05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਨੌਜਵਾਨਾਂ ਦਾ ਸ਼੍ਰੋਮਣੀ ਅਕਾਲੀ ਦਲ (ਬ) ਵੱਲ ਵਧ ਰਿਹਾ ਝੁਕਾਅ ਬਦਲਾਅ ਦੀ ਨਿਸ਼ਾਨੀ : ਸੰਜੀਵ ਤਲਵਾੜ

ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਪ੍ਰਤੀ ਨੌਜਵਾਨਾਂ ਦਾ ਲਗਾਤਾਰ ਵਧ ਰਿਹਾ ਰੁਝਾਨ ਪੰਜਾਬ ਦੀ ਸਿਆਸਤ ਵਿਚ ਵੱਡੇ ਬਦਲਾਅ ਦਾ ਸੰਕੇਤ ਹੈ। ਪੰਜਾਬ ਦੇ ਨੌਜਵਾਨਾਂ ਨੂੰ ਹੁਣ ਇਹ ਵਿਸ਼ਵਾਸ ਹੋਣ ਲੱਗਾ ਹੈ ਕਿ ਸੂਬੇ ਦੀ ਵਿਗੜ ਚੁੱਕੀ ਆਰਥਿਕ ਸਥਿਤੀ ਨੂੰ ਮੁੜ ਲੀਹ ’ਤੇ ਲਿਆਉਣ ਦੀ ਸਮਰੱਥਾ ਸੁਖਬੀਰ ਸਿੰਘ ਬਾਦਲ ਵਿਚ ਹੈ।

Ad Position 21
No active advertisement
ਅਜੀਤ ਡੈਸਕ 06-11-2026
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਪ੍ਰਤੀ ਨੌਜਵਾਨਾਂ ਦਾ ਲਗਾਤਾਰ ਵਧ ਰਿਹਾ ਰੁਝਾਨ ਪੰਜਾਬ ਦੀ ਸਿਆਸਤ ਵਿਚ ਵੱਡੇ ਬਦਲਾਅ ਦਾ ਸੰਕੇਤ ਹੈ। ਪੰਜਾਬ ਦੇ ਨੌਜਵਾਨਾਂ ਨੂੰ ਹੁਣ ਇਹ ਵਿਸ਼ਵਾਸ ਹੋਣ ਲੱਗਾ ਹੈ ਕਿ ਸੂਬੇ ਦੀ ਵਿਗੜ ਚੁੱਕੀ ਆਰਥਿਕ ਸਥਿਤੀ ਨੂੰ ਮੁੜ ਲੀਹ ’ਤੇ ਲਿਆਉਣ ਦੀ ਸਮਰੱਥਾ ਸੁਖਬੀਰ ਸਿੰਘ ਬਾਦਲ ਵਿਚ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਨੇ ਹਲਕਾ ਯੂਥ ਪ੍ਰਧਾਨ ਗੁਰਵਿੰਦਰ ਧੁੱਗਾ ਦੀ ਪ੍ਰੇਰਨਾ ਸਦਕਾ ਪਾਰਟੀ ’ਚ ਸ਼ਾਮਿਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਥਿਤੀ ਕਾਰਨ ਸੂਬੇ ਦੇ ਨੌਜਵਾਨਾਂ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਦੀ ਸਾਖ ਨੂੰ ਨੁਕਸਾਨ ਪਹੁੰਚਿਆ ਹੈ। ਇਸ ਮੌਕੇ ਹਲਕਾ ਯੂਥ ਪ੍ਰਧਾਨ ਗੁਰਵਿੰਦਰ ਸਿੰਘ ਨੇ ਕਿਹਾ ਕਿ ਅੱਜ ਹਰ ਗਲੀ-ਮੁਹੱਲੇ ਵਿਚ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਲਈ ਉਤਸ਼ਾਹਿਤ ਹਨ। ਇਸ ਮੌਕੇ ਗੌਰਵ, ਆਰੀਅਨ ਸ਼ਰਮਾ, ਸੁਸ਼ੀਲ ਠਾਕੁਰ ਅਤੇ ਗੁਰਵਿੰਦਰ ਸਿੰਘ ਗੋਲਡੀ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਜ਼ਿਲ੍ਹਾ ਯੂਥ ਪ੍ਰਧਾਨ ਅਮਰਿੰਦਰ ਸੈਨਪੁਰ, ਮਨਪ੍ਰੀਤ ਸੰਧੂ ਅਤੇ ਵਪਾਰ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਾਬੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਸੂਰਪੁਰ ਵਿਖੇ ਸਾਇੰਸ ਪ੍ਰਦਰਸ਼ਨੀ ਲਗਾਈ
Ad Position 24