ਕੁੱਟਮਾਰ ਤੇ ਗੋਲੀ ਚਲਾਉਣ ਦੇ ਮਾਮਲੇ ’ਚ 1 ਦੋਸ਼ੀ ਕਾਬੂ
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਗੜ੍ਹਦੀਵਾਲਾ ਪੁਲਿਸ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਵਿਅਕਤੀ ’ਤੇ ਹਮਲਾ ਕਰਨ ਦੇ ਦੋਸ਼ ’ਚ ਮਾਮਲਾ ਦਰਜ਼ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਜਸਪਾਲ ਸਿੰਘ ਵਾਸੀ ਝੰਬੋਵਾਲ ਨੇ ਦੱਸਿਆ ਕਿ 6 ਲੋਕ ਮੋਟਰਸਾਈਕਲ ’ਤੇ ਆਏ ਅਤੇ ਉਸ ’ਤੇ ਤੇਜ਼ਧਾਰ ਹਥਿਆਰਾਂ ਤੇ ਡੰਡਿਆਂ ’ਤੇ ਹਮਲਾ ਕੀਤਾ।
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਗੜ੍ਹਦੀਵਾਲਾ ਪੁਲਿਸ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਵਿਅਕਤੀ ’ਤੇ ਹਮਲਾ ਕਰਨ ਦੇ ਦੋਸ਼ ’ਚ ਮਾਮਲਾ ਦਰਜ਼ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਜਸਪਾਲ ਸਿੰਘ ਵਾਸੀ ਝੰਬੋਵਾਲ ਨੇ ਦੱਸਿਆ ਕਿ 6 ਲੋਕ ਮੋਟਰਸਾਈਕਲ ’ਤੇ ਆਏ ਅਤੇ ਉਸ ’ਤੇ ਤੇਜ਼ਧਾਰ ਹਥਿਆਰਾਂ ਤੇ ਡੰਡਿਆਂ ’ਤੇ ਹਮਲਾ ਕੀਤਾ। ਉਨ੍ਹਾਂ ਇਸ ਦੌਰਾਨ ਗੋਲੀਆਂ ਚਲਾਉਣ ਦਾ ਵੀ ਦੋਸ਼ ਲਗਾਉਂਦਿਆਂ ਕਿਹਾ ਕਿ ਅਣਪਛਾਤੇ 2,700 ਰੁਪਏ ਅਤੇ ਮੋਬਾਈਲ ਫ਼ੋਨ ਵੀ ਲੈ ਗਏ। ਪੁਲਿਸ ਨੇ ਸਤਨਾਮ ਸਿੰਘ ਉਰਫ਼ ਸਾਗਰ ਵਾਸੀ ਸਨੋਰਾ, ਥਾਣਾ ਡੋਗਪੁਰ, ਜ਼ਿਲ੍ਹਾ ਜਲੰਧਰ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ।