04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਭਾਈ ਦੂਜ ’ਤੇ ਭਰਾ ਆਪਣੀਆਂ ਭੈਣਾਂ ਨੂੰ ਦੇਣ ਐਚ.ਪੀ.ਵੀ. ਵੈਕਸੀਨ ਦਾ ਸੁਰੱਖਿਆ ਕਵਚ : ਡੀ.ਸੀ.

ਹੁਸ਼ਿਆਰਪੁਰ, 4 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਭਾਈ ਦੂਜ ਦਾ ਤਿਉਹਾਰ ਭੈਣ-ਭਰਾ ਦੇ ਅਟੁੱਟ ਪਿਆਰ, ਵਿਸ਼ਵਾਸ ਅਤੇ ਇੱਕ-ਦੂਜੇ ਦੀ ਸੁਰੱਖਿਆ ਦੇ ਸੰਕਲਪ ਦਾ ਪ੍ਰਤੀਕ ਹੈ। ਇਸ ਪਵਿੱਤਰ ਮੌਕੇ ’ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਮੂਹ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਭੈਣਾਂ ਨੂੰ ਤੋਹਫ਼ੇ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਬਿਹਤਰ ਸਿਹਤ ਅਤੇ ਸੁਰੱਖਿਅਤ ਭਵਿੱਖ ਦਾ ਤੋਹਫ਼ਾ ਵੀ ਦੇਣ।

Ad Position 21
No active advertisement
ਅਜੀਤ ਡੈਸਕ 05-11-2026
ਹੁਸ਼ਿਆਰਪੁਰ, 4 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਭਾਈ ਦੂਜ ਦਾ ਤਿਉਹਾਰ ਭੈਣ-ਭਰਾ ਦੇ ਅਟੁੱਟ ਪਿਆਰ, ਵਿਸ਼ਵਾਸ ਅਤੇ ਇੱਕ-ਦੂਜੇ ਦੀ ਸੁਰੱਖਿਆ ਦੇ ਸੰਕਲਪ ਦਾ ਪ੍ਰਤੀਕ ਹੈ। ਇਸ ਪਵਿੱਤਰ ਮੌਕੇ ’ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਮੂਹ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਭੈਣਾਂ ਨੂੰ ਤੋਹਫ਼ੇ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਬਿਹਤਰ ਸਿਹਤ ਅਤੇ ਸੁਰੱਖਿਅਤ ਭਵਿੱਖ ਦਾ ਤੋਹਫ਼ਾ ਵੀ ਦੇਣ। ਉਨ੍ਹਾਂ ਕਿਹਾ ਕਿ 14 ਤੋਂ 15 ਸਾਲ ਦੀ ਉਮਰ ਦੀਆਂ ਆਪਣੀਆਂ ਭੈਣਾਂ ਨੂੰ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਉਣ ਲਈ ਐਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ) ਵੈਕਸੀਨ ਦਾ ਮੁਫ਼ਤ ਟੀਕਾਕਰਨ ਕਰਵਾਉਣ ਵਿਚ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਐਚ.ਪੀ.ਵੀ. ਵੈਕਸੀਨ ਸਰਵਾਈਕਲ ਕੈਂਸਰ ਤੋਂ ਬਚਾਅ ਦੀ ਦਿਸ਼ਾ ਵਿਚ ਇੱਕ ਮਹੱਤਵਪੂਰਨ ਕਦਮ ਹੈ ਅਤੇ ਕਿਸ਼ੋਰ ਅਵਸਥਾ ਵਿਚ ਇਸ ਦਾ ਟੀਕਾਕਰਨ ਭਵਿੱਖ ਵਿਚ ਗੰਭੀਰ ਸਿਹਤ ਸਮੱਸਿਆਵਾਂ ਤੋਂ ਬਚਾਅ ਕਰਨ ਵਿਚ ਸਹਾਇਕ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ 14 ਤੋਂ 15 ਸਾਲ ਦੀ ਉਮਰ ਵਰਗ ਦੀਆਂ ਕਿਸ਼ੋਰੀਆਂ ਲਈ ਐਚ.ਪੀ.ਵੀ. ਟੀਕਾਕਰਨ ਦਾ ਕੁੱਲ ਟੀਚਾ 17,131 ਹੈ। ਇਨ੍ਹਾਂ ਵਿਚੋਂ ਹੁਣ ਤੱਕ 5,259 ਡੋਜ਼ ਲਗਾਈਆਂ ਜਾ ਚੁੱਕੀਆਂ ਹਨ, ਜਦਕਿ 11,872 ਡੋਜ਼ ਲਗਾਈਆਂ ਜਾਣੀਆਂ ਬਾਕੀ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਭਾਈ ਦੂਜ ਦੇ ਇਸ ਪਵਿੱਤਰ ਤਿਉਹਾਰ ਮੌਕੇ ਆਪਣੀਆਂ ਭੈਣਾਂ ਨੂੰ ਐਚ.ਪੀ.ਵੀ. ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਨ ਅਤੇ ਇਸ ਨੇਕ ਉਪਰਾਲੇ ਵਿਚ ਸਿਹਤ ਵਿਭਾਗ ਦਾ ਸਹਿਯੋਗ ਦੇਣ।
Ad Position 22
No active advertisement
ਪਿਛਲੀ ਖ਼ਬਰ ਆਯੁਸ਼ਮਾਨ ਆਰੋਗਿਆ ਕੇਂਦਰ ’ਚ ਚੋਰੀ ਅਗਲੀ ਖ਼ਬਰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
Ad Position 24