05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਬਾਬਾ ਨੰਦ ਲਾਲ ਸਕੂਲ ਵਿਖੇ ਦੀਵੇ ਬਣਾਉਣ ਅਤੇ ਰੰਗੋਲੀ ਮੁਕਾਬਲੇ ਕਰਵਾਏ

ਨੰਗਲ ਬਿਹਾਲਾਂ, 5 ਨਵੰਬਰ (ਵਿਨੋਦ ਮਹਾਜਨ)- ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਪ੍ਰਿੰਸੀਪਲ ਰੀਟਾ ਕੁਮਾਰੀ ਅਤੇ ਸਕੂਲ ਕਮੇਟੀ ਦੇ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਦੀਵੇ ਬਣਾਉਣ ਤੇ ਰੰਗੋਲੀ ਮੁਕਾਬਲੇ ਕਰਵਾਏ ਗਏ। ਸਾਰੇ ਵਿਦਿਆਰਥੀਆਂ ਵਲੋਂ ਇਨ੍ਹਾਂ ਮੁਕਾਬਲਿਆਂ ’ਚ ਵਧ ਚੜ੍ਹ ਕੇ ਬੜੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 06-11-2026
ਨੰਗਲ ਬਿਹਾਲਾਂ, 5 ਨਵੰਬਰ (ਵਿਨੋਦ ਮਹਾਜਨ)- ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਪ੍ਰਿੰਸੀਪਲ ਰੀਟਾ ਕੁਮਾਰੀ ਅਤੇ ਸਕੂਲ ਕਮੇਟੀ ਦੇ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਦੀਵੇ ਬਣਾਉਣ ਤੇ ਰੰਗੋਲੀ ਮੁਕਾਬਲੇ ਕਰਵਾਏ ਗਏ। ਸਾਰੇ ਵਿਦਿਆਰਥੀਆਂ ਵਲੋਂ ਇਨ੍ਹਾਂ ਮੁਕਾਬਲਿਆਂ ’ਚ ਵਧ ਚੜ੍ਹ ਕੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਰਾਸ਼ਟਰੀ ਸਵਯੰਸੇਵਕ ਸੰਘ ਦੇ ਜ਼ਿਲ੍ਹਾ ਪ੍ਰਚਾਰਕ ਅਜੈ ਅਤੇ ਸੰਜੀਵ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਕਮੇਟੀ ਮੈਂਬਰ ਅਸ਼ੋਕ ਸ਼ਰਮਾ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਗ੍ਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਅਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੀਆਂ ਆਕਰਸ਼ਕ ਦੀਵੇ ਅਤੇ ਸੁੰਦਰ ਰੰਗੋਲਿਆਂ ਬਣਾਈਆਂ। ਮੁੱਖ ਮਹਿਮਾਨਾਂ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦਾ ਸਨਮਾਨ ਕਰਦੇ ਹੋਏ ਦੀਵਾਲੀ ਦੀ ਸੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਪਟਾਕਿਆਂ ਅਤੇ ਪ੍ਰਦੂਸ਼ਣ ਰਹਿਤ ਗ੍ਰੀਨ ਦੀਵਾਲੀ ਮਨਾਉਣ ਦੀ ਅਪੀਲ ਅਗਲੀ ਖ਼ਬਰ ਲੋਕ ਕਾਂਗਰਸ ਪਾਰਟੀ ਦੇ ਹੱਕ ’ਚ ਫ਼ਤਵਾ ਦੇਣ ਲਈ ਤਿਆਰ-ਜਸਬੀਰ ਸਿੰਘ ਪਾਲ
Ad Position 24