ਸੰਗੀਤਾ ਕੁਮਾਰੀ ਜ਼ਿਲ੍ਹਾ ਪ੍ਰੀਸ਼ਦ ਹੁਸ਼ਿਆਰਪੁਰ ਦੀ ਚੇਅਰਪਰਸਨ ਤੇ ਕੁਲਦੀਪ ਕੁਮਾਰ ਵਾਇਸ ਚੇਅਰਮੈਨ ਚੁਣੇ ਗਏ
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰੀਸ਼ਦ ਹੁਸ਼ਿਆਰਪੁਰ ਦੀ ਅੱਜ ਹੋਈ ਚੋਣ ਦੌਰਾਨ ਸਰਬਸੰਮਤੀ ਨਾਲ ਆਮ ਆਦਮੀ ਪਾਰਟੀ ਦੀ ਸੰਗੀਤਾ ਕੁਮਾਰੀ ਨੂੰ ਚੇਅਰਪਰਸਨ ਅਤੇ ਕੁਲਦੀਪ ਕੁਮਾਰ ਨੂੰ ਵਾਇਸ ਚੇਅਰਮੈਨ ਚੁਣਿਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਮੈਂਬਰ ਲੋਕ ਸਭਾ ਡਾ.
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰੀਸ਼ਦ ਹੁਸ਼ਿਆਰਪੁਰ ਦੀ ਅੱਜ ਹੋਈ ਚੋਣ ਦੌਰਾਨ ਸਰਬਸੰਮਤੀ ਨਾਲ ਆਮ ਆਦਮੀ ਪਾਰਟੀ ਦੀ ਸੰਗੀਤਾ ਕੁਮਾਰੀ ਨੂੰ ਚੇਅਰਪਰਸਨ ਅਤੇ ਕੁਲਦੀਪ ਕੁਮਾਰ ਨੂੰ ਵਾਇਸ ਚੇਅਰਮੈਨ ਚੁਣਿਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਮੈਂਬਰ ਲੋਕ ਸਭਾ ਡਾ. ਰਾਜ ਕੁਮਾਰ ਚੱਬੇਵਾਲ , ਹਲਕਾ ਟਾਂਡਾ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਹਲਕਾ ਦਸੂਹਾ ਤੋਂ ਵਿਧਾਇਕ ਕਰਮਬੀਰ ਸਿੰਘ ਘੁੰਮਣ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਬਿੰਦਰ ਸਿੰਘ ਪਾਬਲਾ, ਮੁਕੇਰੀਆਂ ਦੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਅਤੇ ਹੋਰਨਾਂ ਸ਼ਖ਼ਸੀਅਤਾਂ ਨੇ ਨਵੀਂ ਚੁਣੀ ਚੇਅਰਪਰਸਨ ਅਤੇ ਵਾਇਸ ਚੇਅਰਮੈਨ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਕੁੱਲ 35 ਮੈਂਬਰਾਂ ਸਮੇਤ 10 ਸੰਮਤੀ ਚੇਅਰਮੈਨਾਂ ’ਚੋਂ 24 ਮੈਂਬਰ ਮੌਜੂਦ ਸਨ, ਜਿਨ੍ਹਾਂ ਵਲੋਂ ਸਰਬਸੰਮਤੀ ਨਾਲ ਸੰਗੀਤਾ ਕੁਮਾਰੀ ਅਤੇ ਕੁਲਦੀਪ ਕੁਮਾਰ ਨੂੰ ਕ੍ਰਮਵਾਰ ਚੇਅਰਪਰਸਨ ਅਤੇ ਵਾਈਸ ਚੇਅਰਮੈਨ ਚੁਣਿਆ ਗਿਆ। ਨਵੇਂ ਚੁਣੀ ਗਈ ਚੇਅਰਪਰਸਨ ਸੰਗੀਤਾ ਕੁਮਾਰੀ ਨੇ ਸਮੂਹ ਮੈਂਬਰਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਪੂਰੀ ਤਰਜੀਹ ਦੇ ਕੇ ਮੁਕੰਮਲ ਕਰਵਾਉਣ ਦੇ ਨਾਲ-ਨਾਲ ਲੋੜੀਂਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਵੀ ਕੀਤੀ ਜਾਵੇਗੀ। ਵਾਇਸ ਚੇਅਰਮੈਨ ਕੁਲਦੀਪ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਚਹੁੰਮੁਖੀ ਵਿਕਾਸ ਦੀ ਰਫ਼ਤਾਰ ਨੂੰ ਜ਼ਿਲ੍ਹੇ ਵਿਚ ਹੋਰ ਤੇਜ਼ ਕਰਦਿਆਂ ਪਿੰਡਾਂ ਦੀ ਨੁਹਾਰ ਬਦਲਣ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਡਾ. ਰਾਜ ਕੁਮਾਰ ਚੱਬੇਵਾਲ ਨੇ ਨਵੇਂ ਚੁਣੇ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਲਈ ਪਿੰਡਾਂ ’ਚ ਗਰਾਂਟਾਂ ਦੀ ਕੋਈ ਥੁੜ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਜ਼ਿਲ੍ਹਾ ਪ੍ਰੀਸ਼ਦ ਰਾਹੀਂ ਲੋੜੀਂਦੇ ਕੰਮਾਂ ਨੂੰ ਪੂਰੀ ਸੁਹਿਰਦਤਾ ਨਾਲ ਮੁਕੰਮਲ ਕਰਵਾਇਆ ਜਾਵੇਗਾ। ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੇ ਪਿੰਡਾਂ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਰਹਿੰਦੇ ਕੰਮਾਂ ਨੂੰ ਆਉਂਦੇ ਸਮੇਂ ਵਿਚ ਜੰਗੀ ਪੱਧਰ ’ਤੇ ਕਰਵਾਇਆ ਜਾਵੇਗਾ। ਮੁਕੇਰੀਆਂ ਤੋਂ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਸੰਗੀਤਾ ਕੁਮਾਰੀ, ਜੋ ਮੁਕੇਰੀਆਂ ਹਲਕੇ ਨਾਲ ਸਬੰਧਿਤ ਹਨ, ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸਮਰਪਣ ਭਾਵਨਾ ਨਾਲ ਨਿਭਾਉਂਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਨੂੰ ਲੋਕਹਿੱਤ ਕੰਮਾਂ ਵਿਚ ਨਵੇਂ ਮੁਕਾਮ ‘ਤੇ ਲੈ ਕੇ ਜਾਣਗੇ। ਇਸ ਮੌਕੇ ਐਸ.ਡੀ.ਐਮ ਪਰਮਪ੍ਰੀਤ ਸਿੰਘ ਵੀ ਮੌਜੂਦ ਸਨ।