05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮੰਗਾਂ ਨੂੰ ਲੈ ਕੇ ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਮੰਡਲ ਗੜ੍ਹਸ਼ੰਕਰ ਵਲੋਂ ਮੀਟਿੰਗ

ਗੜ੍ਹਸ਼ੰਕਰ, 5 ਨਵੰਬਰ (ਧਾਲੀਵਾਲ)-ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਮੰਡਲ ਗੜ੍ਹਸ਼ੰਕਰ ਵਲੋਂ ਮੰਗਾਂ ਨੂੰ ਲੈ ਕੇ ਕਮਲ ਦੇਵ ਦੀ ਪ੍ਰਧਾਨਗੀ ਹੇਠ ਇੱਥੇ ਮੀਟਿੰਗ ਕੀਤੀ ਗਈ ਜਿਸ ’ਚ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਲਈ ਸਰਕਾਰ ਖਿਲਾਫ਼ ਲੜੇ ਜਾ ਰਹੇ ਸੰਘਰਸ਼ ਤਹਿਤ ਮਿਤੀ 13 ਨਵੰਬਰ ਤੋਂ 19 ਨਵੰਬਰ ਤੱਕ ਚੰਡੀਗੜ੍ਹ ਦੇ ਸੈਕਟਰ 34 ਵਿਚ ਲਗਾਏ ਜਾ ਰਹੇ ਪੱਕੇ ਮੋਰਚੇ ਦੀ ਆਰੰਭਤਾ ਮੌਕੇ ਗੜ੍ਹਸ਼ੰਕਰ ਮੰਡਲ ਤੋਂ ਵੱਡੀ ਗਿਣਤੀ ਵਿਚ ਪੈਨਸ਼ਨਰਾਂ ਵਲੋਂ ਸ਼ਮੂਲੀਅਤ ਕਰਨ ਦਾ ਫੈਸਲਾ ਲਿਆ ਗਿਆ। ਇਸ ਮੌਕੇ ਪੈਨਸ਼ਨਰ ਆਗੂ ਕਮਲ ਦੇਵ ਪ੍ਰਧਾਨ, ਅਮਰੀਕ ਸਿੰਘ ਸਕੱਤਰ, ਸਵਰਨ ਸਿੰਘ, ਬਲਵੀਰ ਸਿੰਘ, ਸੋਹਣ ਸਿੰਘ, ਮਹਿੰਦਰ ਲਾਲ, ਨਿਰਮਲ ਸਿੰਘ, ਰਾਮ ਪਾਲ, ਪਿਆਰਾ ਸਿੰਘ, ਭੁਪਿੰਦਰ ਸਿੰਘ, ਪ੍ਰੇਮ ਸਿੰਘ, ਬਲਵੀਰ ਸਿੰਘ ਬਗਵਾਈਂ, ਸਰਕਲ ਆਗੂ ਅਸ਼ਵਨੀ ਕੁਮਾਰ ਅਤੇ ਜਗਦੀਸ਼ ਚੰਦ ਵਲੋਂ ਸੰਬੋਧਨ ਕੀਤਾ ਗਿਆ ਕਿ ਸਰਕਾਰ ਮੁਲਾਜ਼ਮਾਂ ਦਾ ਪਿਛਲਾ ਬਕਾਇਆ ਡੀ.

Ad Position 21
No active advertisement
ਅਜੀਤ ਡੈਸਕ 06-11-2026
ਗੜ੍ਹਸ਼ੰਕਰ, 5 ਨਵੰਬਰ (ਧਾਲੀਵਾਲ)-ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਮੰਡਲ ਗੜ੍ਹਸ਼ੰਕਰ ਵਲੋਂ ਮੰਗਾਂ ਨੂੰ ਲੈ ਕੇ ਕਮਲ ਦੇਵ ਦੀ ਪ੍ਰਧਾਨਗੀ ਹੇਠ ਇੱਥੇ ਮੀਟਿੰਗ ਕੀਤੀ ਗਈ ਜਿਸ ’ਚ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਲਈ ਸਰਕਾਰ ਖਿਲਾਫ਼ ਲੜੇ ਜਾ ਰਹੇ ਸੰਘਰਸ਼ ਤਹਿਤ ਮਿਤੀ 13 ਨਵੰਬਰ ਤੋਂ 19 ਨਵੰਬਰ ਤੱਕ ਚੰਡੀਗੜ੍ਹ ਦੇ ਸੈਕਟਰ 34 ਵਿਚ ਲਗਾਏ ਜਾ ਰਹੇ ਪੱਕੇ ਮੋਰਚੇ ਦੀ ਆਰੰਭਤਾ ਮੌਕੇ ਗੜ੍ਹਸ਼ੰਕਰ ਮੰਡਲ ਤੋਂ ਵੱਡੀ ਗਿਣਤੀ ਵਿਚ ਪੈਨਸ਼ਨਰਾਂ ਵਲੋਂ ਸ਼ਮੂਲੀਅਤ ਕਰਨ ਦਾ ਫੈਸਲਾ ਲਿਆ ਗਿਆ। ਇਸ ਮੌਕੇ ਪੈਨਸ਼ਨਰ ਆਗੂ ਕਮਲ ਦੇਵ ਪ੍ਰਧਾਨ, ਅਮਰੀਕ ਸਿੰਘ ਸਕੱਤਰ, ਸਵਰਨ ਸਿੰਘ, ਬਲਵੀਰ ਸਿੰਘ, ਸੋਹਣ ਸਿੰਘ, ਮਹਿੰਦਰ ਲਾਲ, ਨਿਰਮਲ ਸਿੰਘ, ਰਾਮ ਪਾਲ, ਪਿਆਰਾ ਸਿੰਘ, ਭੁਪਿੰਦਰ ਸਿੰਘ, ਪ੍ਰੇਮ ਸਿੰਘ, ਬਲਵੀਰ ਸਿੰਘ ਬਗਵਾਈਂ, ਸਰਕਲ ਆਗੂ ਅਸ਼ਵਨੀ ਕੁਮਾਰ ਅਤੇ ਜਗਦੀਸ਼ ਚੰਦ ਵਲੋਂ ਸੰਬੋਧਨ ਕੀਤਾ ਗਿਆ ਕਿ ਸਰਕਾਰ ਮੁਲਾਜ਼ਮਾਂ ਦਾ ਪਿਛਲਾ ਬਕਾਇਆ ਡੀ.ਏ. ਦੋ ਕਿਸ਼ਤਾਂ ਵਿਚ ਦੇ ਕੇ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਕਰ ਰਹੀ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਸਰਕਾਰ ਮੀਟਿੰਗ ਸੱਦ ਕੇ ਮੁਲਾਜ਼ਮ ਅਤੇ ਪੈਨਸ਼ਨਰਾਂ ਦੇ ਬਕਾਏ ਮਸਲੇ ਤੁਰੰਤ ਹੱਲ ਕਰੇ ਨਹੀਂ ਤਾਂ ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਵਾਲੀਬਾਲ ਟੂਰਨਾਮੈਂਟ ’ਚ ਅਦਿੱਤਿਆ ਸ਼ਰਮਾ ਬਤੌਰ ਮੁੱਖ ਮਹਿਮਾਨ ਪਹੁੰਚੇ ਅਗਲੀ ਖ਼ਬਰ ਦੋਹਲਰੋ ਦੇ ਚਰਚ ਭਵਨ ’ਚ ਅਣਪਛਾਤੇ ਚੋਰਾਂ ਵਲੋਂ ਗਹਿਣੇ ਤੇ ਹਜ਼ਾਰਾਂ ਦੀ ਨਕਦੀ ਚੋਰੀ, ਬਾਈਬਲ ਦੀ ਕੀਤੀ ਬੇਅਦਬੀ
Ad Position 24