05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਤਿਉਹਾਰਾਂ ਦੇ ਸੀਜ਼ਨ ਦੌਰਾਨ ਮਾਹਿਲਪੁਰ ’ਚ ਫੂਡ ਸੇਫ਼ਟੀ ਟੀਮ ਨੇ ਪੰਜ ਸੈਂਪਲ ਲਏ

ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਸਾਫ਼-ਸੁਥਰੇ, ਸੁਰੱਖਿਅਤ ਅਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਅਤੇ ਖਾਧ ਪਦਾਰਥਾਂ ਵਿਚ ਮਿਲਾਵਟਖੋਰੀ ਨੂੰ ਰੋਕਣ ਲਈ ਚਲਾਈ ਮੁਹਿੰਮ ਤਹਿਤ ਫੂਡ ਸੇਫ਼ਟੀ ਟੀਮ ਵਲੋਂ ਮਾਹਿਲਪੁਰ ਇਲਾਕੇ ਦੇ ਵੱਖ-ਵੱਖ ਖਾਧ ਪਦਾਰਥਾਂ ਦੇ ਅਦਾਰਿਆਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਿਵਲ ਸਰਜਨ ਹੁਸ਼ਿਆਰਪੁਰ ਡਾ.

Ad Position 21
No active advertisement
ਅਜੀਤ ਡੈਸਕ 06-11-2026
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਸਾਫ਼-ਸੁਥਰੇ, ਸੁਰੱਖਿਅਤ ਅਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਅਤੇ ਖਾਧ ਪਦਾਰਥਾਂ ਵਿਚ ਮਿਲਾਵਟਖੋਰੀ ਨੂੰ ਰੋਕਣ ਲਈ ਚਲਾਈ ਮੁਹਿੰਮ ਤਹਿਤ ਫੂਡ ਸੇਫ਼ਟੀ ਟੀਮ ਵਲੋਂ ਮਾਹਿਲਪੁਰ ਇਲਾਕੇ ਦੇ ਵੱਖ-ਵੱਖ ਖਾਧ ਪਦਾਰਥਾਂ ਦੇ ਅਦਾਰਿਆਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਇਹ ਕਾਰਵਾਈ ਕੀਤੀ ਗਈ। ਇਸ ਮੌਕੇ ਫੂਡ ਸੇਫ਼ਟੀ ਅਫ਼ਸਰ ਈਸ਼ਨ ਬਾਂਸਲ ਅਤੇ ਉਨ੍ਹਾਂ ਦੀ ਟੀਮ ਵਲੋਂ ਵੱਖ-ਵੱਖ ਖਾਧ ਪਦਾਰਥਾਂ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਕੁੱਲ ਪੰਜ ਸੈਂਪਲ ਇਕੱਤਰ ਕੀਤੇ ਗਏ। ਇਨ੍ਹਾਂ ’ਚ ਬਦਾਮ, ਭੁਜੀਆ ਅਤੇ ਪਨੀਰ ਦਾ ਇੱਕ-ਇੱਕ ਸੈਂਪਲ ਅਤੇ ਚਾਂਦੀ ਦੇ ਵਰਕ ਦੇ ਦੋ ਸੈਂਪਲ ਸ਼ਾਮਲ ਹਨ। ਸਾਰੇ ਸੈਂਪਲ ਜਾਂਚ ਲਈ ਲੈਬਾਰਟਰੀ ਭੇਜੇ ਜਾਣਗੇ ਅਤੇ ਪ੍ਰਾਪਤ ਹੋਣ ਵਾਲੀਆਂ ਰਿਪੋਰਟਾਂ ਦੇ ਆਧਾਰ ’ਤੇ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ ਅਨੁਸਾਰ ਅਗਲੀ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਸਿਹਤ ਵਿਭਾਗ ਵੱਲੋਂ ਖਾਧ ਪਦਾਰਥਾਂ ਦੇ ਕਾਰੋਬਾਰੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਧ ਮੁਨਾਫ਼ਾ ਕਮਾਉਣ ਦੇ ਲਾਲਚ ਵਿਚ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਖੋਰੀ ਨਾ ਕਰਨ।
Ad Position 22
No active advertisement
ਪਿਛਲੀ ਖ਼ਬਰ ਟੀ.ਬੀ. ਨਾਲ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਲਈ ਸਿਹਤ ਵਿਭਾਗ ਵਲੋਂ ਸਮੀਖਿਆ ਮੀਟਿੰਗ ਅਗਲੀ ਖ਼ਬਰ ਪੀ.ਡਬਲਯੂ. ਡੀ. ਦਫ਼ਤਰ ਤੋਂ ਕਿਲ੍ਹਾ ਅਟੱਲਗੜ੍ਹ ਨੂੰ ਜਾਣ ਵਾਲੀ ਸੜਕ ਦੀ ਹਾਲਤ ਖਸਤਾ
Ad Position 24