05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਚੰਦੂਮਾਜਰਾ ਨੇ ਪੁਨਰ ਸੁਰਜੀਤ ਨੂੰ ਨਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਸਤੀਫ਼ਾ ਦਿੱਤਾ-ਮਨਜੀਤ ਸਿੰਘ ਦਸੂਹਾ

ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਸਤੀਫ਼ਾ ਦੇ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪਿੱਠ ਦਿਖਾਈ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 06-11-2026
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਸਤੀਫ਼ਾ ਦੇ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪਿੱਠ ਦਿਖਾਈ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰੇਮ ਸਿੰਘ ਚੰਦੂਮਾਜਰਾ ਜੋ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਬਣਾ ਕੇ ਬਾਦਲ ਦਲ ਤੋਂ ਵੱਖ ਹੋਏ ਸਨ ਤੇ ਮੁੜ ਉਸ ਬਾਦਲ ਦਲ ਵਿਚ ਜਾ ਰਹੇ ਹਨ, ਜਿਸ ਨਾਲ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ ਨੂੰ) ਕੋਈ ਵੀ ਫ਼ਰਕ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਪ੍ਰੇਮ ਸਿੰਘ ਚੰਦੂਮਾਜਰਾ ਤੇ ਇਨ੍ਹਾਂ ਦੇ ਸਾਥੀ ਜੋ ਪੰਥਕ ਏਕਤਾ ਵਿਚ ਬਹੁਤ ਵੱਡਾ ਅੜਿੱਕਾ ਸਨ ਤੇ ਜਥੇਦਾਰ ਹਰਪ੍ਰੀਤ ਸਿੰਘ ਤੇ ਹਰ ਸਮੇਂ ਇਹ ਦਬਾਅ ਪਾਉਂਦੇ ਸਨ ਕਿ ਭਾਰਤੀ ਜਨਤਾ ਪਾਰਟੀ ਨਾਲ ਸਮਝੌਤਾ ਕਰ ਲਓ। ਜਥੇ. ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਦੇ ਮਸਲੇ ਜਦ ਤੱਕ ਹੱਲ ਨਹੀਂ ਹੁੰਦੇ ਤਦ ਤੱਕ ਭਾਰਤੀ ਜਨਤਾ ਪਾਰਟੀ ਨਾਲ ਕੋਈ ਸਮਝੌਤਾ ਨਹੀਂ। ਉਨ੍ਹਾਂ ਕਿਹਾ ਕਿ ਜੋ ਲੋਕ 2 ਦਸੰਬਰ ਦੇ ਹੁਕਮਨਾਮੇ ਤੋਂ ਭਗੌੜੇ ਹੋ ਕੇ ਜਾ ਰਹੇ ਹਨ, ਉਹ ਲੋਕ ਜਿਹੜੀ ਮਰਜ਼ੀ ਪਾਰਟੀ ਵਿਚ ਚੱਲੇ ਜਾਣ ਕਦੇ ਵੀ ਕਾਮਯਾਬ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਜਥੇ. ਹਰਪ੍ਰੀਤ ਸਿੰਘ ਨਾਲ ਚਟਾਨ ਵਾਂਗ ਖੜੇ ਹਨ ਕਿਉਂਕਿ ਜਥੇਦਾਰ ਹਰਪ੍ਰੀਤ ਸਿੰਘ ਜਿਸ ਤਰ੍ਹਾਂ 2 ਦਸੰਬਰ ਦੇ ਹੁਕਮਨਾਮੇ ਤੇ ਪਹਿਰਾ ਦੇ ਰਹੇ ਹਨ , ਉਸ ਨਾਲ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤ ਬਹੁਤ ਉਤਸ਼ਾਹਿਤ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਮੂਨਕ, ਹਲਕਾ ਇੰਚਾਰਜ ਸ਼ਾਮਚੁਰਾਸੀ ਮਦਨ ਮੋਹਨ ਸਿੰਘ ਮੂਸਾ, ਜ਼ਿਲ੍ਹਾ ਯੂਥ ਪ੍ਰਧਾਨ ਸੁਖਜਿੰਦਰ ਸਿੰਘ ਸਿੰਘਪੁਰਾ, ਚੀਫ਼ ਨਿਰਮਲ ਸਿੰਘ ਮੁਕੇਰੀਆਂ, ਸਰਕਲ ਪ੍ਰਧਾਨ ਗੜ੍ਹਦੀਵਾਲਾ ਸੂਬੇਦਾਰ ਦਿਆਲ ਸਿੰਘ ਬਾਂਡਾਂ, ਸਰਕਲ ਪ੍ਰਧਾਨ ਟਾਂਡਾ ਜਥੇਦਾਰ ਕਿਰਪਾਲ ਸਿੰਘ ਜਾਜਾ, ਮਨੀ ਸਿੰਘ ਕਲੋਆ, ਬਾਬਾ ਗੁਰਟੇਕ ਸਿੰਘ ਮੂਨਕ ਖ਼ੁਰਦ, ਜਥੇਦਾਰ ਜਸਵਿੰਦਰ ਸਿੰਘ ਸੋਨੂੰ ਟਾਂਡਾ, ਬਲਵਿੰਦਰ ਸਿੰਘ ਮਿਆਣੀ, ਗੁਰਦੇਵ ਸਿੰਘ ਜੀਆ ਨੱਥਾ, ਰਤਨ ਸਿੰਘ ਖੋਖਰ , ਬਲਜੀਤ ਸਿੰਘ ਸਰਾਂ, ਅਮਰਜੀਤ ਸਿੰਘ ਖੋਖਰ, ਰਵਿੰਦਰ ਸਿੰਘ ਮੋਮੀ, ਜਰਨੈਲ ਸਿੰਘ ਗੋਮਰਾ, ਜਥੇਦਾਰ ਮਲਕੀਤ ਸਿੰਘ, ਜਥੇਦਾਰ ਮੋਹਨਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿਸ਼ਾਂਤ ਬਹਿਲ ਨੇ ਨਗਰ ਕੌਂਸਲ ਗੜ੍ਹਦੀਵਾਲਾ ਦੇ ਪ੍ਰਧਾਨ ਤੇ ਮੋਨਿਕਾ ਗੁਪਤਾ ਨੇ ਵਾਇਸ ਪ੍ਰਧਾਨ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਬਲਾਕ ਬੁੱਢਾਬੜ ’ਚ ਸ਼ੱਕੀ ਕੈਂਸਰ ਮਰੀਜ਼ਾਂ ਦੀ ਸਕਰੀਨਿੰਗ ਲਈ ਵਿਸ਼ੇਸ਼ ਕੈਂਪ ਲਗਾਇਆ
Ad Position 24