05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਰਕਾਰੀ ਸਕੂਲ ਡੱਫਰ ’ਚ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਦੇ ਜੇਤੂ ਵਿਦਿਆਰਥੀ ਸਨਮਾਨਿਤ

ਗੜ੍ਹਦੀਵਾਲਾ, 5 ਨਵੰਬਰ (ਚੱਗਰ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਸਕੂਲ ਵਿਖੇ ਕਾਰਜਕਾਰੀ ਪ੍ਰਿੰਸੀਪਲ ਦਲਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸੰਬੰਧੀ ਸਕੂਲ ਦੇ ਕਾਰਜਕਾਰੀ ਪ੍ਰਿੰ.

Ad Position 21
No active advertisement
ਅਜੀਤ ਡੈਸਕ 06-11-2026
ਗੜ੍ਹਦੀਵਾਲਾ, 5 ਨਵੰਬਰ (ਚੱਗਰ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਸਕੂਲ ਵਿਖੇ ਕਾਰਜਕਾਰੀ ਪ੍ਰਿੰਸੀਪਲ ਦਲਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸੰਬੰਧੀ ਸਕੂਲ ਦੇ ਕਾਰਜਕਾਰੀ ਪ੍ਰਿੰ. ਦਲਜੀਤ ਸਿੰਘ ਪੰਜਾਬੀ ਨੇ ਦੱਸਿਆ ਕਿ 6ਵੀਂ ਤੋ 8ਵੀਂ ਤੇ ਜਮਾਤ ਨੌਵੀਂ ਤੋਂ ਦਸਵੀਂ ਦੇ ਵਿਦਿਆਰਥੀਆਂ ਦੇ ਬਲਾਕ ਪੱਧਰ ਸਾਇੰਸ ਪ੍ਰਦਰਸ਼ਨੀ ਮੁਕਾਬਲੇ ਬਲਾਕ ਭੂੰਗਾ-2 ਦੇ ਸਰਕਾਰੀ ਸਕੂਲ ਜਨੌੜੀ ਵਿਖੇ ਕਰਵਾਏ ਗਏ। ਜਿਸ ’ਚ ਡੀ. ਡੀ. ਓ. ਪ੍ਰਿੰਸੀਪਲ ਸੰਜੀਵ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਉਨ੍ਹਾਂ ਦੇ ਸਕੂਲ ਦੇ ਛੇਵੀਂ ਤੋਂ ਅੱਠਵੀਂ ਦੇ ਵਿਦਿਆਰਥੀਆਂ ਵਿਚ ਹਰਪ੍ਰੀਤ ਸਿੰਘ ਨੇ ਥੀਮ ਡਿਜੈਸਟਰ ਮੈਨੇਜਮੈਂਟ ‘ਚ ਪਹਿਲਾ ਸਥਾਨ, ਸੁਖਦੀਪ ਕੌਰ ਤੇ ਅਰਸ਼ਦੀਪ ਸਿੰਘ ਨੇ ਥੀਮ ਹੈਲਥ ਹਾਈਜੀਨ ਐਂਡ ਸੈਨੀਟੇਸ਼ਨ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਜਦਕਿ 9ਵੀਂ ਤੇ 10ਵੀਂ ਦੇ ਵਿਦਿਆਰਥੀਆਂ ਵਿਚ ਰੋਹਨੀ ਨੇ ਥੀਮ ਹੈਲਥ ਐਂਡ ਹਾਈਜੀਨ ਵਿਚ ਪਹਿਲਾ ਤੇ ਰੀਤਿਕਾ ਨੇ ਥੀਮ ਜੈਵਿਕ ਮਲਚਿੰਗ ਤੇ ਸਮਾਰਟ ਆਟੋਮੈਟਿਕ ਰਾਹੀਂ ਟਿਕਾਊ ਖੇਤੀਬਾੜੀ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਇਸ ਜਿੱਤ ਦਾ ਸਿਹਰਾ ਗਾਈਡ ਅਧਿਆਪਕਾ ਮਿਸ ਰਮਨਦੀਪ ਕੌਰ ਅਤੇ ਸਮੂਹ ਸਟਾਫ਼ ਨੂੰ ਦਿੱਤਾ ਉਨ੍ਹਾਂ ਦੱਸਿਆ ਕਿ ਇਹ ਬਲਾਕ ਪੱਧਰ ਦੇ ਜੇਤੂ ਵਿਦਿਆਰਥੀ ਹੁਣ ਜ਼ਿਲ੍ਹਾ ਪੱਧਰੀ ਸਾਇੰਸ ਮੁਕਾਬਲਿਆਂ ਵਿਚ ਭਾਗ ਲੈਣਗੇ। ਇਸ ਮੌਕੇ ਪ੍ਰਿੰਸੀਪਲ ਦਲਜੀਤ ਸਿੰਘ ਲੈਕ. ਦਿਨੇਸ਼ ਠਾਕੁਰ, ਲੈਕ. ਇੰਦਰਜੀਤ, ਲੈਕ. ਉਮੇਸ਼ ਕੁਮਾਰ, ਜਗਮੋਹਨ ਸਿੰਘ, ਜਗਵਿੰਦਰ ਸਿੰਘ, ਹਰਪਾਲ ਸਿੰਘ, ਬਲਵਿੰਦਰਜੀਤ ਕੌਰ, ਰੇਖਾ ਦੇਵੀ, ਸਪਨਾ ਸਲਾਰੀਆ, ਕਲਜੀਤ ਕੌਰ, ਅਮ੍ਰਿਤ ਜੋਤੀ, ਗੁਰਪ੍ਰੀਤ ਸਿੰਘ, ਅਨੁਰਾਗਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਿੰ. ਸੁਰਿੰਦਰਪਾਲ ਸਿੰਘ ਪ੍ਰਦੇਸੀ ਦੀ 8ਵੀਂ ਧਾਰਮਿਕ ਪੁਸਤਕ ‘ਕੀਨੋ ਬਡੋ ਕਲੂ ਮਹਿ ਸਾਕਾ’ ਲੋਕ ਅਰਪਣ ਅਗਲੀ ਖ਼ਬਰ ਡਾ. ਰਵਜੋਤ ਸਿੰਘ ਵਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਲਈ 1.16 ਕਰੋੜ ਦੀ ਗ੍ਰਾਂਟ ਜਾਰੀ
Ad Position 24