ਨਸ਼ਾ ਮੁਕਤ ਸਮਾਜ ਦੀ ਸਿਰਜਣਾ ’ਚ ਨੌਜਵਾਨਾਂ ਦੀ ਭਾਗੀਦਾਰੀ ਜ਼ਰੂਰੀ-ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ. ਏ.
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ‘ਕੰਪ੍ਰੀਹੈਂਸਿਵ ਯੂਥ ਰਿਕਵਰੀ ਐਂਡ ਰਿਹੈਬਿਲੀਟੇਸ਼ਨ ਮੁਹਿੰਮ’ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸੰਬੰਧੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ ਨਸ਼ੇ ਦੀ ਲਤ ਤੋਂ ਪ੍ਰਭਾਵਿਤ ਲੋਕਾਂ ਦੀ ਕਾਊਂਸਲਿੰਗ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਡਾਕਟਰਾਂ ਦੀ ਸਲਾਹ ਅਨੁਸਾਰ ਲੋੜਵੰਦਾਂ ਨੂੰ ਨਸ਼ਾ ਛੱਡਣ ਲਈ ਜ਼ਰੂਰੀ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਉਨ੍ਹਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਸਕੂਲਾਂ, ਸਿਵਲ ਹਸਪਤਾਲ, ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰਾਂ, ਕੇਂਦਰੀ ਜੇਲ੍ਹ ਹੁਸ਼ਿਆਰਪੁਰ, ਆਬਜ਼ਰਵੇਸ਼ਨ ਹੋਮ ਅਤੇ ਸਾਂਝ ਕੇਂਦਰਾਂ ਵਿਚ ਸਥਾਪਤ ਲੀਗਲ ਏਡ ਕਲੀਨਿਕਾਂ ਰਾਹੀਂ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਪੈਨਲ ਵਕੀਲਾਂ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਉਸਾਰੂ ਗਤੀਵਿਧੀਆਂ ਨਾਲ ਜੁੜਨ ਅਤੇ ਸਮਾਜ ਦੇ ਵਿਕਾਸ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਾਗਰੂਕਤਾ ਪ੍ਰੋਗਰਾਮਾਂ ਦੌਰਾਨ ਨਾਲਸਾ ਦੀ ‘ਨਸ਼ਾ ਜਾਗਰੂਕਤਾ ਅਤੇ ਭਲਾਈ ਨੈਵੀਗੇਸ਼ਨ-ਨਸ਼ਾ ਮੁਕਤ ਭਾਰਤ ਲਈ’ ਯੋਜਨਾ-2025, ਨਸ਼ਿਆਂ ਦੇ ਸਿਹਤ, ਪਰਿਵਾਰਕ ਅਤੇ ਸਮਾਜਿਕ ਜੀਵਨ ‘ਤੇ ਪੈਣ ਵਾਲੇ ਪ੍ਰਭਾਵਾਂ ਅਤੇ ਐੱਨ.ਡੀ.ਪੀ.ਐੱਸ. ਐਕਟ ਦੇ ਕਾਨੂੰਨੀ ਪ੍ਰਬੰਧਾਂ ਸਬੰਧੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ।