ਸਿੱਖ ਮਿਸ਼ਨਰੀ ਕਾਲਜ ਵਲੋਂ ਦੇਸ਼ ਭਰ ’ਚ 90 ਹਜ਼ਾਰ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਨਵੀਂ ਪੀੜ੍ਹੀ ਨੂੰ ਸਿੱਖ ਇਤਿਹਾਸ, ਗੁਰਮਤਿ ਫ਼ਲਸਫ਼ੇ ਅਤੇ ਸਿੱਖ ਰਹਿਤ ਮਰਿਆਦਾ ਨਾਲ ਜੋੜਨ ਲਈ ਕਰਵਾਈ ਗਈ ਸਾਲਾਨਾ ‘ਧਾਰਮਿਕ ਪ੍ਰੀਖਿਆ-2026 ’ਚ ਦੇਸ਼ ਭਰ ਦੇ 90 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਹੁਸ਼ਿਆਰਪੁਰ ਜ਼ੋਨ ਦੇ ਆਰਗੇਨਾਈਜ਼ਰ ਅਵਤਾਰ ਸਿੰਘ ਨੇ ਦੱਸਿਆ ਕਿ ਦੇਸ਼ ਭਰ ’ਚ 950 ਤੋਂ ਵੱਧ ਕੇਂਦਰ ਸਥਾਪਿਤ ਕੀਤੇ ਗਏ ਸਨ, ਜਦਕਿ ਇਕੱਲੇ ਹੁਸ਼ਿਆਰਪੁਰ ਜ਼ੋਨ ’ਚ 30 ਤੋਂ ਵੱਧ ਕੇਂਦਰਾਂ ’ਤੇ ਲਗਭਗ 3,000 ਦੇ ਕਰੀਬ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ।
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਨਵੀਂ ਪੀੜ੍ਹੀ ਨੂੰ ਸਿੱਖ ਇਤਿਹਾਸ, ਗੁਰਮਤਿ ਫ਼ਲਸਫ਼ੇ ਅਤੇ ਸਿੱਖ ਰਹਿਤ ਮਰਿਆਦਾ ਨਾਲ ਜੋੜਨ ਲਈ ਕਰਵਾਈ ਗਈ ਸਾਲਾਨਾ ‘ਧਾਰਮਿਕ ਪ੍ਰੀਖਿਆ-2026 ’ਚ ਦੇਸ਼ ਭਰ ਦੇ 90 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਹੁਸ਼ਿਆਰਪੁਰ ਜ਼ੋਨ ਦੇ ਆਰਗੇਨਾਈਜ਼ਰ ਅਵਤਾਰ ਸਿੰਘ ਨੇ ਦੱਸਿਆ ਕਿ ਦੇਸ਼ ਭਰ ’ਚ 950 ਤੋਂ ਵੱਧ ਕੇਂਦਰ ਸਥਾਪਿਤ ਕੀਤੇ ਗਏ ਸਨ, ਜਦਕਿ ਇਕੱਲੇ ਹੁਸ਼ਿਆਰਪੁਰ ਜ਼ੋਨ ’ਚ 30 ਤੋਂ ਵੱਧ ਕੇਂਦਰਾਂ ’ਤੇ ਲਗਭਗ 3,000 ਦੇ ਕਰੀਬ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਇਸੇ ਲੜੀ ਤਹਿਤ ਆਦੇਸ਼ ਇੰਟਰਨੈਸ਼ਨਲ ਸਕੂਲ, ਮਿਆਣੀ ਵਿਖੇ ਪ੍ਰਿੰਸੀਪਲ ਵਿਨੋਦ ਕੁਮਾਰ ਦੇ ਸਹਿਯੋਗ ਨਾਲ ਪ੍ਰੀਖਿਆ ਕਰਵਾਈ ਗਈ। ਇੱਥੇ ਸੁਪਰਡੈਂਟ ਡਾ. ਕਮਲਜੀਤ ਕੌਰ ਅਤੇ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ ਤੇ ਮੈਡਮ ਸਿਮਰਨਜੀਤ ਕੌਰ ਦੀ ਦੇਖ-ਰੇਖ ਹੇਠ 103 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਅਵਤਾਰ ਸਿੰਘ ਨੇ ਦੱਸਿਆ ਕਿ ਨਤੀਜਾ ਜਨਵਰੀ 2027 ’ਚ ਐਲਾਨਿਆ ਜਾਵੇਗਾ ਅਤੇ ਮੈਰਿਟ ’ਚ ਆਉਣ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ, ਟਰਾਫ਼ੀਆਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਜਾਵੇਗਾ।