ਡਾ. ਰਵਜੋਤ ਸਿੰਘ ਵਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਲਈ 1.16 ਕਰੋੜ ਦੀ ਗ੍ਰਾਂਟ ਜਾਰੀ
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਹਲਕਾ ਸ਼ਾਮ ਚੁਰਾਸੀ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਅੱਜ ਹਲਕੇ ਦੀਆਂ ਵੱਖ-ਵੱਖ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 1. 16 ਕਰੋੜ ਰੁਪਏ ਦੀ ਗ੍ਰਾਂਟ ਦੇ ਚੈੱਕ ਕੈਬਨਿਟ ਮੰਤਰੀ ਡਾ.
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਹਲਕਾ ਸ਼ਾਮ ਚੁਰਾਸੀ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਅੱਜ ਹਲਕੇ ਦੀਆਂ ਵੱਖ-ਵੱਖ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 1.16 ਕਰੋੜ ਰੁਪਏ ਦੀ ਗ੍ਰਾਂਟ ਦੇ ਚੈੱਕ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਸੌਂਪੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਰਾਸ਼ੀ ਨਾਲ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੰਬੇ ਸਮੇਂ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ, ਲੋਕਾਂ ਦੇ ਮਸਲਿਆਂ ਦਾ ਹੱਲ ਕਰਨ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਹ ਗ੍ਰਾਂਟਾਂ ਲਾਹੇਵੰਦ ਸਾਬਤ ਹੋਣਗੀਆਂ। ਉਨ੍ਹਾਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਸ਼ਾਮ ਚੁਰਾਸੀ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ।