05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਿਵਲ ਸਰਜਨ ਵਲੋਂ ਪਟਾਕਿਆਂ ਅਤੇ ਪ੍ਰਦੂਸ਼ਣ ਰਹਿਤ ਗ੍ਰੀਨ ਦੀਵਾਲੀ ਮਨਾਉਣ ਦੀ ਅਪੀਲ

ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਦੀਵਾਲੀ ਦੇ ਤਿਉਹਾਰ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਪਟਾਕਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਨੇ ਲੋਕਾਂ ਨੂੰ ਪਟਾਕਿਆਂ ਰਹਿਤ ਅਤੇ ਪ੍ਰਦੂਸ਼ਣ ਰਹਿਤ ਗ੍ਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ।

Ad Position 21
No active advertisement
ਸਿਵਲ ਸਰਜਨ ਡਾ. ਮਨਦੀਪ ਕਮਲ। 06-11-2026
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਦੀਵਾਲੀ ਦੇ ਤਿਉਹਾਰ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਪਟਾਕਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਨੇ ਲੋਕਾਂ ਨੂੰ ਪਟਾਕਿਆਂ ਰਹਿਤ ਅਤੇ ਪ੍ਰਦੂਸ਼ਣ ਰਹਿਤ ਗ੍ਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੀਵਾਲੀ ਰੌਸ਼ਨੀਆਂ ਅਤੇ ਖ਼ੁਸ਼ੀਆਂ ਦਾ ਤਿਉਹਾਰ ਹੈ, ਜਿਸ ਨੂੰ ਪਟਾਕਿਆਂ ਦੀ ਵਰਤੋਂ ਤੋਂ ਬਿਨਾਂ ਵੀ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਤੋਂ ਨਿਕਲਣ ਵਾਲਾ ਧੂੰਆਂ ਹਵਾ ਨੂੰ ਪ੍ਰਦੂਸ਼ਿਤ ਕਰਨ ਦੇ ਨਾਲ-ਨਾਲ ਮਨੁੱਖੀ ਸਿਹਤ ਲਈ ਵੀ ਬੇਹੱਦ ਨੁਕਸਾਨਦੇਹ ਹੈ। ਇਸ ਨਾਲ ਸਾਹ ਲੈਣ ਵਿਚ ਤਕਲੀਫ਼, ਦਮੇ ਦੇ ਮਰੀਜ਼ਾਂ ਦੀ ਸਮੱਸਿਆ ਵਧਣ, ਅੱਖਾਂ ਵਿਚ ਜਲਣ ਅਤੇ ਚਮੜੀ ਸਬੰਧੀ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਦੀਵਾਲੀ ਮੌਕੇ ਪਟਾਕਿਆਂ ਕਾਰਨ ਅੱਖਾਂ ਅਤੇ ਸਰੀਰ ਦੇ ਹੋਰ ਅੰਗਾਂ ’ਤੇ ਸੱਟ ਲੱਗਣ ਦੀਆਂ ਘਟਨਾਵਾਂ ਵਿਚ ਵਾਧਾ ਹੋ ਸਕਦਾ ਹੈ। ਇਸ ਲਈ ਲੋਕਾਂ ਨੂੰ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਬਾਜ਼ਾਰਾਂ ਵਿਚ ਮਿਲਣ ਵਾਲੇ ਖੁੱਲ੍ਹੇ ਅਤੇ ਗੈਰ-ਮਿਆਰੀ ਖਾਣ-ਪੀਣ ਦੇ ਪਦਾਰਥਾਂ ਤੋਂ ਬਚਣ ਅਤੇ ਸ਼ਰਾਬ ਤੇ ਹੋਰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਵੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ ਦੇ ਵਿਦਿਆਰਥੀਆਂ ਨੇ ਜਲੰਧਰ ਸਹੋਦਿਆ ਅੰਤਰ-ਸਕੂਲ ‘ਕਲਰ ਮੋਜ਼ੇਕ’ ਰੰਗੋਲੀ ਮੁਕਾਬਲੇ ਵਿਚ ‘ਜਿਊਰੀ ਸ... ਅਗਲੀ ਖ਼ਬਰ ਬਾਬਾ ਨੰਦ ਲਾਲ ਸਕੂਲ ਵਿਖੇ ਦੀਵੇ ਬਣਾਉਣ ਅਤੇ ਰੰਗੋਲੀ ਮੁਕਾਬਲੇ ਕਰਵਾਏ
Ad Position 24