05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰ ਪੂਰੀ ਮਿਹਨਤ ਅਤੇ ਇਕਜੁੱਟਤਾ ਨਾਲ ਕੰਮ ਕਰ ਰਹੇ ਹਨ-ਸੰਜੀਵ ਮਨਹਾਸ

ਦਸੂਹਾ, 5 ਨਵੰਬਰ (ਭੁੱਲਰ)-ਭਾਰਤੀ ਜਨਤਾ ਪਾਰਟੀ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਨੇ ਕਿਹਾ ਹੈ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਸ਼ਿਆਰਪੁਰ ਦਿਹਾਤੀ ਅਧੀਨ ਆਉਂਦੇ ਸਾਰੇ ਖੇਤਰਾਂ ਵਿੱਚ ਭਾਜਪਾ ਦੀ ਜਥੇਬੰਦਕ ਮਜ਼ਬੂਤੀ ਅਤੇ ਲੋਕ ਆਧਾਰ ਵਧਾਉਣ ਦੇ ਮਕਸਦ ਨਾਲ ਮੀਟਿੰਗਾਂ ਅਤੇ ਜਨ-ਸੰਪਰਕ ਮੁਹਿੰਮ ਨੂੰ ਜਲਦੀ ਤੇਜ਼ ਕੀਤਾ ਜਾਵੇਗਾ। ਸੰਜੀਵ ਮਨਹਾਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਦੇਸ਼ ਦੇ ਹਰ ਵਰਗ ਦੀ ਭਲਾਈ ਲਈ ਅਨੇਕਾਂ ਇਤਿਹਾਸਕ ਯੋਜਨਾਵਾਂ ਅਤੇ ਲੋਕ-ਹਿਤੂ ਨੀਤੀਆਂ ਲਾਗੂ ਕੀਤੀਆਂ ਹਨ।

Ad Position 21
No active advertisement
ਅਜੀਤ ਡੈਸਕ 06-11-2026
ਦਸੂਹਾ, 5 ਨਵੰਬਰ (ਭੁੱਲਰ)-ਭਾਰਤੀ ਜਨਤਾ ਪਾਰਟੀ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਨੇ ਕਿਹਾ ਹੈ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਸ਼ਿਆਰਪੁਰ ਦਿਹਾਤੀ ਅਧੀਨ ਆਉਂਦੇ ਸਾਰੇ ਖੇਤਰਾਂ ਵਿੱਚ ਭਾਜਪਾ ਦੀ ਜਥੇਬੰਦਕ ਮਜ਼ਬੂਤੀ ਅਤੇ ਲੋਕ ਆਧਾਰ ਵਧਾਉਣ ਦੇ ਮਕਸਦ ਨਾਲ ਮੀਟਿੰਗਾਂ ਅਤੇ ਜਨ-ਸੰਪਰਕ ਮੁਹਿੰਮ ਨੂੰ ਜਲਦੀ ਤੇਜ਼ ਕੀਤਾ ਜਾਵੇਗਾ। ਸੰਜੀਵ ਮਨਹਾਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਦੇਸ਼ ਦੇ ਹਰ ਵਰਗ ਦੀ ਭਲਾਈ ਲਈ ਅਨੇਕਾਂ ਇਤਿਹਾਸਕ ਯੋਜਨਾਵਾਂ ਅਤੇ ਲੋਕ-ਹਿਤੂ ਨੀਤੀਆਂ ਲਾਗੂ ਕੀਤੀਆਂ ਹਨ। ਭਾਜਪਾ ਵਰਕਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਇਨ੍ਹਾਂ ਯੋਜਨਾਵਾਂ ਅਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ, ਤਾਂ ਜੋ ਆਮ ਜਨਤਾ ਨੂੰ ਇਨ੍ਹਾਂ ਦਾ ਪੂਰਾ ਲਾਭ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਭਾਜਪਾ ਸਿਰਫ ਚੋਣਾਂ ਵੇਲੇ ਸਰਗਰਮ ਰਹਿਣ ਵਾਲੀ ਪਾਰਟੀ ਨਹੀਂ, ਸਗੋਂ ਲਗਾਤਾਰ ਜਨਤਾ ਵਿੱਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਹੱਲ ਲਈ ਸੰਘਰਸ਼ ਕਰਨ ਵਾਲੀ ਜਥੇਬੰਦੀ ਹੈ। ਹੁਸ਼ਿਆਰਪੁਰ ਦਿਹਾਤੀ ਦੇ ਸਾਰੇ ਬੂਥਾਂ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨ, ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ਅਤੇ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਰਕਰ ਪੂਰੀ ਮਿਹਨਤ ਤੇ ਇੱਕਜੁੱਟਤਾ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਵਰਕਰਾਂ ਦੀ ਮਿਹਨਤ ਅਤੇ ਜਨਤਾ ਦੇ ਸਮਰਥਨ ਨਾਲ 2027 ਵਿਚ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਾਉਣ ਦਾ ਟੀਚਾ ਜ਼ਰੂਰ ਪੂਰਾ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਲੋਕ ਕਾਂਗਰਸ ਪਾਰਟੀ ਦੇ ਹੱਕ ’ਚ ਫ਼ਤਵਾ ਦੇਣ ਲਈ ਤਿਆਰ-ਜਸਬੀਰ ਸਿੰਘ ਪਾਲ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ ਟਾਂਡਾ ਵਿਖੇ ਵਿਸ਼ਵ ਸੈਂਡਵਿਚ ਦਿਵਸ ਮਨਾਇਆ
Ad Position 24