05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਬੀ.ਐੱਡ ਕਾਲਜ ਡੱਲੇਵਾਲ ਵਿਖੇ 2 ਦਿਨਾਂ ਪੁਸਤਕ ਮੇਲਾ ਤੇ ਵਿਰਾਸਤੀ ਉਤਸਵ ਸ਼ੁਰੂ

ਹਰਿਆਣਾ, 5 ਨਵੰਬਰ (ਹਰਮੇਲ ਸਿੰਘ ਖੱਖ)-ਪੰਜਾਬੀ ਵਿਕਾਸ ਮੰਚ ਹਰਿਆਣਾ ਵਲੋਂ ਸਿੱਖਿਆ ਵਿਭਾਗ ਹੁਸ਼ਿਆਰਪੁਰ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਗੁਰੂ ਨਾਨਕ ਐਜੂਕੇਸ਼ਨਲ ਟਰੱਸਟ ਡੱਲੇਵਾਲ ਵਿਖੇ 10ਵਾਂ ਪੁਸਤਕ ਮੇਲਾ ਅਤੇ ਵਿਰਾਸਤੀ ਉਤਸਵ ਬੀ. ਐੱਡ ਕਾਲਜ ਡੱਲੇਵਾਲ ਵਿਖੇ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਇਆ।

Ad Position 21
No active advertisement
ਅਜੀਤ ਡੈਸਕ 06-11-2026
ਹਰਿਆਣਾ, 5 ਨਵੰਬਰ (ਹਰਮੇਲ ਸਿੰਘ ਖੱਖ)-ਪੰਜਾਬੀ ਵਿਕਾਸ ਮੰਚ ਹਰਿਆਣਾ ਵਲੋਂ ਸਿੱਖਿਆ ਵਿਭਾਗ ਹੁਸ਼ਿਆਰਪੁਰ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਗੁਰੂ ਨਾਨਕ ਐਜੂਕੇਸ਼ਨਲ ਟਰੱਸਟ ਡੱਲੇਵਾਲ ਵਿਖੇ 10ਵਾਂ ਪੁਸਤਕ ਮੇਲਾ ਅਤੇ ਵਿਰਾਸਤੀ ਉਤਸਵ ਬੀ.ਐੱਡ ਕਾਲਜ ਡੱਲੇਵਾਲ ਵਿਖੇ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਇਆ। ਇਸ ਪੁਸਤਕ ਮੇਲੇ ਵਿਚ ਡਾਕਟਰ ਰਵਜੋਤ ਸਿੰਘ ਕੈਬਨਿਟ ਮੰਤਰੀ ਪੰਜਾਬ ਬਤੌਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਜਦ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ ਹਰਜਿੰਦਰ ਕੌਰ ਇਸ ਪੁਸਤਕ ਮੇਲੇ ਵਿਚ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ। ਇਸ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮਹਿਮਾਨ ਡਾਕਟਰ ਰਵਜੋਤ ਸਿੰਘ ਨੇ ਪੰਜਾਬੀ ਵਿਕਾਸ ਮੰਚ ਹਰਿਆਣਾ ਵਲੋਂ ਪੰਜਾਬੀ ਮਾਂ ਬੋਲੀ ਅਤੇ ਸਭਿਆਚਾਰ ਦੀ ਸੰਭਾਲ ਅਤੇ ਵਿਦਿਆਰਥੀਆਂ ਵਿਚ ਪੁਸਤਕ ਸਭਿਆਚਾਰ ਪੈਦਾ ਕਰਨ ਲਈ ਆਰੰਭੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਆਪਣੇ ਅਖ਼ਤਿਆਰੀ ਫ਼ੰਡ ਵਿਚੋਂ ਪੰਜਾਬੀ ਵਿਕਾਸ ਮੰਚ ਨੂੰ 1 ਲੱਖ 11 ਹਜ਼ਾਰ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਹਰਜਿੰਦਰ ਕੌਰ ਨੇ ਪੰਜਾਬੀ ਵਿਕਾਸ ਮੰਚ ਹਰਿਆਣਾ ਵੱਲੋਂ ਪੰਜਾਬੀ ਮਾਹ ਸਮਾਗਮਾਂ ਦੀ ਲੜੀ ਵਿਚ ਵਿਸ਼ਾਲ ਪੁਸਤਕ ਮੇਲੇ ਅਤੇ ਵਿਰਾਸਤੀ ਉਤਸਵ ਦੇ ਆਯੋਜਨ ਵਾਸਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਗੁਰੂ ਨਾਨਕ ਐਜੂਕੇਸ਼ਨਲ ਟਰੱਸਟ ਦੇ ਚੇਅਰਮੈਨ ਇੰਜੀ: ਪ੍ਰਭਜੀਤ ਸਿੰਘ, ਪ੍ਰਿੰਸੀਪਲ ਧੀਰਜ ਕੁਮਾਰ, ਪ੍ਰਿੰਸੀਪਲ ਗਰਗ, ਵਾਇਸ ਪ੍ਰਿੰਸੀਪਲ ਪੁਸ਼ਪਿੰਦਰ ਕੌਰ, ਪ੍ਰਿੰਸੀਪਲ ਸੰਦੀਪ ਕੌਰ ਬੋਸਕੀ, ਪ੍ਰਿੰਸੀਪਲ ਚੰਦਰ ਮੋਹਣ ਡਾਈਟ ਕਾਲਜ ਦੇ ਮੈਨਟਰ ਅੰਕਰ ਸੂਦ,ਪੰਜਾਬੀ ਵਿਕਾਸ ਮੰਚ ਹਰਿਆਣਾ ਦੇ ਪ੍ਰਧਾਨ ਹਰਮੇਲ ਸਿੰਘ ਖੱਖ, ਸਕੱਤਰ ਵਰਿੰਦਰ ਸਿੰਘ ਨਿਮਾਣਾ, ਸਰਬਜੀਤ ਸਿੰਘ ਕੰਗ, ਜਗਤਜੀਤ ਸਿੰਘ, ਵਿਜੇ ਕਲਸੀ, ਮਲਕੀਤ ਵਸੀ, ਹੈੱਡ ਮਾਸਟਰ ਅਸ਼ੋਕ ਕੁਮਾਰ, ਮੁੱਖ ਅਧਿਆਪਕਾ ਹਰਪ੍ਰੀਤ ਕੌਰ, ਮੁਨੀਸ਼ ਕੁਮਾਰ, ਪ੍ਰੋਫੈਸਰ ਸੁਰੇਸ਼ ਕੁਮਾਰ, ਪ੍ਰਿਤਪਾਲ ਸਿੰਘ ਚੌਟਾਲਾ, ਸੁਖਦੇਵ ਕਾਜਲ, ਸੁਰਜੀਤ ਰਾਜਾ , ਸੰਜੀਵ ਧੂਤ, ਸ਼ਾਇਰ ਅਮਰੀਕ ਡੋਗਰਾ, ਜਸਵਿੰਦਰ ਸਿੰਘ ਮਾਣਕੂ, ਪ੍ਰੋਫੈਸਰ ਅਨਿਲ ਕੁਮਾਰ, ਮੈਡਮ ਕਮਲਾ ਦੇਵੀ, ਰਮਨ ਕੁਮਾਰ, ਲੈਕਚਰ ਸੁਖਵਿੰਦਰ ਸਿੰਘ, ਹਰਜਿੰਦਰ ਕੌਰ, ਫੈਪਰੋ ਮੈਨੇਜਰ ਸੁਖਵਿੰਦਰ ਪੰਨੂ, ਗੁਰਪ੍ਰੀਤ ਸਿੰਘ ਸਹੋਤਾ, ਜਸਪਾਲ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬੋਦਲ ਵਿਖੇ 3 ਰੋਜ਼ਾ ਅੰਤਰਰਾਸ਼ਟਰੀ 40ਵਾਂ ਛਿੰਝ ਤੇ ਸੱਭਿਆਚਾਰਕ ਮੇਲਾ ਕਰਵਾਇਆ ਅਗਲੀ ਖ਼ਬਰ ਸੁਸ਼ੀਲ ਪਿੰਕੀ ਦੇ ਦਫ਼ਤਰ ਵਿਖੇ ਕਲਸ਼ ਯਾਤਰਾ ਦਾ ਨਿੱਘਾ ਸਵਾਗਤ
Ad Position 24