ਕੈਂਬਰਿਜ ਇੰਟਰਨੈਸ਼ਨਲ ਸਕੂਲ ’ਚ ਉਤਸ਼ਾਹ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ
ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਬੜੇ ਉਤਸ਼ਾਹ, ਖ਼ੁਸ਼ੀ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਕਲਾਸ-ਰੂਮ ਸਜਾਵਟ ਅਤੇ ਰੰਗੋਲੀ ਬਣਾਉਣ ਦੇ ਮੁਕਾਬਲਿਆਂ ਵਿਚ ਭਾਗ ਲਿਆ ।
ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਬੜੇ ਉਤਸ਼ਾਹ, ਖ਼ੁਸ਼ੀ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਕਲਾਸ-ਰੂਮ ਸਜਾਵਟ ਅਤੇ ਰੰਗੋਲੀ ਬਣਾਉਣ ਦੇ ਮੁਕਾਬਲਿਆਂ ਵਿਚ ਭਾਗ ਲਿਆ । ਵਿਦਿਆਰਥੀਆਂ ਨੇ ਰੰਗ-ਬਰੰਗੀਆਂ ਸਜਾਵਟੀ ਵਸਤਾਂ, ਸੁੰਦਰ ਕਲਾਕ੍ਰਿਤੀਆਂ ਅਤੇ ਦੀਵਾਲੀ ਨਾਲ ਸੰਬੰਧਿਤ ਸੰਦੇਸ਼ਾਂ ਰਾਹੀਂ ਆਪਣੇ ਕਲਾਸ-ਰੂਮਾਂ ਨੂੰ ਬਹੁਤ ਹੀ ਮਨਮੋਹਕ ਢੰਗ ਨਾਲ ਸਜਾਇਆ। ਇਸ ਮੌਕੇ ਕਰਵਾਏ ਗਏ ਅੰਤਰ-ਸਦਨ ਰੰਗੋਲੀ ਬਣਾਉਣ ਦੇ ਮੁਕਾਬਲੇ ’ਚ ਵੀ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਿੰਡਰਗਾਰਟਨ ਵਿੰਗ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਵੀ ਬਹੁਤ ਹੀ ਸੁੰਦਰ ਅਤੇ ਮਨਮੋਹਕ ਰੰਗੋਲੀਆਂ ਬਣਾ ਕੇ ਇਸ ਤਿਉਹਾਰ ਦੀ ਖ਼ੁਸ਼ੀ ਨੂੰ ਹੋਰ ਵਧਾ ਦਿੱਤਾ। ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਾਂਝੇ ਯਤਨਾਂ ਨਾਲ ਸਕੂਲ ਦਾ ਸਮੁੱਚਾ ਵਾਤਾਵਰਨ ਤਿਉਹਾਰੀਂ ਰੰਗ ਵਿਚ ਰੰਗਿਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਿੰਦਰ ਸਿੰਘ ਅਤੇ ਪ੍ਰਿੰ: ਅਮਨ ਕੁਮਾਰ ਕੰਵਰ ਨੇ ਸਮੂਹ ਸਟਾਫ਼ ਮੈਂਬਰਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦੀਵਾਲੀ ਦੀਆਂ ਦਿਲੋਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਨੇ ਸਾਰਿਆਂ ਨੂੰ ਇਹ ਤਿਉਹਾਰ ਪਿਆਰ, ਸਦਭਾਵਨਾ, ਸਾਫ਼-ਸਫ਼ਾਈ ਅਤੇ ਸਕਾਰਾਤਮਿਕ ਸੋਚ ਨਾਲ ਮਨਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਗਿਆਨ, ਸੱਚਾਈ, ਨੇਕੀ ਅਤੇ ਚੰਗੇ ਸੰਸਕਾਰਾਂ ਦਾ ਚਾਨਣ ਫੈਲਾਉਣ ਲਈ ਪ੍ਰੇਰਿਤ ਕੀਤਾ।