04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਲੋਂ ਡਾਕਟਰ ਸਭਰਵਾਲ ਦਾ ਸਨਮਾਨ

ਦਸੂਹਾ, 4 ਨਵੰਬਰ (ਭੁੱਲਰ)- ਡੀ. ਏ.

Ad Position 21
No active advertisement
ਅਜੀਤ ਡੈਸਕ 05-11-2026
ਦਸੂਹਾ, 4 ਨਵੰਬਰ (ਭੁੱਲਰ)- ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਡਾਕਟਰ ਕੁਲਵਿੰਦਰ ਸਿੰਘ ਸਭਰਵਾਲ ਦਾ ਪ੍ਰਿੰਸੀਪਲ ਰਜੇਸ਼ ਗੁਪਤਾ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਯਾਦਗਾਰੀ ਚਿੰਨ ਭੇਂਟ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ । ਡਾਕਟਰ ਕੁਲਵਿੰਦਰ ਸਿੰਘ ਸਭਰਵਾਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਿਦਿਆ ਮਨੁੱਖ ਦਾ ਤੀਸਰਾ ਨੇਤਰ ਹੈ ਜੇਕਰ ਅਸੀਂ ਚੰਗੇ ਸਮਾਜ ਅਤੇ ਚੰਗੇ ਜੀਵਨ ਦੀ ਸਿਰਜਣਾ ਕਰਨੀ ਹੈ ਤੇ ਸਾਨੂੰ ਸਾਰਿਆਂ ਨੂੰ ਸਿੱਖਿਅਤ ਹੋਣਾ ਬਹੁਤ ਜਰੂਰੀ ਹੈ। ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਰਾਜੇਸ਼ ਗੁਪਤਾ ਨੇ ਕਿਹਾ ਕਿ ਡਾਕਟਰ ਕੁਲਵਿੰਦਰ ਸਿੰਘ ਸਭਰਵਾਲ ਉਹ ਮਹਾਨ ਸ਼ਖਸ਼ੀਅਤ ਹਨ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਸਿੱਖਿਆ ਖੇਤਰ ਦੇ ਲੇਖੇ ਹੀ ਲਗਾ ਦਿੱਤਾ। ਇਸ ਮੌਕੇ ਮਾਸਟਰ ਧਰਮਿੰਦਰ ਸਿੰਘ ਜਲੋਟਾ, ਸਤਜੀਤ ਸਿੰਘ, ਗੁਰਜਿੰਦਰ ਪਾਲ ਸਿੰਘ, ਅਵਤਾਰ ਸਿੰਘ, ਕੁਲਦੀਪ ਕੁਮਾਰ, ਕੁਲਦੀਪ ਸਿੰਘ, ਮੈਡਮ ਗੁਰਪ੍ਰੀਤ ਕੌਰ, ਮੈਡਮ ਹਰਪ੍ਰੀਤ ਕੌਰ ਸਮੂਹ ਸਟਾਫ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇ.ਐਮ.ਐੱਸ. ਕਾਲਜ ਵਿਖੇ ਡਿਜੀਟਲ ਮਾਰਕੀਟਿੰਗ ਸੰਬੰਧੀ ਪੰਜ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਵਲੋਂ ਸੰਤ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਸ਼ਲਾਘਾ
Ad Position 24