ਲੋਕ ਕਾਂਗਰਸ ਪਾਰਟੀ ਦੇ ਹੱਕ ’ਚ ਫ਼ਤਵਾ ਦੇਣ ਲਈ ਤਿਆਰ-ਜਸਬੀਰ ਸਿੰਘ ਪਾਲ
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਫੱਗੂਵਾਲ ਵਿਖੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ’ਚ ਹੋਈ ਵਿਸ਼ਾਲ ਰੈਲੀ ਵਿਚ ਪੰਜਾਬ ਦੇ ਕੋਨੇ-ਕੋਨੇ ਤੋਂ ਹਜ਼ਾਰਾਂ ਦੀ ਗਿਣਤੀ ’ਚ ਕਾਂਗਰਸੀ ਵਰਕਰਾਂ ਨੇ ਹੁੰਮਹੁਮਾ ਕੇ ਸ਼ਮੂਲੀਅਤ ਕੀਤੀ। ਇਹ ਪ੍ਰਗਟਾਵਾ ਹਲਕਾ ਸ਼ਾਮਚੁਰਾਸੀ ਤੋਂ ਵੱਡੀ ਗਿਣਤੀ ’ਚ ਸਾਥੀਆਂ ਸਮੇਤ ਉਕਤ ਇਨਸਾਫ਼ ਰੈਲੀ ’ਚ ਸ਼ਾਮਿਲ ਹੋਣ ਉਪਰੰਤ ਸੀਨੀਅਰ ਕਾਂਗਰਸੀ ਆਗੂ ਜਸਬੀਰ ਸਿੰਘ ਪਾਲ ਨੇ ਕੀਤਾ।
ਜ
ਜਸਬੀਰ ਸਿੰਘ ਪਾਲ
06-11-2026
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਫੱਗੂਵਾਲ ਵਿਖੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ’ਚ ਹੋਈ ਵਿਸ਼ਾਲ ਰੈਲੀ ਵਿਚ ਪੰਜਾਬ ਦੇ ਕੋਨੇ-ਕੋਨੇ ਤੋਂ ਹਜ਼ਾਰਾਂ ਦੀ ਗਿਣਤੀ ’ਚ ਕਾਂਗਰਸੀ ਵਰਕਰਾਂ ਨੇ ਹੁੰਮਹੁਮਾ ਕੇ ਸ਼ਮੂਲੀਅਤ ਕੀਤੀ। ਇਹ ਪ੍ਰਗਟਾਵਾ ਹਲਕਾ ਸ਼ਾਮਚੁਰਾਸੀ ਤੋਂ ਵੱਡੀ ਗਿਣਤੀ ’ਚ ਸਾਥੀਆਂ ਸਮੇਤ ਉਕਤ ਇਨਸਾਫ਼ ਰੈਲੀ ’ਚ ਸ਼ਾਮਿਲ ਹੋਣ ਉਪਰੰਤ ਸੀਨੀਅਰ ਕਾਂਗਰਸੀ ਆਗੂ ਜਸਬੀਰ ਸਿੰਘ ਪਾਲ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਰੈਲੀ ਨੇ ਸਾਬਿਤ ਕਰ ਦਿੱਤਾ ਹੈ ਕਿ ਆਉਣ ਵਾਲੀਆਂ ਚੋਣਾਂ ’ਚ ਲੋਕ ਕਾਂਗਰਸ ਪਾਰਟੀ ਦੇ ਹੱਕ ’ਚ ਫ਼ਤਵਾ ਦੇਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਰੈਲੀ ’ਚ ਪੰਜਾਬ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਪੰਜਾਬ ‘ਚੋਂ ਗੈਂਗਸਟਰਵਾਦ, ਨਸ਼ਿਆਂ, ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖ਼ਤਮ ਕਰੇਗੀ ਅਤੇ ਪੰਜਾਬ ‘ਚ ਪੰਜਾਬੀਆਂ ਦਾ ਰਾਜ ਸਥਾਪਿਤ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਅਤੇ ਦਿੱਲੀ ਬੈਠੇ ਆਗੂਆਂ ਵਲੋਂ ਗੈਰ-ਕਾਨੂੰਨੀ ਢੰਗ ਨਾਲ ਪੰਜਾਬ ਦੇ ਧਨ ਦੀ ਕੀਤੀ ਜਾ ਰਹੀ ਲੁੱਟ ਦੀ ਪੜਤਾਲ ਕਰਵਾ ਕੇ ਕਾਰਵਾਈ ਕੀਤੀ ਜਾਵੇਗੀ।