05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਨੇਚਰ ਫੈਸਟ ਦੀਆਂ ਤਿਆਰੀਆਂ ’ਚ ਤੇਜ਼ੀ ਲਿਆਉਣ ਵਿਭਾਗ-ਓਇਸ਼ੀ ਮੰਡਲ

ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ 18 ਤੋਂ 22 ਨਵੰਬਰ ਤੱਕ ਲਾਜਵੰਤੀ ਸਟੇਡੀਅਮ, ਹੁਸ਼ਿਆਰਪੁਰ ਵਿਖੇ ਕਰਵਾਏ ਜਾ ਰਹੇ ‘ਨੇਚਰ ਫੈਸਟ-2026’ ਅਤੇ ਸਖੀ ਸ਼ਕਤੀ ਮੇਲੇ ਨੂੰ ਸਫਲ, ਸੁਚੱਜੇ ਅਤੇ ਆਕਰਸ਼ਕ ਢੰਗ ਨਾਲ ਕਰਵਾਉਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਓ.

Ad Position 21
No active advertisement
ਅਜੀਤ ਡੈਸਕ 06-11-2026
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ 18 ਤੋਂ 22 ਨਵੰਬਰ ਤੱਕ ਲਾਜਵੰਤੀ ਸਟੇਡੀਅਮ, ਹੁਸ਼ਿਆਰਪੁਰ ਵਿਖੇ ਕਰਵਾਏ ਜਾ ਰਹੇ ‘ਨੇਚਰ ਫੈਸਟ-2026’ ਅਤੇ ਸਖੀ ਸ਼ਕਤੀ ਮੇਲੇ ਨੂੰ ਸਫਲ, ਸੁਚੱਜੇ ਅਤੇ ਆਕਰਸ਼ਕ ਢੰਗ ਨਾਲ ਕਰਵਾਉਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਓ.ਐੱਸ.ਡੀ (ਸ਼ਹਿਰੀ ਮਾਮਲੇ) ਓਇਸ਼ੀ ਮੰਡਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਪੂਰੀ ਗੰਭੀਰਤਾ ਅਤੇ ਆਪਸੀ ਤਾਲਮੇਲ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨੇਚਰ ਫੈਸਟ ਸਿਰਫ਼ ਇੱਕ ਸਮਾਗਮ ਨਹੀਂ, ਸਗੋਂ ਜ਼ਿਲ੍ਹੇ ਦੀ ਕੁਦਰਤੀ ਸੁੰਦਰਤਾ, ਵਾਤਾਵਰਨ ਦੀ ਸੰਭਾਲ, ਸਥਾਨਕ ਕਲਾ-ਸੱਭਿਆਚਾਰ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਮੰਚ ਹੈ। ਉਨ੍ਹਾਂ ਕਿਹਾ ਕਿ ਸਟਾਲਾਂ ਦੇ ਪ੍ਰਬੰਧ, ਸਥਾਨਕ ਸਵੈ-ਸਹਾਇਤਾ ਸਮੂਹਾਂ ਦੀ ਭਾਗੀਦਾਰੀ, ਦਸਤਕਾਰੀ ਉਤਪਾਦਾਂ ਦੀ ਪ੍ਰਦਰਸ਼ਨੀ, ਫੂਡ ਸਟਾਲਾਂ, ਸਟੇਜ ਦੀ ਉਸਾਰੀ ਅਤੇ ਸਭਿਆਚਾਰਕ ਪ੍ਰੋਗਰਾਮਾਂ ਦੀਆਂ ਤਿਆਰੀਆਂ ਵਿਚ ਵੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਮੌਕੇ ਐੱਸ.ਡੀ.ਐਮ ਹੁਸ਼ਿਆਰਪੁਰ ਪਰਮਪ੍ਰੀਤ ਸਿੰਘ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਗੁਰਕੰਵਲ ਸਿੰਘ, ਆਰ.ਟੀ.ਓ ਅਮਨਦੀਪ ਕੌਰ ਘੁੰਮਣ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਖੌਤੀ ਆਗੂ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਵਾਸੀਆਂ ਨੂੰ ਫਿਰ ਵਰਗਲਾਉਣਾ ਚਾਹੁੰਦੇ ਹਨ-ਸਿੰਗੜੀਵਾਲਾ ਅਗਲੀ ਖ਼ਬਰ ਮੂਰਤੀ ਸਥਾਪਨਾ ਨੂੰ ਸਮਰਪਿਤ ਸ਼ੋਭਾ ਯਾਤਰਾ ਅੱਜ
Ad Position 24