ਕੇਅਰ ਕੰਪੈਨੀਅਨ ਪ੍ਰੋਗਰਾਮ ਤਹਿਤ ਜਾਗਰੂਕਤਾ ਕੈਂਪ ਲਗਾਇਆ
ਪੱਸੀ ਕੰਢੀ, 5 ਨਵੰਬਰ (ਜਗਤਾਰ ਸਿੰਘ ਰਜਪਾਲਮਾ)- ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ ਹੇਠ ਅਤੇ ਐੱਸ. ਐੱਮ.
ਪੱਸੀ ਕੰਢੀ, 5 ਨਵੰਬਰ (ਜਗਤਾਰ ਸਿੰਘ ਰਜਪਾਲਮਾ)- ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ ਹੇਠ ਅਤੇ ਐੱਸ.ਐੱਮ.ਓ. ਡਾਕਟਰ ਰੋਹਿਤ ਬਰੂਟਾ ਮੁੱਢਲਾ ਸਿਹਤ ਕੇਂਦਰ ਮੰਡ ਭੰਡੇਰ ਦੀ ਯੋਗ ਅਗਵਾਈ ਹੇਠ ਹੈਲਥ ਸੈਂਟਰ ਸੰਸਾਰਪੁਰ ਵਿਖੇ ਕੇਅਰ ਕੰਪੈਨੀਅਨ ਪ੍ਰੋਗਰਾਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਮੇਂ ਡਾਕਟਰ ਜਸਕਰਨ ਸਿੰਘ ਦੀ ਹਾਜ਼ਰੀ ਵਿਚ ਕੇਅਰ ਕੰਪੈਨੀਅਨ ਪ੍ਰੋਗਰਾਮ ਅਤੇ ਜੱਚਾ-ਬੱਚਾ ਸਿਹਤ ਸੇਵਾਵਾਂ ਸਬੰਧੀ ਲੋਕਾਂ ਨੂੰ ਵਿਸਥਾਰ ਸਿਹਤ ਜਾਣਕਾਰੀ ਦਿੱਤੀ ਗਈ। ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਗਰਭਵਤੀ ਔਰਤਾਂ ਦੀ ਰਜਿਸਟਰੇਸ਼ਨ ਤੇ ਸੰਸਥਾਗਤ ਜਨੇਪੇ ਦੌਰਾਨ ਨਿਯਮਤ ਜਾਂਚ, ਟੀਕਾਕਰਨ ਅਤੇ ਸੰਤੁਲਿਤ ਖ਼ੁਰਾਕ ਬਾਰੇ ਜਾਣਕਾਰੀ ਦਿੱਤੀ। ਕੇਅਰ ਕੰਪੈਨੀਅਨ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਹਾਈ ਰਿਸਕ ਗਰਭਵਤੀ ਔਰਤਾਂ ਨੂੰ ਨਿਯਮਤ ਜਾਂਚ, ਸੰਤੁਲਿਤ ਖ਼ੁਰਾਕ ਤੇ ਸੁਰੱਖਿਅਤ ਜਣੇਪੇ ਬਾਰੇ ਜਾਣਕਾਰੀ ਦਿੰਦਿਆਂ ਵੱਧ ਤੋਂ ਵੱਧ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਹਾਈ ਰਿਸਕ ਗਰਭਵਤੀ ਔਰਤਾਂ ਦੀ ਨਿਗਰਾਨੀ ਅਤੇ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਣਨ ਜੱਚਾ-ਬੱਚਾ ਭਲਾਈ ਸਕੀਮ ਸਬੰਧੀ ਜਾਗਰੂਕਤਾ ਸਮਗਰੀ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਡਾਕਟਰ ਜਸਕਰਨ ਸਿੰਘ, ਸਿਹਤ ਕਰਮਚਾਰੀ ਰਾਜੀਵ ਰੋਮੀ, ਕਮਲੇਸ਼ ਦੇਵੀ ਏ.ਐਨ.ਐਮ, ਫਾਰਮੇਸੀ ਅਫ਼ਸਰ ਸਿਕੰਦਰ ਸਿੰਘ, ਜਸਵਿੰਦਰ ਕੌਰ ਸੀ.ਏ., ਅਨੀਤਾ ਦੇਵੀ, ਨਿਰਮਲਾ ਦੇਵੀ, ਸੁਨੀਤਾ ਦੇਵੀ, ਰੀਨਾ ਕੁਮਾਰੀ, (ਸਾਰੇ ਆਸ਼ਾ ਵਰਕਰ) ਭੂਸ਼ਨ ਕੁਮਾਰ ਅਤੇ ਹੋਰ ਹਾਜ਼ਰ ਸਨ।