਼ਾਨੇਬਾਜ਼ਾਂ ਦਾ ਵਧੀਆ ਪ੍ਰਦਰਸ਼ਨ

ਅੱਡਾ ਸਰਾਂ, 4 ਨਵੰਬਰ (ਮਸੀਤੀ)-ਰੂਪਨਗਰ ’ਚ ਕਰਵਾਈਆਂ ਗਈਆਂ 70ਵੀਆਂ ਪੰਜਾਬ ਸਟੇਟ ਸਕੂਲ ਖੇਡਾਂ ਦੇ ਸ਼ੂਟਿੰਗ ਮੁਕਾਬਲਿਆਂ ਵਿਚ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਦੇ ਨੌਜਵਾਨ ਨਿਸ਼ਾਨੇਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਡਰ-14 ਏਅਰ ਰਾਈਫ਼ਲ ਟੀਮ ਮੁਕਾਬਲੇ ਵਿਚ ਸਕੂਲ ਦੇ ਹੋਣਹਾਰ ਨਿਸ਼ਾਨੇਬਾਜ਼ ਗੁਰਨੂਰ ਕੌਰ ਅਤੇ ਅਮਿਤ ਕੁਮਾਰ ਨੇ ਆਪਣੀ ਬਿਹਤਰੀਨ ਨਿਸ਼ਾਨੇਬਾਜ਼ੀ ਅਤੇ ਖੇਡ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਗਮੇ ਆਪਣੇ ਨਾਮ ਕੀਤੇ।

Ad Position 21
No active advertisement
ਅਜੀਤ ਡੈਸਕ 05-11-2026
ਅੱਡਾ ਸਰਾਂ, 4 ਨਵੰਬਰ (ਮਸੀਤੀ)-ਰੂਪਨਗਰ ’ਚ ਕਰਵਾਈਆਂ ਗਈਆਂ 70ਵੀਆਂ ਪੰਜਾਬ ਸਟੇਟ ਸਕੂਲ ਖੇਡਾਂ ਦੇ ਸ਼ੂਟਿੰਗ ਮੁਕਾਬਲਿਆਂ ਵਿਚ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਦੇ ਨੌਜਵਾਨ ਨਿਸ਼ਾਨੇਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਡਰ-14 ਏਅਰ ਰਾਈਫ਼ਲ ਟੀਮ ਮੁਕਾਬਲੇ ਵਿਚ ਸਕੂਲ ਦੇ ਹੋਣਹਾਰ ਨਿਸ਼ਾਨੇਬਾਜ਼ ਗੁਰਨੂਰ ਕੌਰ ਅਤੇ ਅਮਿਤ ਕੁਮਾਰ ਨੇ ਆਪਣੀ ਬਿਹਤਰੀਨ ਨਿਸ਼ਾਨੇਬਾਜ਼ੀ ਅਤੇ ਖੇਡ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਗਮੇ ਆਪਣੇ ਨਾਮ ਕੀਤੇ। ਇਸ ਉਪਲਬਧੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਲਗਾਤਾਰ ਅਭਿਆਸ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰੋ. ਜੀ.ਐੱਸ. ਮੁਲਤਾਨੀ , ਨੀਰੂ ਮੁਲਤਾਨੀ, ਪ੍ਰਿੰ. ਪੂਜਾ ਪਟਿਆਲ ਸਕੂਲ ਕੋਆਰਡੀਨੇਟਰ ਵਨੀਤਾ ਬਲੋਰੀਆ, ਸੁਜਾਤਾ ਛਾਬੜਾ, ਸ਼ਿਵਾਨੀ ਅਤੇ ਅਮਨੀਤ ਸੈਣੀ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ 70ਵੀਂ ਪੰਜਾਬ ਰਾਜ ਨਿਸ਼ਾਨੇਬਾਜ਼ੀ ਪ੍ਰਤੀਯੋਗਿਤਾ ’ਚ ਟੀਮ ਵਾਰੀਅਰਜ਼ ਸ਼ੂਟਿੰਗ ਅਕੈਡਮੀ ਹੁਸ਼ਿਆਰਪੁਰ ਦਾ ਸ਼ਾਨਦਾਰ ਪ੍ਰਦਰਸ਼ਨ ਯੂ-... ਅਗਲੀ ਖ਼ਬਰ ਮੰਨਣਹਾਨਾ ’ਚ ਦੋਹਰੀਆਂ ਬੈਲ ਗੱਡੀਆਂ ਦੀਆਂ ਦੌੜਾਂ ਭਲਕੇ
Ad Position 24