05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸੇਂਟ ਸੋਲਜਰ ਸਕੂਲ ਟਾਂਡਾ ਵਿਖੇ ਵਿਸ਼ਵ ਸੈਂਡਵਿਚ ਦਿਵਸ ਮਨਾਇਆ

ਟਾਂਡਾ ਉੜਮੁੜ, 5 ਨਵੰਬਰ (ਭਗਵਾਨ ਸਿੰਘ ਸੈਣੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ ਵਿਖੇ ਅਵਨੀ ਹਾਊਸ ਵਲੋਂ ਵਿਸ਼ਵ ਸੈਂਡਵਿਚ ਦਿਵਸ ਮਨਾਇਆ ਗਿਆ। ਇਸ ਗਤੀਵਿਧੀ ਵਿਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 06-11-2026
ਟਾਂਡਾ ਉੜਮੁੜ, 5 ਨਵੰਬਰ (ਭਗਵਾਨ ਸਿੰਘ ਸੈਣੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ ਵਿਖੇ ਅਵਨੀ ਹਾਊਸ ਵਲੋਂ ਵਿਸ਼ਵ ਸੈਂਡਵਿਚ ਦਿਵਸ ਮਨਾਇਆ ਗਿਆ। ਇਸ ਗਤੀਵਿਧੀ ਵਿਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਹਾਊਸ ਇੰਚਾਰਜ ਅਧਿਆਪਕਾ ਸ਼ਿਖਾ ਰਾਣੀ ਦੀ ਅਗਵਾਈ ਹੇਠ ਕਰਵਾਈ ਗਈ ਇਸ ਗਤੀਵਿਧੀ ਦਾ ਸੰਚਾਲਨ ਐਕਟੀਵਿਟੀ ਕੋਆਰਡੀਨੇਟਰ ਅਤੇ ਵਾਈਸ ਪ੍ਰਿੰਸੀਪਲ ਬਲਜਿੰਦਰ ਕੌਰ ਦੀ ਦੇਖ-ਰੇਖ ਹੇਠ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੇ ਸੁਆਦੀ ਅਤੇ ਆਕਰਸ਼ਕ ਸੈਂਡਵਿਚ ਤਿਆਰ ਕੀਤੇ। ਇਸ ਗਤੀਵਿਧੀ ਦੌਰਾਨ ਵਿਦਿਆਰਥੀਆਂ ਨੇ ਆਪਣੀ ਖਾਣਾ ਬਣਾਉਣ ਦੀ ਕਲਾ, ਰਚਨਾਤਮਿਕਤਾ ਅਤੇ ਮਿਲ-ਜੁਲ ਕੇ ਕੰਮ ਕਰਨ ਦੀ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਪੌਸ਼ਟਿਕ ਭੋਜਨ ਦੀ ਮਹੱਤਤਾ ਅਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਪ੍ਰਤੀ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਇਸ ਗਤੀਵਿਧੀ ਵਿਚ ਹਿੱਸਾ ਲੈਂਦਿਆਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਅਤੇ ਇਸ ਨੂੰ ਮਨੋਰੰਜਕ ਤੇ ਗਿਆਨ ਵਰਧਕ ਬਣਾਇਆ। ਸਕੂਲ ਡਾਇਰੈਕਟਰ ਇੰਦਰ ਕੁਮਾਰ ਸਾਹਨੀ ਨੇ ਇਸ ਗਤੀਵਿਧੀ ਨੂੰ ਸਫਲ ਬਣਾਉਣ ਵਿਚ ਸਹਿਯੋਗ ਦੇਣ ਵਾਲੀਆਂ ਅਧਿਆਪਕਾਵਾਂ ਮਨਪ੍ਰੀਤ ਕੌਰ, ਗੀਤਾ ਪੰਡਿਤ ਅਤੇ ਪ੍ਰੀਤੀ ਸੈਣੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੇ ਸਹਿਯੋਗ ਅਤੇ ਮਾਰਗ ਦਰਸ਼ਨ ਸਦਕਾ ਵਿਦਿਆਰਥੀਆਂ ਨੂੰ ਸਿੱਖਣ ਦੇ ਨਾਲ - ਨਾਲ ਆਪਣੀ ਰਚਨਾਤਮਿਕ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਮਿਲਿਆ। ਇਸ ਗਤੀਵਿਧੀ ਨੇ ਵਿਦਿਆਰਥੀਆਂ ਨੂੰ ਸੁਆਦੀ ਪਕਵਾਨ ਬਣਾਉਣ ਦੇ ਨਾਲ-ਨਾਲ ਆਪਸੀ ਸਹਿਯੋਗ, ਸਫ਼ਾਈ ਅਤੇ ਪੌਸ਼ਟਿਕ ਭੋਜਨ ਦੀ ਮਹੱਤਤਾ ਨੂੰ ਸਮਝਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰ ਪੂਰੀ ਮਿਹਨਤ ਅਤੇ ਇਕਜੁੱਟਤਾ ਨਾਲ ਕੰਮ ਕਰ ਰਹੇ ਹਨ-ਸੰਜੀ... ਅਗਲੀ ਖ਼ਬਰ ਪੀ.ਪੀ.ਐੱਸ.ਸੀ. ਭਰਤੀ ਪ੍ਰੀਖਿਆ ਦੇ ਘੋਟਾਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਈ ਜਾਵੇ-ਸੂਦ
Ad Position 24