ਦੀਵਾਲੀ ਤਿਉਹਾਰ ’ਤੇ ਲੋਕਾਂ ਦੀ ਸੁਰੱਖਿਆ ਸੰਬੰਧੀ ਮਾਹਿਲਪੁਰ ਪੁਲਿਸ ਨੇ ਚੌਕਸੀ ਵਧਾਈ
ਮਾਹਿਲਪੁਰ, 5 ਨਵੰਬਰ (ਰਜਿੰਦਰ ਸਿੰਘ)-ਦੀਵਾਲੀ ਤਿਉਹਾਰ ਦੇ ਚੱਲਦਿਆਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਥਾਣਾ ਮਾਹਿਲਪੁਰ ਦੀ ਪੁਲਿਸ ਨੇ ਚੌਕਸੀ ਨੂੰ ਵਧਾਉਂਦੇ ਹੋਏ ਕਈ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ । ਜਾਣਕਾਰੀ ਅਨੁਸਾਰ ਥਾਣਾ ਮਾਹਿਲਪੁਰ ਦੇ ਮੁਖੀ ਮੈਡਮ ਰਮਨਦੀਪ ਕੌਰ ਸਮੇਤ ਪੁਲਿਸ ਵਲੋਂ ਚੌਕਸੀ ਵਧਾਉਂਦੇ ਹੋਏ ਕਈ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਤੇ ਕਾਗ਼ਜ਼ਾਤ ਨਾ ਪੂਰੇ ਹੋਣ ’ਤੇ ਚਲਾਨ ਕੀਤੇ ਤੇ ਕਈਆਂ ਨੂੰ ਵਾਰਨਿੰਗ ਦਿੱਤੀ ਗਈ।
ਮਾਹਿਲਪੁਰ, 5 ਨਵੰਬਰ (ਰਜਿੰਦਰ ਸਿੰਘ)-ਦੀਵਾਲੀ ਤਿਉਹਾਰ ਦੇ ਚੱਲਦਿਆਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਥਾਣਾ ਮਾਹਿਲਪੁਰ ਦੀ ਪੁਲਿਸ ਨੇ ਚੌਕਸੀ ਨੂੰ ਵਧਾਉਂਦੇ ਹੋਏ ਕਈ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ । ਜਾਣਕਾਰੀ ਅਨੁਸਾਰ ਥਾਣਾ ਮਾਹਿਲਪੁਰ ਦੇ ਮੁਖੀ ਮੈਡਮ ਰਮਨਦੀਪ ਕੌਰ ਸਮੇਤ ਪੁਲਿਸ ਵਲੋਂ ਚੌਕਸੀ ਵਧਾਉਂਦੇ ਹੋਏ ਕਈ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਤੇ ਕਾਗ਼ਜ਼ਾਤ ਨਾ ਪੂਰੇ ਹੋਣ ’ਤੇ ਚਲਾਨ ਕੀਤੇ ਤੇ ਕਈਆਂ ਨੂੰ ਵਾਰਨਿੰਗ ਦਿੱਤੀ ਗਈ। ਉਨ੍ਹਾਂ ਦੱਸਿਆ ਦੀਵਾਲੀ ਤਿਉਹਾਰ ਹੋਣ ਕਰਕੇ ਸ਼ਹਿਰ ’ਚ ਦੁਕਾਨਾਂ ’ਤੇ ਕਾਫ਼ੀ ਭੀੜ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਈ ਅਣਸੁਖਾਂਵੀ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਸ਼ਹਿਰ ’ਚ ਟ੍ਰੈਫਿਕ ਦੀ ਸਮੱਸਿਆ ਵੀ ਪੁਲਿਸ ਵਲੋਂ ਹੱਲ ਕੀਤੀ ਜਾ ਰਹੀ ਤਾਂ ਤੋ ਕਿਸੇ ਨੂੰ ਖ਼ਰੀਦਦਾਰੀ ਕਰਨ ’ਚ ਕੋਈ ਮੁਸ਼ਕਲ ਨਾ ਆ ਸਕੇ।