200 ਮੀਟਰ ਦੌੜ ’ਚ ਆਇਨਾ ਸੈਣੀ ਨੇ ਪਹਿਲਾ ਸਥਾਨ ਹਾਸਿਲ ਕੀਤਾ
ਟਾਂਡਾ ਉੜਮੁੜ, 5 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਜੂਨੀਅਰ ਅਥਲੈਟਿਕਸ ਚੈਂਪੀਅਨਸ਼ਿਪ ’ਚ ਸਕੂਲ ਆਫ਼ ਐਮੀਨੈਂਸ ਟਾਂਡਾ ਦੇ ਨੌਵੀਂ ਜਮਾਤ ਦੇ ਵਿਦਿਆਰਥਣ ਆਇਨਾ ਸੈਣੀ ਨੇ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 200 ਮੀਟਰ ਅਤੇ 400 ਮੀਟਰ ਦੌੜ ’ਚ ਪਹਿਲਾ ਸਥਾਨ ਹਾਸਿਲ ਕਰਕੇ ਇਲਾਕੇ ਅਤੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਵਿਦਿਆਰਥੀ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਟਾਂਡਾ ਉੜਮੁੜ, 5 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਜੂਨੀਅਰ ਅਥਲੈਟਿਕਸ ਚੈਂਪੀਅਨਸ਼ਿਪ ’ਚ ਸਕੂਲ ਆਫ਼ ਐਮੀਨੈਂਸ ਟਾਂਡਾ ਦੇ ਨੌਵੀਂ ਜਮਾਤ ਦੇ ਵਿਦਿਆਰਥਣ ਆਇਨਾ ਸੈਣੀ ਨੇ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 200 ਮੀਟਰ ਅਤੇ 400 ਮੀਟਰ ਦੌੜ ’ਚ ਪਹਿਲਾ ਸਥਾਨ ਹਾਸਿਲ ਕਰਕੇ ਇਲਾਕੇ ਅਤੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਵਿਦਿਆਰਥੀ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵਲੋਂ ਜੇਤੂ ਵਿਦਿਆਰਥੀ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ, ਕਿਉਂਕਿ ਖੇਡਾਂ ਜਿੱਥੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਸਹਾਈ ਹੁੰਦੀਆਂ ਹਨ, ਉੱਥੇ ਹੀ ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਵੀ ਪੈਦਾ ਕਰਦੀਆਂ ਹਨ। ਇਸ ਮੌਕੇ ਖਿਡਾਰਨ ਆਈਨਾ ਸੈਣੀ ਦੇ ਕੋਚ ਕੁਲਵੰਤ ਸਿੰਘ ਅਤੇ ਕੋਚ ਬਲਜੋਤ ਕੌਰ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣਦੀਆਂ ਹਨ।